06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਇਆ ਅੰਤਰ ਹਾਊਸ ਮੁਕਾਬਲਾ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਦਿੱਤੀ ਜੇਤੂ ਵਿਦਿਆਰਥੀਆਂ ਨੂੰ ਵਧਾਈ

ਕਪੂਰਥਲਾ, 5 ਅਗਸਤ (ਵਿ. ਪ੍ਰ.)

ਅਜੀਤ ਡੈਸਕ 06-08-2026
ਕਪੂਰਥਲਾ, 5 ਅਗਸਤ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅੰਤਰ ਹਾਊਸ ‘ਨੈਰੇਟ, ਮਿਥਸ ਵਿਦ ਦਾ ਹੈਲਪ ਆਫ਼ ਪਪੇਟਸ’ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਪੰਜਵੀਂ ਤੇ ਛੇਵੀਂ ਜਮਾਤ ਦੇ ਵੱਖ-ਵੱਖ ਹਾਊਸਾਂ ਨਾਲ ਸਬੰਧਿਤ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਸੁੰਦਰ ਤੇ ਆਕਰਸ਼ਕ ਕਠਪੁਤਲੀਆਂ ਦੀ ਮਦਦ ਨਾਲ ਵੱਖ-ਵੱਖ ਪੁਰਾਤਨ ਕਥਾਵਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ | ਮੁਕਾਬਲੇ ਦੌਰਾਨ ਵਿਦਿਆਰਥੀਆਂ ਦੀ ਪ੍ਰਭਾਵਸ਼ਾਲੀ ਵਾਚਣ ਸ਼ੈਲੀ, ਭਾਵਪੂਰਨ ਅਦਾਕਾਰੀ, ਰਚਨਾਤਮਕ ਸੋਚ ਤੇ ਟੀਮ ਵਰਕ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ | ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਨੇ ਸ਼ਾਨਦਾਰ ਪੇਸ਼ਕਾਰੀ ਲਈ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਰਚਨਾਤਮਕ ਤੇ ਗਿਆਨਵਰਧਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਸ਼ਰਮਾ ਦੀ ਅਗਵਾਈ ਵਿਚ ਕਰਵਾਏ ਗਏ ਇਸ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੂੰ ਸਕੂਲ ਦੇ ਪਿ੍ੰਸੀਪਲ ਡਾ. ਏ.ਐਸ. ਸੇਖੋਂ ਤੇ ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਸੰਚਾਰ ਕੌਸ਼ਲ ਤੇ ਸਭਿਆਚਾਰਕ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਦੀਆਂ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਤੇ ਉਪ ਪਿ੍ੰਸੀਪਲ ਨੇ ਵੱਖ-ਵੱਖ ਹਾਊਸਾਂ ਦੇ ਜੇਤੂ ਰਹੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਡਰਾਈਵਰ ਦੀ ਲਾਪਰਵਾਹੀ ਕਾਰਨ ਬੱਸ ਦੀ ਲਪੇਟ ’ ਚ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ , ਪੀ . ਆਰ . ਟੀ . ਸੀ . ਦੇ ਡਰਾਈਵਰ ਖ਼... ਅਗਲੀ ਖ਼ਬਰ ਮਾਡਲ ਹਾਊਸ ਸਥਿਤ ਚਾਵਲਾ ਡੇਅਰੀ ’ ਚੋਂ ... ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਵਲੋਂ ਬੂਟੇ ਲਗਾਏ ਵਾਤਾਵਰਨ ਦੀ ਸੰਭਾਲ ਸਮੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।