06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗਨੀਵ ਕੌਰ ਮਜੀਠੀਆ ਨਾਲ ‘ਆਪ’ ਵਿਧਾਇਕਾਂ ਦਾ ਵਰਤਾਰਾ ਬੇਹੱਦ ਨਿੰਦਣਯੋਗ: ਕੁਲਦੀਪ ਸਿੰਘ ਟਾਂਡੀ

ਨਡਾਲਾ, 5 ਅਗਸਤ (ਰਘਬਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਹਲਕਾ ਭੁਲੱਥ ਦੇ ਸੀਨੀਅਰ ਆਗੂ ਅਤੇ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਟਾਂਡੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਵਲੋਂ ਕੀਤੇ ਗਏ ਅਪਮਾਨਜਨਕ ਵਿਵਹਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ |ਟਾਂਡੀ ਨੇ ਕਿਹਾ ਕਿ ਜਿਸ ਸਰਕਾਰ ਨੇ ਪਹਿਲਾਂ ਗੁਰੂ ਦੀ ਮਰਿਆਦਾ ਸੰਬੰਧੀ ਵਿਵਾਦ ਖੜ੍ਹਾ ਕੀਤਾ, ਉਹ ਹੁਣ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ | ਟਾਂਡੀ ਨੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ | ਜੇਕਰ ਸਰਕਾਰ ਕਾਰਵਾਈ ਕਰਨ ਤੋਂ ਕਤਰਾਉਂਦੀ ਹੈ ਤਾਂ ਇਹ ਸਾਬਿਤ ਹੋ ਜਾਵੇਗਾ ਕਿ ਉਹ ਲੋਕਤੰਤਰੀ ਕਦਰਾਂ-ਕੀਮਤਾਂ ਨਹੀਂ, ਸਗੋਂ ਧੱਕੇਸ਼ਾਹੀ ਤੇ ਤਾਨਾਸ਼ਾਹੀ ਦੀ ਰਾਜਨੀਤੀ ‘ਤੇ ਵਿਸ਼ਵਾਸ ਰੱਖਦੀ ਹੈ |

ਕੁਲਦੀਪ ਸਿੰਘ ਟਾਂਡੀ ਦੀ ਤਸਵੀਰ | 06-08-2026

ਪਿਛਲੀ ਖ਼ਬਰ ਯੂਨਿਟ 2 ਸਿੱਖ ਦੇ 181ਵੇਂ ਸਥਾਪਨਾ ਦਿਵਸ ਨੂੰ ਸਫਲ ਬਣਾਉਣ ਵਾਲਿਆਂ ਦਾ ਮੋਹਨ ਸਿੰਘ ਡਾਲਾ ਵਲੋਂ ਧੰਨਵਾਦ ਅਗਲੀ ਖ਼ਬਰ ਮੈਂ ਆਪਣੇ ਵਰਕਰਾਂ ਨਾਲ ਚੱਟਾਨ ਵਾਂਗ ਖੜ੍ਹਾ ਹਾਂ-ਰਾਣਾ ਇੰਦਰਪ੍ਰਤਾਪ ਸਿੰਘ ਪਿੰਡ ਕਿਸ਼ਨ ਸਿੰਘ ਵਾਲਾ ਵਿਖੇ ਕੀਤੀ ਵਰਕਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।