06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਜੰਡੂਸਿੰਘਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਬੈਠਕ

ਚੁਗਿੱਟੀ/ ਜੰਡੂ ਸਿੰਘਾ, 5 ਅਗਸਤ (ਨਰਿੰਦਰ ਲਾਗੂ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦਾ ਪਾਵਨ ਪ੍ਰਕਾਸ਼ ਪੁਰਬ ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂਸਿੰਘਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਉਣ ਸਬੰਧੀ ਪ੍ਰਬੰਧਕਾਂ ਵੱਲੋਂ ਇੱਕ ਬੈਠਕ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਭਾਈ ਗੁਰਦੀਪ ਸਿੰਘ ਬਿੱਲਾ ਨੇ ਦੱਸਿਆ ਕਿ ਇਸ ਸਬੰਧੀ 5 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ 11 ਅਗਸਤ ਨੂੰ ਸਵੇਰੇ 10 ਵਜ਼ੇ ਕੀਤੀ ਜਾਵੇਗੀ।

ਅਜੀਤ ਡੈਸਕ 06-08-2026
ਚੁਗਿੱਟੀ/ ਜੰਡੂ ਸਿੰਘਾ, 5 ਅਗਸਤ (ਨਰਿੰਦਰ ਲਾਗੂ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦਾ ਪਾਵਨ ਪ੍ਰਕਾਸ਼ ਪੁਰਬ ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂਸਿੰਘਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਉਣ ਸਬੰਧੀ ਪ੍ਰਬੰਧਕਾਂ ਵੱਲੋਂ ਇੱਕ ਬੈਠਕ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਭਾਈ ਗੁਰਦੀਪ ਸਿੰਘ ਬਿੱਲਾ ਨੇ ਦੱਸਿਆ ਕਿ ਇਸ ਸਬੰਧੀ 5 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ 11 ਅਗਸਤ ਨੂੰ ਸਵੇਰੇ 10 ਵਜ਼ੇ ਕੀਤੀ ਜਾਵੇਗੀ। ਦੂਜੇ ਦਿਨ 12 ਅਗਸਤ ਨੂੰ ਰਾਤ ਦੇ ਦੀਵਾਨ ਸ਼ਾਮ 7 ਵਜ਼ੇ ਤੋਂ ਰਾਤ 9 ਵਜ਼ੇ ਤੱਕ ਹੋਵੇਗਾ।ਇਸੇ ਤਰ੍ਹਾਂ 13 ਅਗਸਤ ਨੂੰ ਸਵੇਰੇ 10 ਵਜ਼ੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਸ ਉਪਰੰਤ ਵਿਸ਼ੇਸ਼ ਦੀਵਾਨ ਦੁਪਹਿਰ ਢਾਈ ਵਜ਼ੇ ਤੱਕ ਚੱਲੇਗਾ। ਇਸ ਦੌਰਾਨ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵੱਲੋਂ ਹਾਜ਼ਰੀ ਲਗਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਨਿਰਮਲ ਕੁਟੀਆ ਜੋਹਲਾਂ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਵਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ। ਇਸ ਦੌਰਾਨ ਸੇਵਾਦਾਰਾਂ ਵੱਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।
ਪਿਛਲੀ ਖ਼ਬਰ ਅਸ਼ੋਕ ਨਗਰ ਦੇ ਰੈਸਟੋਰੈਂਟ ’ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪੁੱਜ ਕੇ ਪਾਇਆ ਕਾਬੂ ਅਗਲੀ ਖ਼ਬਰ ਇਨੋਸੈਂਟ ਹਾਰਟਸ ਲੋਹਾਰਾਂ ਨੇ ਪੀਐੱਸਈਬੀ ਗਰਲਜ਼ ਜ਼ੋਨਲ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।