07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਬਾਬਾ ਦੀਪ ਸਿੰਘ ਨਗਰ ਤੋਂ ਲਾਪਤਾ ਹੋਏ ਤਿੰਨ ਨਾਬਾਲਗ ਬੱਚੇ ਸਿਟੀ ਪੁਲਿਸ ਨੇ ਦਿੱਲੀ ਤੋਂ ਲੱਭ ਕੇ ਵਾਰਸਾਂ ਹਵਾਲੇ ਕੀਤੇ

ਕਪੂਰਥਲਾ, 6 ਅਗਸਤ (ਸਡਾਨਾ)-ਬਾਬਾ ਦੀਪ ਸਿੰਘ ਨਗਰ ਤੋਂ ਬੀਤੀ 2 ਅਗਸਤ ਨੂੰ ਪ੍ਰਵਾਸੀ ਮਜ਼ਦੂਰ ਪਰਿਵਾਰਾਂ ਦੀਆਂ ਦੋ ਲੜਕੀਆਂ ਸਮੇਤ ਲਾਪਤਾ ਹੋਏ ਤਿੰਨ ਨਾਬਾਲਗ ਬੱਚਿਆਂ ਨੂੰ ਪੁਲਿਸ ਨੇ ਕਾਰਵਾਈ ਕਰਦਿਆਂ ਦਿੱਲੀ ਤੋਂ ਲੱਭ ਕੇ ਉਨ੍ਹਾਂ ਦੇ ਵਾਰਸਾਂ ਹਵਾਲੇ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ.

ਅਜੀਤ ਡੈਸਕ 07-08-2026
ਕਪੂਰਥਲਾ, 6 ਅਗਸਤ (ਸਡਾਨਾ)-ਬਾਬਾ ਦੀਪ ਸਿੰਘ ਨਗਰ ਤੋਂ ਬੀਤੀ 2 ਅਗਸਤ ਨੂੰ ਪ੍ਰਵਾਸੀ ਮਜ਼ਦੂਰ ਪਰਿਵਾਰਾਂ ਦੀਆਂ ਦੋ ਲੜਕੀਆਂ ਸਮੇਤ ਲਾਪਤਾ ਹੋਏ ਤਿੰਨ ਨਾਬਾਲਗ ਬੱਚਿਆਂ ਨੂੰ ਪੁਲਿਸ ਨੇ ਕਾਰਵਾਈ ਕਰਦਿਆਂ ਦਿੱਲੀ ਤੋਂ ਲੱਭ ਕੇ ਉਨ੍ਹਾਂ ਦੇ ਵਾਰਸਾਂ ਹਵਾਲੇ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਬ ਡਵੀਜ਼ਨ ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਜੇ ਮਹਾਤੋ ਜੋ ਕਿ ਬਿਹਾਰ ਦਾ ਰਹਿਣ ਵਾਲਾ ਹੈ ਤੇ ਇਸ ਸਮੇਂ ਬਾਬਾ ਦੀਪ ਸਿੰਘ ਨਗਰ ਵਿਖੇ ਰਹਿ ਰਿਹਾ ਹੈ, ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ 9 ਸਾਲ ਦਾ ਲੜਕਾ ਚੰਦਨ ਕੁਮਾਰ ਗੁਆਂਢ ਦੇ ਦੋ ਹੋਰ ਬੱਚਿਆਂ ਨਾਲ ਖੇਡਦਾ ਹੋਇਆ ਲਾਪਤਾ ਹੋ ਗਿਆ ਹੈ ਤੇ ਉਨ੍ਹਾਂ ਨੇ ਖ਼ਦਸ਼ਾ ਪ੍ਰਗਟ ਕੀਤੀ ਕਿ ਕੋਈ ਅਣਪਛਾਤਾ ਵਿਅਕਤੀ ਗੈਰ ਕਾਨੂੰਨੀ ਢੰਗ ਨਾਲ ਆਪਣੇ ਨਾਲ ਲੈ ਗਿਆ ਹੈ ਤੇ ਬੰਧਕ ਬਣਾ ਕੇ ਰੱਖਿਆ ਹੋਇਆ ਹੈ | ਡੀ.ਐਸ.ਪੀ. ਨੇ ਦੱਸਿਆ ਕਿ ਸ਼ਿਕਾਇਤ ਦਰਜ ਕਰਨ ਉਪਰੰਤ ਤੁਰੰਤ ਮਾਮਲੇ ਦੀ ਜਾਂਚ ਆਰੰਭ ਕੀਤੀ ਗਈ ਤੇ ਥਾਣਾ ਸਿਟੀ ਮੁਖੀ ਰਣਜੀਤ ਸਿੰਘ ਤੇ ਸਬ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਟੀਮਾਂ ਬਣਾਈਆਂ ਗਈਆਂ | ਜਾਂਚ ਵਿਚ ਇਹ ਗੱਲ ਸਾਹਮਣੇ ਆਈ ਕਿ ਬੱਚਿਆਂ ਨੂੰ ਕਿਸੇ ਨੇ ਅਗਵਾ ਨਹੀਂ ਕੀਤਾ ਤੇ ਨਾ ਹੀ ਕਿਸੇ ਨੇ ਗੈਰ ਕਾਨੂੰਨੀ ਢੰਗ ਨਾਲ ਬੰਧ ਕ ਬਣਾ ਕੇ ਰੱਖਿਆ ਸੀ ਤੇ ਇਹ ਬੱਚੇ ਆਪ ਹੀ ਘਰੋਂ ਚਲੇ ਗਏ ਸਨ ਤੇ ਰੇਲ ਗੱਡੀ ਰਾਹੀਂ ਨਵੀਂ ਦਿੱਲੀ ਪਹੁੰਚ ਗਏ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਸਬ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਟੀਮ ਨੂੰ ਦਿੱਲੀ ਰਵਾਨਾ ਕੀਤਾ ਗਿਆ ਤੇ ਕਾਨੂੰਨੀ ਕਾਰਵਾਈਆਂ ਕਰਨ ਉਪਰੰਤ ਪੁਲਿਸ ਟੀਮ ਨੇ ਤਿੰਨਾਂ ਬੱਚਿਆਂ ਨੂੰ ਨਵੀਂ ਦਿੱਲੀ ਤੋਂ ਸੁਰੱਖਿਅਤ ਬਰਾਮਦ ਕੀਤਾ ਤੇ ਬਾਲ ਸੁਰੱਖਿਆ ਵਿਭਾਗ ਨਾਲ ਸੰਪਰਕ ਉਪਰੰਤ ਇਨ੍ਹਾਂ ਬੱਚਿਆਂ ਨੂੰ ਉਨ੍ਹਾਂ ਦੇ ਵਾਰਸਾਂ ਹਵਾਲੇ ਕੀਤਾ ਗਿਆ | ਇਸ ਸਬੰਧੀ ਐਸ.ਐਸ.ਪੀ. ਗੌਰਵ ਤੂਰਾ ਨੇ ਥਾਣਾ ਸਿਟੀ ਦੀ ਟੀਮ ਵਲੋਂ ਬੱਚਿਆਂ ਦੀ ਬਰਾਮਦਗੀ ਲਈ ਕੀਤੀ ਗਈ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਪੇਸ਼ਾਵਰ ਜਾਂਚ ਸਦਕਾ ਹੀ ਬੱਚਿਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਹੋਈ ਹੈ
ਪਿਛਲੀ ਖ਼ਬਰ ਚੱਬੇਵਾਲ ਵਲੋਂ ‘ਇਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਲਈ ਧਾਰਮਿਕ ਸੰਸਥਾਵਾਂ ਨਾਲ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਬਜਰੰਗ ਦਲ ਵਲੋਂ ਭਾਜਪਾ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।