07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਰਾਸ਼ਟਰੀ ਮਾਰਗਾਂ ਦੇ ਨਿਰਮਾਣ ਦੌਰਾਨ ਰੁੱਖਾਂ ਦੀ ਕਟਾਈ ਦਾ ਮੁੱਦਾ ਰਾਜ ਸਭਾ ਵਿਚ ਸੰਤ ਸੀਚੇਵਾਲ ਨੇ ਚੁੱਕਿਆ

ਸੁਲਤਾਨਪੁਰ ਲੋਧੀ, 06 ਅਗਸਤ (ਥਿੰਦ, ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਰਾਸ਼ਟਰੀ ਮਾਰਗਾਂ ਦੇ ਨਿਰਮਾਣ ਦੌਰਾਨ ਵੱਡੇ, ਪੁਰਾਣੇ ਅਤੇ ਵਿਰਾਸਤੀ ਰੁੱਖਾਂ ਦੀ ਸੁਰੱਖਿਆ ਦਾ ਮੁੱਦਾ ਰਾਜ ਸਭਾ ਵਿਚ ਗੰਭੀਰਤਾ ਨਾਲ ਉਠਾਇਆ ਗਿਆ | ਜਿਸਦੇ ਜੁਆਬ ਵਿਚ ਕੇਂਦਰ ਸਰਕਾਰ ਨੇ ਦੱਸਿਆ ਕਿ ਵਿਕਾਸ ਕਾਰਜਾਂ ਦੌਰਾਨ ਹੁਣ ਬਿਨਾਂ ਲੋੜ ਰੁੱਖਾਂ ਦੀ ਕਟਾਈ ਨਹੀਂ ਕੀਤੀ ਜਾਵੇਗੀ | ਸਰਕਾਰ ਨੇ ਸਪਸ਼ਟ ਕੀਤਾ ਕਿ ਜਿੱਥੇ ਵੀ ਸੰਭਵ ਹੋਵੇਗਾ, ਉੱਥੇ ਵਿਕਲਪਕ ਇੰਜੀਨੀਅਰਿੰਗ ਡਿਜ਼ਾਈਨ, ਹਾਈਵੇਅ ਅਲਾਈਨਮੈਂਟ ਵਿਚ ਤਬਦੀਲੀ ਅਤੇ ਟ੍ਰੀ ਟਰਾਂਸਪਲਾਂਟੇਸ਼ਨ ਵਰਗੇ ਉਪਾਵਾਂ ਰਾਹੀਂ ਰੁੱਖਾਂ ਨੂੰ ਬਚਾਉਣ ਨੂੰ ਪਹਿਲ ਦਿੱਤੀ ਜਾਵੇਗੀ |ਰਾਜ ਸਭਾ ਵਿਚ ਸੰਤ ਸੀਚੇਵਾਲ ਨੇ ਆਪਣੇ ਲਿਖਤੀ ਸਵਾਲ ਰਾਹੀ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਰਾਸ਼ਟਰੀ ਮਾਰਗਾਂ ਦੇ ਨਿਰਮਾਣ ਦੌਰਾਨ ਪੁਰਾਣੇ ਦਰਖਤਾਂ ਨੂੰ ਬਚਾਉਣ ਲਈ ਕੀ ਬਦਲਵੇਂ ਇੰਜੀਨੀਅਰਿੰਗ ਹੱਲ ਅਪਣਾਏ ਜਾਂਦੇ ਹਨ |

ਅਜੀਤ ਡੈਸਕ 07-08-2026

ਪਿਛਲੀ ਖ਼ਬਰ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਦੇ 73 ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਏ ਅੰਤਰ ਹਾਊਸ ਭਾਸ਼ਨ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।