ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਦੂਜੇ ਦਿਨ ਕਲਮ ਛੋੜ ਹੜਤਾਲ ਕਰਕੇ ਸ਼ਹਿਰ ’ਚ ਕੱਢਿਆ ਮੋਟਰਸਾਈਕਲ ਮਾਰਚ
ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ ਦੀ ਅਗਵਾਈ ਵਿਚ ਵੱਖ-ਵੱਖ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਅੱਜ ਦੂਜੇ ਦਿਨ ਕਲਮ ਛੋੜ ਹੜਤਾਲ ਕਰਕੇ ਪੀ. ਡਬਲਯੂ.
ਮ
ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਪੀ.ਡਬਲਯੂ.ਡੀ. ਦੇ ਦਫ਼ਤਰ ਨੇੜੇ ਮਨੀ ਮਹੇਸ਼ ਮੰਦਿਰ ਤੋਂ ਕੱਢੀ ਗਈ ਮੋਟਰਸਾਈਕਲ ਰੈਲੀ ਵਿਚ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਵੱਖ-ਵੱਖ ਦਫ਼ਤਰਾਂ ਦੇ ਮੁਲਾਜ਼ਮ | ਤਸਵੀਰ. ਤਿਲਕਰਾਜ
07-08-2026
ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ ਦੀ ਅਗਵਾਈ ਵਿਚ ਵੱਖ-ਵੱਖ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਅੱਜ ਦੂਜੇ ਦਿਨ ਕਲਮ ਛੋੜ ਹੜਤਾਲ ਕਰਕੇ ਪੀ.ਡਬਲਯੂ.ਡੀ . ਦੇ ਦਫ਼ਤਰ ਤੋਂ ਮੋਟਰਸਾਈਕਲ ਮਾਰਚ ਕੱਢਿਆ, ਜੋ ਸ਼ਿਵ ਮੰਦਿਰ ਚੌਂਕ, ਸ਼ਹੀਦ ਭਗਤ ਸਿੰਘ ਚੌਂਕ, ਸਦਰ ਬਾਜ਼ਾਰ, ਜਲੋਖਾਨਾ ਚੌਂਕ, ਸ਼ਾਲੀਮਾਰ ਬਾਜ਼ਾਰ, ਅੰਮਿ੍ਤਸਰ ਰੋਡ, ਬੱਸ ਸਟੈਂਡ ਤੋਂ ਹੁੰਦਾ ਹੋਇਆ ਮੁੜ ਪੀ.ਡਬਲਯੂ.ਡੀ. ਦੇ ਦਫ਼ਤਰ ਨੇੜੇ ਮਨੀ ਮਹੇਸ਼ ਮੰਦਿਰ ਵਿਖੇ ਸਮਾਪਤ ਹੋਇਆ | ਮੋਟਰਸਾਈਕਲ ਮਾਰਚ ਦੌਰਾਨ ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਦਫ਼ਤਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅੱਖੋਂ ਪਰੋਖੇ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਸਰਕਾਰ ‘ਤੇ ਵਾਅਦਾ ਖ਼ਿਲਾਫ਼ੀ ਦੇ ਦੇਸ਼ ਲਗਾਏ | ਮੋਟਰਸਾਈਕਲ ਮਾਰਚ ਦੇ ਰਵਾਨਾ ਹੋਣ ਮੌਕੇ ਮੁਲਾਜ਼ਮਾਂ ਦੇ ਇਕੱਠ ਨੂੰ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਨਰਿੰਦਰ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ, ਜ਼ਿਲ੍ਹਾ ਜਨਰਲ ਸਕੱਤਰ ਸੁਖਜਿੰਦਰ ਸਿੰਘ, ਵਿੱਤ ਸਕੱਤਰ ਸਾਹਿਲ ਕੁਮਾਰ, ਯੂਨੀਅਨ ਦੇ ਆਈ.ਟੀ. ਸੈੱਲ ਦੇ ਇੰਚਾਰਜ ਯੋਗੇਸ਼ ਤਲਵਾੜ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ, ਖਜਾਨਾ ਵਿਭਾਗ ਦੇ ਸਾਬਕਾ ਪ੍ਰਧਾਨ ਜੈਮਲ ਸਿੰਘ, ਖਜਾਨਾ ਵਿਭਾਗ ਦੇ ਪ੍ਰਧਾਨ ਹਰਦੀਪ ਸਿੰਘ, ਹਰਦੀਪ ਸਿੰਘ, ਪੀ.ਡਬਲਯੂ.ਡੀ. ਵਿਭਾਗ ਦੇ ਪ੍ਰਧਾਨ ਨਿਸ਼ਾਨ ਸਿੰਘ, ਖੇਤੀਬਾੜੀ ਵਿਭਾਗ ਦੇ ਪ੍ਰਧਾਨ ਮਨਦੀਪ ਸਿੰਘ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਹਿਮਾਚਲ ਪ੍ਰਦੇਸ਼ ਸਰਕਾਰ ਦੀ ਤਰਜ਼ ‘ਤੇ ਮੁਕੰਮਲ ਨੋਟੀਫ਼ਿਕੇਸ਼ਨ ਜਾਰੀ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਹੋਰ ਹੱਕੀ ਮੰਗਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ | ਬੁਲਾਰਿਆਂ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ 7 ਅਗਸਤ ਨੂੰ ਚੰਡੀਗੜ੍ਹ ਵਿਚ ਹੋਣ ਵਾਲੀ ਮੁਲਾਜ਼ਮ ਤੇ ਪੈਨਸ਼ਨ ਰੈਲੀ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ |