08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੰਜਾਬ ਸਰਕਾਰ ਉੱਚ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਦਿਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ. ਏ. ਦੀ ਤੁਰੰਤ ਅਦਾਇਗੀ ਕਰੇ- ਖੋਜੇਵਾਲ

ਕਪੂਰਥਲਾ, 7 ਅਗਸਤ (ਵਿ. ਪ੍ਰ.)

ਅਜੀਤ ਡੈਸਕ 08-08-2026
ਕਪੂਰਥਲਾ, 7 ਅਗਸਤ (ਵਿ. ਪ੍ਰ.)- ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਕਾਇਆ ਡੀ.ਏ. ਦੀ ਅਦਾਇਗੀ ਸਬੰਧੀ ਕੀਤੇ ਗਏ ਫ਼ੈਸਲੇ ਨੂੰ ਪੰਜਾਬ ਸਰਕਾਰ ਲਾਗੂ ਨਾ ਕਰਕੇ ਮੁਲਾਜ਼ਮ ਵਿਰੋਧੀ ਵਤੀਰਾ ਅਪਨਾ ਰਹੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ. ਏ. ਦੇ ਬਕਾਏ ਦੀ ਅਦਾਇਗੀ ਰੋਕਣ ਸਬੰਧੀ ਦਿੱਤੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ ਸੀ | ਇਸ ਲਈ ਹੁਣ ਪੰਜਾਬ ਸਰਕਾਰ ਨੂੰ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਦਿਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਡੀ.ਏ. ਦੀ ਤੁਰੰਤ ਅਦਾਇਗੀ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਸਰਕਾਰ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਆਪਣੀ ਸਹੂਲਤ ਅਨੁਸਾਰ ਲਾਗੂ ਨਹੀਂ ਕਰ ਸਕਦੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਡੀ.ਏ. ਦੀ ਬਕਾਇਆ ਰਕਮ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅਦਾਇਗੀ ਨਾ ਕੀਤੀ ਤਾਂ ਸਰਕਾਰ ਦੀ ਭਰੋਸੇਯੋਗਤਾ ‘ਤੇ ਵੀ ਲੋਕ ਸਵਾਲ ਚੁੱਕਣਗੇ | ਇਸ ਮੌਕੇ ਭਾਜਪਾ ਦੇ ਮੰਡਲ ਪ੍ਰਧਾਨ ਕਮਲਜੀਤ ਪ੍ਰਭਾਕਰ, ਸ਼ਿੰਦਰ ਸਿੰਘ, ਅਸ਼ਵਨੀ ਤੁਲੀ, ਸੰਨੀ ਬੈਂਸ, ਕੌਂਸਲਰ ਵਿੱਕੀ ਗੁਜਰਾਲ, ਲੱਕੀ ਸਰਪੰਚ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਹੋਏ ਇਜਲਾਸ ’ਚ ਇਲਾਕਾ ਕਮੇਟੀ ਦੀ ਚੋਣ ਹੋਈ ਅਗਲੀ ਖ਼ਬਰ ਰਾਸ਼ਨ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।