08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕਿਰਤੀ ਕਿਸਾਨ ਯੂਨੀਅਨ ਦੇ ਹੋਏ ਇਜਲਾਸ ’ਚ ਇਲਾਕਾ ਕਮੇਟੀ ਦੀ ਚੋਣ ਹੋਈ

ਕਪੂਰਥਲਾ, 7 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਕਿਰਤੀ ਕਿਸਾਨ ਯੂਨੀਅਨ ਦਾ ਸੁਲਤਾਨਪੁਰ ਲੋਧੀ ਏਰੀਏ ਦਾ ਇਜਲਾਸ ਪਿੰਡ ਮੁਰਾਦਪੁਰ ਵਿਚ ਤਿੰਨ ਮੈਂਬਰੀ ਪ੍ਰਧਾਨਗੀ ਮੰਡਲ ਜਿਸ ਵਿਚ ਸੇਵਾ ਸਿੰਘ ਮੁਰਾਦਪੁਰ, ਹਰਮੇਲ ਸਿੰਘ ਕੋਠੇ ਕਾਲਾ ਸਿੰਘ ਵਾਲਾ ਤੇ ਪਰਮਜੀਤ ਸਿੰਘ ਰਾਮਪੁਰ ਜਗੀਰ ਦੀ ਅਗਵਾਈ ਵਿਚ ਸ਼ੁਰੂ ਹੋਇਆ, ਜਿਸ ਵਿਚ ਕਿਸਾਨ ਘੋਲਾਂ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਜਲਾਸ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਸਾਮਰਾਜੀ ਦੇਸ਼ ਇਸ ਸਮੇਂ ਦੂਜੇ ਦੇਸ਼ਾਂ ਵਿਚ ਆਪਣਾ ਕਾਰੋਬਾਰ ਵਧਾਉਣ ਲਈ ਦਬਾਅ ਪਾ ਰਹੇ ਹਨ ਤੇ ਕੇਂਦਰ ਵਿਚਲੀ ਮੋਦੀ ਸਰਕਾਰ ਖੇਤੀ ਤੇ ਪਬਲਿਕ ਸੈਕਟਰ ਨੂੰ ਕਾਰਪੋਰੇਟ ਘਰਾਨਿਆਂ ਦੇ ਹੱਥਾਂ ਵਿਚ ਦੇਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਇਸ ਲਈ ਕੇਂਦਰ ਸਰਕਾਰ ਦੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਬਣਾਉਣ ਲਈ ਕਿਸਾਨਾਂ ਨੂੰ ਲਾਮਬੰਦ ਹੋਣ ਦੀ ਲੋੜ ਹੈ | ਇਜਲਾਸ ਵਿਚ ਹਰਮੇਲ ਸਿੰਘ ਕੋਠੇ ਕਾਲਾ ਸੰਘਿਆਂ ਨੇ ਐਲਾਨਨਾਮਾ ਪੜਿਆ ਤੇ ਬਾਅਦ ਵਿਚ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਬੰਨੇਮੱਲ ਨੇ ਵਿਧਾਨ ਪੇਸ਼ ਕੀਤਾ, ਜੋ ਇਜਲਾਸ ਵਿਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਬਾਅਦ ਵਿਚ ਇਲਾਕਾ ਕਮੇਟੀ ਦੀ ਚੋਣ ਹੋਈ, ਜਿਸ ਵਿਚ ਹਰਮੇਲ ਸਿੰਘ ਕੋਠੇ ਕਾਲਾ ਸਿੰਘ ਨੂੰ ਪ੍ਰਧਾਨ, ਗੁਰਪ੍ਰੀਤ ਸਿੰਘ ਭੀਮ ਕਦੀਮ ਨੂੰ ਉਪ ਪ੍ਰਧਾਨ, ਪਰਮਜੀਤ ਸਿੰਘ ਰਾਮਪੁਰ ਜਗੀਰ ਨੂੰ ਸਕੱਤਰ ਤੇ ਸੁੱਚਾ ਸਿੰਘ ਸੱਦੂਵਾਲ ਨੂੰ ਖਜਾਨਚੀ ਚੁਣਿਆ ਗਿਆ | ਇਸ ਮੌਕੇ ਬਚਿੱਤਰ ਸਿੰਘ ਸ਼ੇਰਪੁਰ ਸੱਧਾ, ਬਲਵਿੰਦਰ ਸਿੰਘ ਮੁਰਾਦਪੁਰ ਤੇ ਸੇਵਾ ਸਿੰਘ ਮੁਰਾਦਪੁਰ ਨੂੰ ਕਮੇਟੀ ਦੇ ਮੈਂਬਰ ਚੁਣਿਆ ਗਿਆ| ਇਜਲਾਸ ਵਿਚ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ |

ਅਜੀਤ ਡੈਸਕ 08-08-2026

ਪਿਛਲੀ ਖ਼ਬਰ ਜ਼ੋਨਲ ਖੇਡਾਂ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦੀ ਕਬੱਡੀ ਟੀਮ ਨੇ ਹਾਸਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਪੰਜਾਬ ਸਰਕਾਰ ਉੱਚ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਦਿਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ. ਏ. ਦੀ ਤੁਰੰਤ ਅਦਾਇਗੀ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।