08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕ੍ਰਾਈਸਟ ਕਿੰਗ ਸਕੂਲ ਦੇ 33 ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ’ਚ ਜਿੱਤੇ ਤਗਮੇ

ਕਪੂਰਥਲਾ, 7 ਅਗਸਤ (ਸਡਾਨਾ)-ਬੀਤੇ ਦਿਨੀਂ ਐਚ. ਐਮ.

ਅਜੀਤ ਡੈਸਕ 08-08-2026
ਕਪੂਰਥਲਾ, 7 ਅਗਸਤ (ਸਡਾਨਾ)-ਬੀਤੇ ਦਿਨੀਂ ਐਚ.ਐਮ.ਵੀ. ਕਾਲਜ ਜਲੰਧਰ ਵਿਖੇ ਹੋਈ ਕਰਾਟੇ ਚੈਂਪੀਅਨਸ਼ਿਪ ਵਿਚ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਦੀ ਟੀਮ ਦੇ 33 ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ 6 ਵਿਦਿਆਰਥੀਆਂ ਨੇ ਗੋਲਡ ਮੈਡਲ, 13 ਵਿਦਿਆਰਥੀਆਂ ਨੇ ਚਾਂਦੀ ਦੇ ਤਗਮੇ ਅਤੇ 14 ਵਿਦਿਆਰਥੀਆਂ ਦੇ ਕਾਂਸੀ ਦੇ ਤਗਮੇ ਹਾਸਲ ਕੀਤੇ | ਸਾਰੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਵਿਖੇ ਪ੍ਰਾਰਥਨਾ ਸਭਾ ਮੌਕੇ ਪਿ੍ੰਸੀਪਲ ਸਿਸਟਰ ਅਰਪਣਾ ਅਤੇ ਵਾਈਸ ਪਿ੍ੰਸੀਪਲ ਸਿਸਟਰ ਅਲਫਿਨ ਵਲੋਂ ਤਗਮੇ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫ਼ਲਤਾ ਦੀ ਸ਼ਲਾਘਾ ਕੀਤੀ ਤੇ ਦੱਸਿਆ ਕਿ ਇਹ ਸਾਰੇ ਵਿਦਿਆਰਥੀ ਮਲੇਸ਼ੀਆ ਵਿਖੇ ਹੋਣ ਵਾਲੀ ਕਰਾਟੇ ਚੈਂਪੀਅਨਸ਼ਿਪ ਲਈ ਵੀ ਯੋਗ ਕਰਾਰ ਦਿੱਤੇ ਗਏ ਹਨ | ਉਨ੍ਹਾਂ ਜੇਤੂ ਵਿਦਿਆਰਥੀਆਂ ਦੇ ਨਾਲ ਨਾਲ ਕਰਾਟੇ ਕੋਚ ਸੈਮੂਅਲ ਮਸੀਹ ਨੂੰ ਵੀ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਵਿਦਿਆਰਥੀ ਤੇ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅਗਲੀ ਖ਼ਬਰ ਫੂਡ ਸੇਫਟੀ ਦੀ ਟੀਮ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।