09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਭੁਲੱਥ, 8 ਅਗਸਤ (ਮਨਜੀਤ ਸਿੰਘ ਰਤਨ)-ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ, ਭੁਲੱਥ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਪੰਜਾਬੀ ਰਵਾਇਤੀ ਰੰਗ ਨਾਲ ਮਨਾਇਆ ਗਿਆ | ਇਸ ਮੌਕੇ ਤੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜ ਕੇ ਗਿੱਧਾ, ਬੋਲੀਆਂ ਅਤੇ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ | ਇਸ ਮੌਕੇ ਤੇ ਸੰਬੋਧਨ ਕਰਦਿਆਂ ਪਿ੍ੰਸੀਪਲ ਗੁਰਿੰਦਰ ਕੌਰ ਨੇ ਕਿਹਾ, ‘’ਤੀਆਂ ਸਿਰਫ਼ ਇੱਕ ਤਿਉਹਾਰ ਨਹੀਂ, ਸਗੋਂ ਹਰ ਧੀ ਨੂੰ ਆਪਣੇ ਪੇਕੇ, ਬਚਪਨ ਅਤੇ ਮਾਪਿਆਂ ਦੀਆਂ ਪਿਆਰ ਭਰੀਆਂ ਯਾਦਾਂ ਨਾਲ ਜੋੜਨ ਦਾ ਸੁੰਦਰ ਮੌਕਾ ਹੈ | ਧੀ ਭਾਵੇਂ ਕਿੰਨੀ ਵੀ ਦੂਰ ਚਲੀ ਜਾਵੇ, ਉਹ ਆਪਣੇ ਮਾਪਿਆਂ ਲਈ ਹਮੇਸ਼ਾ ਧੀ ਹੀ ਰਹਿੰਦੀ ਹੈ | ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸ. ਬਲਵਿੰਦਰ ਸਿੰਘ ਚੀਮਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਤੀਆਂ ਦੀ ਵਧਾਈ ਦਿੱਤੀ ਅਤੇ ਪੰਜਾਬੀ ਸਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ |

ਅਜੀਤ ਡੈਸਕ 09-08-2026

ਪਿਛਲੀ ਖ਼ਬਰ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਮੌਕੇ ਹਿੰਦੂ ਕੰਨਿਆ ਕਾਲਜ ਵਿਖੇ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਰਣਜੀਤ ਸਿੰਘ ਬਿਧੀਪੁਰ ਸਰਪ੍ਰਸਤ ਤੇ ਸਤਵਿੰਦਰ ਸਿੰਘ ਸਾਬੂਵਾਲ ਪ੍ਰਧਾਨ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।