11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਨਡਾਲਾ ਕਾਲਜ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਨਡਾਲਾ, 10 ਅਗਸਤ (ਰਘਬਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਅਤੇ ਕਾਲਜੀਏਟ ਸਕੂਲ ਵਲੋਂ ਕਾਲਜ ਲਾਇਬ੍ਰੇਰੀ ਵਿਖੇ ਨਵੇਂ ਸੈਸ਼ਨ 2026-27 ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਉਪਰੰਤ ਭਾਈ ਇਕਬਾਲ ਸਿੰਘ ਜੀ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਗੁਰਸੰਗਤ ਨੂੰ ਨਿਹਾਲ ਕੀਤਾ | ਸਮਾਗਮ ਦੇ ਅਖੀਰ ਵਿਚ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਜਗਬੀਰ ਸਿੰਘ ਭੁੱਲਰ ਨੇ ਸਚਖੰਡ ਵਾਸੀ ਸੰਤ ਬਾਬਾ ਰੌਸ਼ਨ ਸਿੰਘ ਜੀ ਨੂੰ ਯਾਦ ਕਰਦਿਆਂ ਨਿੱਘੀ ਸ਼ਰਧਾਂਜਲੀ ਦਿੱਤੀ | ਇਸ ਦੇ ਨਾਲ ਹੀ ਆਪ ਨੇ ਕਾਲਜ ਪ੍ਰਬੰਧਕੀ ਕਮੇਟੀ ਦੇ ਜੀਵਨ ਪ੍ਰਧਾਨ ਸੰਤ ਤਰਲੋਕ ਸਿੰਘ ਜੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਕਾਲਜ ਅਤੇ ਕਾਲਜੀਏਟ ਸਕੂਲ ਤਰੱਕੀ ਕਰ ਰਹੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਲਗਨ ਨਾਲ ਪੜਾਈ ਕਰਨ ਦੇ ਨਾਲ-ਨਾਲ ਗੁਰੂ ਜੀ ਦੀਆਂ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ ਨੂੰ ਧਾਰਨ ਕਰਨ ਦੀ ਤਾਕੀਦ ਕੀਤੀ | ਇਸ ਮੌਕੇ ਤੇ ਕਾਲਜ ਅਤੇ ਕਾਲਜੀਏਟ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ | ਸਟੇਜ ਦਾ ਸੰਚਾਲਨ ਪ੍ਰੋ. ਸਰਬਜੀਤ ਸਿੰਘ ਨੇ ਕੀਤਾ | ਉਪਰੰਤ ਕਾਲਜ ਅਤੇ ਕਾਲਜੀਏਟ ਸਕੂਲ ਦੇ ਸਮੂਹ ਸਟਾਫ਼ ਮੈਂਬਰਾਨ ਅਤੇ ਵਿਦਿਆਰਥੀਆਂ ਨੇ ਰਲ ਮਿਲ ਕੇ ਗੁਰੂ ਕਾ ਲੰਗਰ ਛਕਿਆ ਅਤੇ ਛਕਾਇਆ | ਇਸ ਮੌਕੇ ਤੇ ਪ੍ਰੋ.

ਅਜੀਤ ਡੈਸਕ 11-08-2026
ਨਡਾਲਾ, 10 ਅਗਸਤ (ਰਘਬਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਅਤੇ ਕਾਲਜੀਏਟ ਸਕੂਲ ਵਲੋਂ ਕਾਲਜ ਲਾਇਬ੍ਰੇਰੀ ਵਿਖੇ ਨਵੇਂ ਸੈਸ਼ਨ 2026-27 ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਉਪਰੰਤ ਭਾਈ ਇਕਬਾਲ ਸਿੰਘ ਜੀ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਗੁਰਸੰਗਤ ਨੂੰ ਨਿਹਾਲ ਕੀਤਾ | ਸਮਾਗਮ ਦੇ ਅਖੀਰ ਵਿਚ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਜਗਬੀਰ ਸਿੰਘ ਭੁੱਲਰ ਨੇ ਸਚਖੰਡ ਵਾਸੀ ਸੰਤ ਬਾਬਾ ਰੌਸ਼ਨ ਸਿੰਘ ਜੀ ਨੂੰ ਯਾਦ ਕਰਦਿਆਂ ਨਿੱਘੀ ਸ਼ਰਧਾਂਜਲੀ ਦਿੱਤੀ | ਇਸ ਦੇ ਨਾਲ ਹੀ ਆਪ ਨੇ ਕਾਲਜ ਪ੍ਰਬੰਧਕੀ ਕਮੇਟੀ ਦੇ ਜੀਵਨ ਪ੍ਰਧਾਨ ਸੰਤ ਤਰਲੋਕ ਸਿੰਘ ਜੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਕਾਲਜ ਅਤੇ ਕਾਲਜੀਏਟ ਸਕੂਲ ਤਰੱਕੀ ਕਰ ਰਹੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਲਗਨ ਨਾਲ ਪੜਾਈ ਕਰਨ ਦੇ ਨਾਲ-ਨਾਲ ਗੁਰੂ ਜੀ ਦੀਆਂ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ ਨੂੰ ਧਾਰਨ ਕਰਨ ਦੀ ਤਾਕੀਦ ਕੀਤੀ | ਇਸ ਮੌਕੇ ਤੇ ਕਾਲਜ ਅਤੇ ਕਾਲਜੀਏਟ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ | ਸਟੇਜ ਦਾ ਸੰਚਾਲਨ ਪ੍ਰੋ. ਸਰਬਜੀਤ ਸਿੰਘ ਨੇ ਕੀਤਾ | ਉਪਰੰਤ ਕਾਲਜ ਅਤੇ ਕਾਲਜੀਏਟ ਸਕੂਲ ਦੇ ਸਮੂਹ ਸਟਾਫ਼ ਮੈਂਬਰਾਨ ਅਤੇ ਵਿਦਿਆਰਥੀਆਂ ਨੇ ਰਲ ਮਿਲ ਕੇ ਗੁਰੂ ਕਾ ਲੰਗਰ ਛਕਿਆ ਅਤੇ ਛਕਾਇਆ | ਇਸ ਮੌਕੇ ਤੇ ਪ੍ਰੋ. ਨਵਪ੍ਰੀਤ ਕੌਰ, ਡਾ. ਰਣਜੀਤ ਕੌਰ, ਡਾ. ਨਵਨੀਤ ਸਿੰਘ, ਪ੍ਰੋ ਮਲਵਿੰਦਰ ਕੌਰ, ਪ੍ਰੋ. ਰਮਨਪ੍ਰੀਤ ਕੌਰ, ਕਾਲਜੀਏਟ ਸਕੂਲ ਦੇ ਕੋਆਰਡੀਨੇਟਰ ਰਜਿੰਦਰ ਸਿੰਘ, ਲੈਕਚਰਾਰ ਬਲਜਿੰਦਰ ਕੌਰ, ਦਫ਼ਤਰ ਨਿਗਰਾਨ ਸੁਖਵਿੰਦਰ ਸਿੰਘ ਸਮੇਤ ਕਾਲਜ ਅਤੇ ਕਾਲਜੀਏਟ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਤੰਦਰੁਸਤ ਬੱਚੇ ਹੀ ਤੰਦਰੁਸਤ ਸਮਾਜ ਦੀ ਨੀਂਹ-ਡਾ. ਰਾਜੀਵ ਪਰਾਸ਼ਰ ਅਗਲੀ ਖ਼ਬਰ ਪ੍ਰਵਾਸੀ ਭਾਰਤੀਆਂ ਵਲੋਂ ਨਡਾਲਾ ਦੇ ਗੁਰੂ ਘਰਾਂ ਦੇ ਗ੍ਰੰਥੀ ਸਿੰਘਾਂ ਦਾ ਮਾਨ-ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।