11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ

ਕਪੂਰਥਲਾ, 10 ਅਗਸਤ (ਵਿ. ਪ੍ਰ.)

ਅਜੀਤ ਡੈਸਕ 11-08-2026
ਕਪੂਰਥਲਾ, 10 ਅਗਸਤ (ਵਿ.ਪ੍ਰ.)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਚ ਤੀਜ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਨੂੰ ਦਰਸਾਉਂਦੀਆਂ ਰੰਗ ਬਰੰਗੀਆਂ ਪੇਸ਼ਕਾਰੀਆਂ ਬਾਖ਼ੂਬੀ ਨਾਲ ਪੇਸ਼ ਕੀਤੀਆਂ | ਗਿੱਧਾ, ਭੰਗੜਾ ਤੇ ਲੋਕਗੀਤ ਸਮਾਗਮ ਦਾ ਮੁੱਖ ਆਕਰਸ਼ਨ ਰਹੇ | ਸਮਾਗਮ ਨੂੰ ਮੁੱਖ ਰੱਖਦਿਆਂ ਇਸ ਸਕੂਲ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ, ਸਕੱਤਰ ਪਰਮਿੰਦਰ ਕੌਰ ਤੇ ਪਿ੍ੰਸੀਪਲ ਹਰਜਿੰਦਰ ਕੌਰ ਢਿੱਲੋਂ ਨੇ ਵਿਦਿਆਰਥਣਾਂ ਤੇ ਸਕੂਲ ਦੇ ਸਟਾਫ਼ ਨੂੰ ਤੀਜ ਦੇ ਤਿਉਹਾਰ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਤੀਜ ਸਾਉਣ ਮਹੀਨੇ ਵਿਚ ਮਨਾਇਆ ਜਾਣ ਵਾਲਾ ਪੰਜਾਬ ਦਾ ਰਿਵਾਇਤੀ ਤੇ ਸਭਿਆਚਾਰਕ ਤਿਉਹਾਰ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਸਾਡੇ ਸਭਿਆਚਾਰ ਤੇ ਵਿਰਾਸਤ ਨਾਲ ਜੋੜਦੇ ਹਨ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਖੋਜੇਵਾਲਾ ਵਿਖੇ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦਾ ਗਠਨ ਅਗਲੀ ਖ਼ਬਰ ਮੰਡ ਬੁਤਾਲਾ ਵਿਖੇ ਦਰਿਆ ਦੇ ਵਹਾਅ ਤੋਂ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਪੱਕੇ ਪ੍ਰਬੰਧ ਕੀਤੇ ਜਾਣ-ਗੁਰਦੀਪ ਸਿੰਘ ਭੰਡਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।