13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਜ਼ਖ਼ਮੀ

ਕਪੂਰਥਲਾ, 12 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿੰਡ ਹਮੀਰਾ ਵਿਖੇ ਐਚ. ਪੀ.

ਅਜੀਤ ਡੈਸਕ 13-08-2026
ਕਪੂਰਥਲਾ, 12 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿੰਡ ਹਮੀਰਾ ਵਿਖੇ ਐਚ.ਪੀ. ਪੈਟਰੋਲ ਪੰਪ ਨੇੜੇ ਮੋਟਰਸਾਈਕਲ ‘ਤੇ ਆ ਰਹੇ ਦੋ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਦੋਵੇਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜ਼ਖਮੀਆਂ ਦੀ ਪਹਿਚਾਣ ਜਸ਼ਨ ਪੁੱਤਰ ਜਗਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ | ਜ਼ਖਮੀ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਲੜਕਿਆਂ ਦੇ ਐਕਸੀਡੈਂਟ ਹੋ ਗਿਆ ਹੈ ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿਸ ‘ਤੇ ਉਹ ਮੌਕੇ ‘ਤੇ ਪਹੁੰਚੇ | ਸਿਵਲ ਹਸਪਤਾਲ ਵਿਚ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਦੀ ਹਾਲਤ ਗੰਭੀਰ ਹੋਣ ਕਾਰਨ ਮੁੱਢਲੇ ਇਲਾਜ ਤੋਂ ਬਾਅਦ ਮੈਡੀਕਲ ਕਾਲਜ ਅੰਮਿ੍ਤਸਰ ਰੈਫ਼ਰ ਕਰ ਦਿੱਤਾ ਗਿਆ ਹੈ ਤੇ ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਨਡਾਲਾ ਕਾਲਜ ਵਿਖੇ ਐਨ.ਸੀ.ਸੀ. ਦੇ ਰਿਕਾਰਡ ਦਾ ਕਰਵਾਇਆ ਆਡਿਟ ਅਗਲੀ ਖ਼ਬਰ ਭਾਜਪਾ ਨੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ ਹੇਠ ਵੰਡੇ ਕੌਮੀ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।