ਹਮਲਿਆਂ ਨਾਲ ਅਕਾਲੀ ਦਲ ਦੀ ਚੜ੍ਹਤ ਨਹੀਂ ਰੁਕਣੀ, ਵਰਕਰ ਚਟਾਨ ਵਾਂਗ ਖੜ੍ਹੇ ਹਨ-ਸੁਖਵੰਤ ਸਿੰਘ ਤੱਖਰ
ਭੁਲੱਥ, 13 ਅਗਸਤ (ਮਨਜੀਤ ਸਿੰਘ ਰਤਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਹਲਕਾ ਭੁਲੱਥ ਤੋਂ ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ ਵਲੋਂ ਸਖ਼ਤ ਨਿੰਦਾ ਕਰਦਿਆਂ ਅਕਾਲੀ ਆਗੂ ਨੇ ਇਸ ਨੂੰ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਕਰਾਰ ਦਿੱਤਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਨ ਵਾਲੀਆਂ ਧਿਰਾਂ ਨੂੰ ਉਨ੍ਹਾਂ ਦੀ ਵਧ ਰਹੀ ਸਿਆਸੀ ਪਕੜ ਦਾ ਡਰ ਸਤਾ ਰਿਹਾ ਹੈ, ਜਿਸ ਕਾਰਨ ਵਾਰ-ਵਾਰ ਹਮਲਿਆਂ ਦਾ ਮਾਹੌਲ ਬਣਾਇਆ ਜਾ ਰਿਹਾ ਹੈ | ਅੰਤ ਵਿਚ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਲੋਕਾਂ ਦਾ ਸਮਰਥਨ ਕਿਸੇ ਵੀ ਹਮਲੇ ਜਾਂ ਦਬਾਅ ਨਾਲ ਖ਼ਤਮ ਨਹੀਂ ਕੀਤਾ ਜਾ ਸਕਦਾ |
ਸੁਖਵੰਤ ਸਿੰਘ ਤੱਖਰ
14-08-2026