14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜਥੇ. ਜਗਜੀਤ ਸਿੰਘ ਧਾਲੀਵਾਲ ਦੀ ਹਲਕਾ ਇੰਚਾਰਜ ਵਜੋਂ ਨਿਯੁਕਤੀ ਨਾਲ ਪਾਰਟੀ ਨੂੰ ਵੱਡਾ ਲਾਭ ਮਿਲੇਗਾ-ਗੁਰਦੀਪ ਸਿੰਘ ਭੰਡਾਲ

ਕਪੂਰਥਲਾ, 13 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜਥੇਬੰਦੀ ਨੂੰ ਹਲਕਾ ਪੱਧਰ ‘ਤੇ ਮਜ਼ਬੂਤ ਕਰਨ ਦੇ ਮਨੋਰਥ ਨਾਲ ਜਥੇਦਾਰ ਜਗਜੀਤ ਸਿੰਘ ਧਾਲੀਵਾਲ (ਬਾਬਾ ਜੱਗਾ) ਨੂੰ ਵਿਧਾਨ ਸਭਾ ਹਲਕਾ ਕਪੂਰਥਲਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਭੰਡਾਲ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕਿਹਾ ਕਿ ਜਥੇ. ਜਗਜੀਤ ਸਿੰਘ ਧਾਲੀਵਾਲ ਦੀ ਪੰਥਕ ਸੋਚ, ਲੋਕਾਂ ਨਾਲ ਮਜ਼ਬੂਤ ਰਾਬਤਾ ਅਤੇ ਜਥੇਬੰਦਕ ਸਮਰੱਥਾ ਦਾ ਪਾਰਟੀ ਨੂੰ ਹਲਕੇ ਵਿਚ ਵੱਡਾ ਲਾਭ ਮਿਲੇਗਾ ਤੇ ਉਨ੍ਹਾਂ ਦੀ ਇਹ ਨਿਯੁਕਤੀ ਕਪੂਰਥਲਾ ਦੀ ਸਿਆਸਤ ਵਿਚ ਇਕ ਮੀਲ ਪੱਥਰ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਜਥੇ.

ਅਜੀਤ ਡੈਸਕ 14-08-2026
ਕਪੂਰਥਲਾ, 13 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜਥੇਬੰਦੀ ਨੂੰ ਹਲਕਾ ਪੱਧਰ ‘ਤੇ ਮਜ਼ਬੂਤ ਕਰਨ ਦੇ ਮਨੋਰਥ ਨਾਲ ਜਥੇਦਾਰ ਜਗਜੀਤ ਸਿੰਘ ਧਾਲੀਵਾਲ (ਬਾਬਾ ਜੱਗਾ) ਨੂੰ ਵਿਧਾਨ ਸਭਾ ਹਲਕਾ ਕਪੂਰਥਲਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਭੰਡਾਲ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਕਿਹਾ ਕਿ ਜਥੇ. ਜਗਜੀਤ ਸਿੰਘ ਧਾਲੀਵਾਲ ਦੀ ਪੰਥਕ ਸੋਚ, ਲੋਕਾਂ ਨਾਲ ਮਜ਼ਬੂਤ ਰਾਬਤਾ ਅਤੇ ਜਥੇਬੰਦਕ ਸਮਰੱਥਾ ਦਾ ਪਾਰਟੀ ਨੂੰ ਹਲਕੇ ਵਿਚ ਵੱਡਾ ਲਾਭ ਮਿਲੇਗਾ ਤੇ ਉਨ੍ਹਾਂ ਦੀ ਇਹ ਨਿਯੁਕਤੀ ਕਪੂਰਥਲਾ ਦੀ ਸਿਆਸਤ ਵਿਚ ਇਕ ਮੀਲ ਪੱਥਰ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਜਥੇ. ਜਗਜੀਤ ਸਿੰਘ ਧਾਲੀਵਾਲ ਦੀ ਹਲਕਾ ਇੰਚਾਰਜ ਵਜੋਂ ਨਿਯੁਕਤੀ ਨੂੰ ਲੈ ਕੇ ਪੰਥਕ ਸੋਚ ਵਾਲੇ ਲੋਕਾਂ ਸਮੇਤ ਹਰ ਵਰਗ ਦੇ ਲੋਕਾਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਬਾਬਾ ਜੱਗਾ ਦੀ ਨਿਯੁਕਤੀ ‘ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਤੇ ਜਥੇਦਾਰ ਰਸ਼ਪਾਲ ਸਿੰਘ ਭਾਣੋਲੰਗਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਪੂਰਥਲਾ ਰਾਜਨੀਤਿਕ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤੇ ਗਏ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਕਪੂਰਥਲਾ ਹਲਕੇ ਦੀਆਂ ਸੰਗਤਾਂ ਆਪਣੀ ਪੰਥਕ ਤੇ ਪੰਜਾਬ ਪੱਖੀ ਸੋਚ ਦੇ ਨਾਲ ‘ਸਰਕਾਰ-ਏ-ਖ਼ਾਲਸਾ 2027’ ਦੀ ਸਥਾਪਨਾ ਵਿਚ ਅਹਿਮ ਯੋਗਦਾਨ ਪਾਉਣਗੀਆਂ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਲੰਮੇ ਸਮੇਂ ਤੋਂ ਸਿਆਸੀ ਬਦਲਾਅ ਦੀ ਉਡੀਕ ਕਰ ਰਹੇ ਹਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਲੋਕ ਆਪਣੀ ਵੋਟ ਦੀ ਤਾਕਤ ਨਾਲ ਸਿਆਸੀ ਤਬਦੀਲੀ ਦਾ ਰਾਹ ਪੱਧਰਾ ਕਰਨਗੇ | ਇਸੇ ਦੌਰਾਨ ਹੀ ਜਥੇਦਾਰ ਜਗਜੀਤ ਸਿੰਘ ਧਾਲੀਵਾਲ ਦੇ ਵੱਡੇ ਭਰਾ ਸੁਖਜੀਤ ਸਿੰਘ ਧਾਲੀਵਾਲ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਦਿੱਤੇ ਗਏ ਇਸ ਮਾਣ ਸਤਿਕਾਰ ਲਈ ਉਹ ਹਮੇਸ਼ਾ ਪਾਰਟੀ ਦੇ ਰਿਣੀ ਰਹਿਣਗੇ | ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਧਾਲੀਵਾਲ ਤੇ ਉਨ੍ਹਾਂ ਦਾ ਪਰਿਵਾਰ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗਾ |
ਪਿਛਲੀ ਖ਼ਬਰ ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਹਾਈ ਸਕੂਲ ’ਚ ਮਨਾਏਗੀ 15 ਅਗਸਤ ਅਗਲੀ ਖ਼ਬਰ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਲਜੀਤ ਕੌਰ ਰੰਧਾਵਾ ਵਲੋਂ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।