14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਲੱਖਣ ਕੇ ਪੱਡਾ ਵਿਖੇ ਐਨ.ਆਰ.ਆਈ. ਦੇ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਨਡਾਲਾ, 13 ਅਗਸਤ (ਰਘਬਿੰਦਰ ਸਿੰਘ)-ਪਿੰਡ ਲੱਖਣ ਕੇ ਪੱਡਾ ਵਿਖੇ ਵਿਦੇਸ਼ ਰਹਿੰਦੇ ਇੱਕ ਐਨ. ਆਰ.

ਲੱਖਣ ਕੇ ਵੱਡਾ ਵਿਖੇ ਹੋਈ ਚੋਰੀ ਦੌਰਾਨ ਦੀ ਸੀ.ਸੀ.ਟੀ.ਵੀ. ਵਿਚ ਕੈਦ ਚੋਰ | 14-08-2026
ਨਡਾਲਾ, 13 ਅਗਸਤ (ਰਘਬਿੰਦਰ ਸਿੰਘ)-ਪਿੰਡ ਲੱਖਣ ਕੇ ਪੱਡਾ ਵਿਖੇ ਵਿਦੇਸ਼ ਰਹਿੰਦੇ ਇੱਕ ਐਨ.ਆਰ.ਆਈ. ਪਰਿਵਾਰ ਦੇ ਬੰਦ ਘਰ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰ ਘਰ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ ਅਤੇ ਘਰ ਵਿਚ ਪਿਆ ਪਿੱਤਲ ਦਾ ਸਾਮਾਨ, ਹੋਰ ਭਾਂਡੇ, ਗੈਸ ਸਿਲੰਡਰ ਸਮੇਤ ਹੋਰ ਸਮਾਨ ਚੋਰੀ ਕਰਕੇ ਲੈ ਗਏ | ਇਸ ਸਬੰਧੀ ਆਸਟ੍ਰੇਲੀਆ ਤੋਂ ਫ਼ੋਨ ‘ਤੇ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਦੀਪ ਸਿੰਘ ਜੱਗਾ ਨੇ ਦੱਸਿਆ ਕਿ ਉਨ੍ਹਾਂ ਦਾ ਸਾਰਾ ਪਰਿਵਾਰ ਵਿਦੇਸ਼ ਵਿਚ ਰਹਿੰਦਾ ਹੈ ਤੇ ਪਿੱਛੋਂ ਉਨ੍ਹਾਂ ਦੇ ਮਾਸੜ ਬਲਵਿੰਦਰ ਸਿੰਘ ਘਰ ਦੀ ਦੇਖਭਾਲ ਕਰਦੇ ਹਨ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਗੁਆਂਢੀ ਨੇ ਫ਼ੋਨ ਕਰਕੇ ਜਾਣਕਾਰੀ ਦਿੱਤੀ ਕਿ ਘਰ ਦਾ ਤਾਲਾ ਟੁੱਟਿਆ ਹੋਇਆ ਹੈ ਅਤੇ ਅੰਦਰ ਲਾਈਟਾਂ ਜੱਗ ਰਹੀਆਂ ਹਨ | ਜਗਦੀਪ ਸਿੰਘ ਜੱਗਾ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਆਪਣੇ ਮਾਸੜ ਬਲਵਿੰਦਰ ਸਿੰਘ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਘਰ ਦੀ ਜਾਂਚ ਕੀਤੀ | ਇਸ ਦੌਰਾਨ ਘਰ ਦੀਆਂ ਅਲਮਾਰੀਆਂ ਤੇ ਸਾਰਾ ਸਾਮਾਨ ਖਿੱਲਰਿਆ ਹੋਇਆ ਸੀ | ਜਾਂਚ ਕਰਨ ‘ਤੇ ਪਤਾ ਲੱਗਾ ਕਿ ਘਰ ਵਿਚ ਪਏ ਪਿੱਤਲ ਦੇ ਭਾਂਡੇ, ਹੋਰ ਭਾਂਡੇ, ਗੈਸ ਸਿਲੰਡਰ ਤੇ ਹੋਰ ਸਾਮਾਨ ਗ਼ਾਇਬ ਸੀ | ਉਨ੍ਹਾਂ ਦੱਸਿਆ ਕਿ ਚੋਰੀ ਦੀ ਇਹ ਵਾਰਦਾਤ ਸੀ.ਸੀਟੀ.ਵੀ. ਕੈਮਰਿਆਂ ਵਿਚ ਵੀ ਕੈਦ ਹੋ ਗਈ ਹੈ, ਜਿਸ ਵਿਚ ਕਥਿਤ ਤੌਰ ‘ਤੇ ਚੋਰਾਂ ਦੀਆਂ ਤਸਵੀਰਾਂ ਨਜ਼ਰ ਆ ਰਹੀਆਂ ਹਨ | ਘਟਨਾ ਸਬੰਧੀ ਨਡਾਲਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਸੀ.ਸੀਟੀ.ਵੀ. ਫੁਟੇਜ ਦੇ ਆਧਾਰ ‘ਤੇ ਚੋਰਾਂ ਦੀ ਪਹਿਚਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ |
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਸਾਜਿਸ਼-ਰਣਜੀਤ ਸਿੰਘ ਖੁਰਾਣਾ ਅਗਲੀ ਖ਼ਬਰ ‘ ਹਰ ਘਰ ਤਿਰੰਗਾ, ਹਰ ਘਰ ਸਵੱਛ’ ਤਹਿਤ ਨਡਾਲਾ ਵਿਚ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।