14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਖ਼ਾਲਸਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਬੇਰ ਸਾਹਿਬ ਵਿਖੇ 63 ਅਭਿਲਾਖੀਆਂ ਨੇ ਅੰਮਿ੍ਤ ਛਕਿਆ

ਸੁਲਤਾਨਪੁਰ ਲੋਧੀ, 13 ਅਗਸਤ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਲਕਾ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਦੇ ਉਪਰਾਲਿਆਂ ਸਦਕਾ ਭਾਈ ਹਰਵਿੰਦਰ ਸਿੰਘ ਕਮ ਨਿਗਰਾਨ ਦੀ ਯੋਗ ਅਗਵਾਈ ਹੇਠ ਆਰੰਭ ਕੀਤੀ ਗਈ ਖ਼ਾਲਸਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਹਲਕਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਨਗਰਾਂ ਵਿਚ ਲਗਾਤਾਰ ਗੁਰਮਤਿ ਸਮਾਗਮ ਕਰਵਾਏ ਗਏ | ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰਬਾਣੀ, ਗੁਰੂ ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨਾਲ ਜੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਮੂਲ ਸਿਧਾਂਤਾਂ ਪ੍ਰਤੀ ਜਾਗਰੂਕ ਕਰਨਾ ਰਿਹਾ | ਇਨ੍ਹਾਂ ਗੁਰਮਤਿ ਸਮਾਗਮਾਂ ਦੌਰਾਨ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਪਹੁੰਚੇ ਪ੍ਰਚਾਰਕ ਜਥਿਆਂ ਨੇ ਗੁਰਬਾਣੀ ਅਤੇ ਗੁਰੂ ਇਤਿਹਾਸ ਦੀ ਵਿਚਾਰ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਭਾਈ ਜਗਦੇਵ ਸਿੰਘ ਗੋਇੰਦਵਾਲ ਸਾਹਿਬ, ਭਾਈ ਨਿਸ਼ਾਨ ਸਿੰਘ ਕਵੀਸ਼ਰ ਅਤੇ ਭਾਈ ਦਵਿੰਦਰ ਸਿੰਘ ਭਰੋਆਣਾ ਕਥਾ ਵਾਚਕ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵੱਲੋਂ ਪ੍ਰਭਾਵਸ਼ਾਲੀ ਕਥਾ-ਵਿਚਾਰ ਅਤੇ ਕਵੀਸ਼ਰੀ ਰਾਹੀਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਇਨ੍ਹਾਂ ਸਮਾਗਮਾਂ ਵਿਚ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਖ਼ੁਦ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਖੰਡੇ ਬਾਟੇ ਦੀ ਪਾਹੁਲ ਤਿਆਰ ਕਰਵਾਈ ਗਈ | ਇਸ ਪਵਿੱਤਰ ਸਮਾਗਮ ਦੌਰਾਨ 63 ਅੰਮਿ੍ਤ ਅਭਿਲਾਖੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦਾ ਪ੍ਰਣ ਕੀਤਾ | ਧਰਮ ਪ੍ਰਚਾਰ ਕਮੇਟੀ ਵਲੋਂ ਅੰਮਿ੍ਤ ਦੀ ਦਾਤ ਪ੍ਰਾਪਤ ਕਰਨ ਵਾਲੇ ਅਭਿਲਾਖੀਆਂ ਨੂੰ ਭੇਟਾ ਰਹਿਤ ਕਕਾਰ ਵੀ ਪ੍ਰਦਾਨ ਕੀਤੇ ਗਏ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੱਤੀ | ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਕੁਲਬੀਰ ਸਿੰਘ ਗ੍ਰੰਥੀ, ਚੈਂਚਲ ਸਿੰਘ ਮੀਤ ਮੈਨੇਜਰ, ਭਾਈ ਹਰਵਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਭਾਈ ਪਰਮਜੀਤ ਸਿੰਘ, ਭਾਈ ਦਵਿੰਦਰ ਸਿੰਘ ਭਰੋਆਣਾ ਕਥਾ ਵਾਚਕ ਗੁਰਦੁਆਰਾ ਬਾਉਲੀ ਸਾਹਿਬ ਡੱਲਾ, ਭਾਈ ਜਸਬੀਰ ਸਿੰਘ ਝੰਡੇਰ ਕਵੀਸ਼ਰ ਜਥਾ, ਭਾਈ ਨਿਸ਼ਾਨ ਸਿੰਘ ਝਬਾਲ ਕਵੀਸ਼ਰ ਜਥਾ, ਜਸਵਿੰਦਰ ਸਿੰਘ ਰਿਕਾਰਡ ਕੀਪਰ, ਸੁਖਵਿੰਦਰ ਸਿੰਘ ਖ਼ਜ਼ਾਨਚੀ, ਜਰਨੈਲ ਸਿੰਘ ਅਕਾਊਾਟੈਂਟ, ਸਰਵਣ ਸਿੰਘ ਚੱਕ, ਭੋਲਾ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਗਿਆਨੀ ਦਿਲਬਾਗ ਸਿੰਘ ਗ੍ਰੰਥੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਅਜੀਤ ਡੈਸਕ 14-08-2026

ਪਿਛਲੀ ਖ਼ਬਰ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਨਿੰਦਣਯੋਗ-ਪਰਮਜੀਤ ਢਿੱਲੋਂ ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਚ ਆਜ਼ਾਦੀ ਦਿਹਾੜੇ ਸੰਬੰਧੀ ਵਿਸ਼ੇਸ਼ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।