14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ

ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਐਸ. ਆਈ.

ਅਜੀਤ ਡੈਸਕ 14-08-2026
ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਐਸ.ਆਈ.ਆਰ. 2026 ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਡਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਕਰ ਦਿੱਤੀ ਗਈ ਹੈ ਤੇ ਇਸ ਵੋਟਰ ਸੂਚੀ ‘ਤੇ ਦਾਅਵੇ ਅਤੇ ਇਤਰਾਜ਼ ਪ੍ਰਾਤ ਕਰਨ ਲਈ ਜ਼ਿਲ੍ਹੇ ਦੇ ਸਮੂਹ 805 ਪੋਿਲੰਗ ਬੂਥਾਂ ‘ਤੇ 16 ਅਗਸਤ ਨੂੰ ਸਵੇਰੇ 10 ਵਜੇ ਤੋਂ ਲੈ ਕੇ 1 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੋਟਰਾਂ ਕੋਲੋਂ ਇਕੱਤਰ ਕੀਤੇ ਗਣਨਾ ਫਾਰਮ ਦੇ ਆਧਾਰ ‘ਤੇ ਤਿਆਰ ਕੀਤੀਆਂ ਗਈਆਂ ਡਰਾਫ਼ਟ ਵੋਟਰ ਸੂਚੀਆਂ ਵਿਚੋਂ ਵੋਟਰ ਪੋਿਲੰਗ ਬੂਥ ‘ਤੇ ਜਾ ਕੇ ਆਪਣਾ ਨਾਂਅ ਚੈੱਕ ਕਰ ਸਕਦੇ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕੇ ਦੀ ਡਰਾਫ਼ਟ ਵੋਟਰ ਸੂਚੀ (ਬਿਨਾਂ ਫ਼ੋਟੋ) ਜ਼ਿਲ੍ਹਾ ਕਪੂਰਥਲਾ ਦੀ ਵੈੱਬਸਾਈਟ ‘ਤੇ ਅੱਪਲੋਡ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਜੇਕਰ ਵੋਟਰ ਸੂਚੀ ਵਿਚ ਉਨ੍ਹਾਂ ਦਾ ਨਾਂਅ ਦਰਜ ਨਹੀਂ ਤਾਂ ਉਹ ਫਾਰਮ ਨੰਬਰ 8 ਸਮੇਤ ਘੋਸ਼ਣਾ ਪੱਤਰ ਭਰ ਕੇ 12 ਸਤੰਬਰ ਤੱਕ ਆਪਣਾ ਨਾਂਅ ਦਰਜ ਕਰਵਾ ਸਕਦਾ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਵੋਟਰਾਂ ਦੀ ਸਹੂਲਤ ਲਈ 16 ਅਗਸਤ ਨੂੰ ਸਮੂਹ ਪੋਿਲੰਗ ਬੂਥਾਂ ‘ ਤੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰਾਂ ਨੂੰ ਦਰਜ ਡਰਾਫ਼ਟ ਵੋਟਰ ਸੂਚੀਆਂ ਵਿਚ ਨਾਂਅ ਦੀ ਜਾਣਕਾਰੀ, ਦਾਅਵੇ ਤੇ ਇਤਰਾਜ਼ ਪੇਸ਼ ਕਰਨ ਲਈ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ | ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਬਾਰੇ ਵੱਧ ਤੋਂ ਵੱਧ ਵੋਟਰਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਤਰੁੱਟੀਆਂ ਰਹਿਤ ਵੋਟਰ ਸੂਚੀਆਂ ਤਿਆਰ ਕੀਤੀਆਂ ਜਾਣ |
ਪਿਛਲੀ ਖ਼ਬਰ ਨਿਊ ਮਾਡਲ ਟਾਊਨ ’ਚ ਕਨਫੈਕਸ਼ਨਰੀ ਦੀ ਦੁਕਾਨ ਵਿਚੋਂ ਚੋਰੀ ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੋ ਲੜਕੀਆਂ ਸਮੇਤ ਤਿੰਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।