14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ’ਚ ਵਿਦਿ ਆਰਥਣਾਂ ਲਈ ਕਰਵਾਇਆ ਓਰੀਐਂਟੇਸ਼ਨ ਪੋ੍ਗਰਾਮ

ਕਪੂਰਥਲਾ, 13 ਅਗਸਤ (ਵਿ. ਪ੍ਰ.)

ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ 14-08-2026
ਕਪੂਰਥਲਾ, 13 ਅਗਸਤ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਵਿਦਿਆਰਥਣਾਂ ਨੂੰ ਭਾਰਤ ਸਰਕਾਰ ਦੀ ‘ਮਾਈ ਭਾਰਤ ਪਹਿਲਕਦਮੀ’ ਨਾਲ ਜੋੜਣ ਤੇ ਇਸਦੇ ਉਦੇਸ਼ ਤੇ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਇਸ ਪੋ੍ਰਗਰਾਮ ਵਿਚ ਵਿਦਿਆਰਥਣਾਂ ਨੂੰ ਮਾਈ ਭਾਰਤ ਪੋਰਟਲ ਦੀ ਮਹੱਤਤਾ ਤੇ ਇਸ ਰਾਹੀਂ ਨੌਜਵਾਨਾਂ ਲਈ ਉਪਲਬਧ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਤੋਂ ਇਲਾਵਾ ਉਨ੍ਹਾਂ ਨੂੰ ਪੋਰਟਲ ‘ਤੇ ਆਨਲਾਈਨ ਰਜਿਸਟਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣੀਆਂ ਆਨਲਾਈਨ ਰਜਿਸਟਰੇਸ਼ਨ ਸਫਲਤਾਪੂਰਵਕ ਮੁਕੰਮਲ ਕੀਤੀ ਤੇ ਉਪਰੰਤ ਪ੍ਰਾਪਤ ਹੋਏ ਆਨਲਾਈਨ ਰਜਿਸਟਰੇਸ਼ਨ ਸਰਟੀਫਿਕੇਟ ਡਾਊਨਲੋਡ ਕਰਕੇ ਤਸਦੀਕ ਵੀ ਕੀਤਾ | ਪਿ੍ੰਸੀਪਲ ਨੇ ਦੱਸਿਆ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਰਕਾਰੀ ਯੁਵਾ ਪਹਿਲਕਦਮੀਆਂ ਦੇ ਨਾਲ ਜੋੜਣ ਦੇ ਨਾਲ-ਨਾਲ ਉਨ੍ਹਾਂ ਵਿਚ ਲੀਡਰਸ਼ਿਪ, ਸੇਵਾ ਭਾਵਨਾ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਮਾਈ ਭਾਰਤ ਪੋਰਟਲ ਨਾਲ ਜੁੜ ਕੇ ਵੱਧ ਤੋਂ ਵੱਧ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਅਗਲੀ ਖ਼ਬਰ ਕੱਲ੍ਹ ਆਜ਼ਾਦੀ ਦਿਵਸ ਮੌਕੇ ਪੂਰੇ ਸਨਮਾਨ ਨਾਲ ਲਹਿਰਾਇਆ ਜਾਵੇਗਾ ਤਿਰੰਗਾ : ਅਸ਼ੋਕ ਸਰੀਨ ਹਿੱਕੀ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।