14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ

ਕਪੂਰਥਲਾ, 13 ਅਗਸਤ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰਦੇ ਐਨ. ਐਚ.

ਅਜੀਤ ਡੈਸਕ 14-08-2026
ਕਪੂਰਥਲਾ, 13 ਅਗਸਤ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰਦੇ ਐਨ.ਐਚ.ਐਮ. ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੇ ਸੂਬਾ ਸਕੱਤਰ ਰਾਮ ਸਿੰਘ ਦੀ ਅਗਵਾਈ ਵਿਚ ਹੜਤਾਲ ਕਰਕੇ ਸਿਵਲ ਸਰਜਨ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ | ਇਸ ਦੌਰਾਨ ਰੋਹ ਵਿਚ ਆਏ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਸਰਕਾਰ ਆਉਣ ‘ਤੇ ਉਨ੍ਹਾਂ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਪੂਰੀਆਂ ਕੀਤੀਆਂ ਜਾਣਗੀਆਂ ਤੇ ਹੁਣ ਪੰਜਾਬ ਸਰਕਾਰ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅੱਖੋਂ ਓਹਲੇ ਕਰ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਐਨ.ਐਚ.ਐਮ. ਕਰਮਚਾਰੀ ਯੋਗ ਪ੍ਰਣਾਲੀ ਰਾਹੀਂ ਹੀ ਵਿਭਾਗ ਵਿਚ ਭਰਤੀ ਹੋਏ ਹਨ | ਰਾਮ ਸਿੰਘ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਹੋਏ ਜਾਂ ਜਨ ਸਿਹਤ ਨਾਲ ਕੋਈ ਵੀ ਸੰਕਟ ਪੈਦਾ ਹੋਇਆ ਹੋਏ ਉਹ ਦਿਨ ਰਾਤ ਕੰਮ ਵਿਚ ਲੱਗੇ ਰਹੇ, ਪਰ ਕੰਮ ਹੋ ਜਾਣ ‘ਤੇ ਸਰਕਾਰ ਵਲੋਂ ਮਤਰੇਈ ਮਾਂ ਵਾਲਾ ਉਨ੍ਹਾਂ ਨਾਲ ਸਲੂਕ ਕੀਤਾ ਜਾ ਰਿਹਾ ਹੈ | ਯੂਨੀਅਨ ਆਗੂ ਯੋਗੇਸ਼ ਸਹਿਗਲ, ਵਿਸ਼ਾਲ ਰਾਜ ਨੇ ਕਿਹਾ ਕਿ ਅੱਜ ਦੇ ਮਹਿੰਗਾਈ ਭਰੇ ਦੌਰ ਵਿਚ ਐਨ.ਐਚ.ਐਮ. ਕਰਮਚਾਰੀਆਂ ਵੱਲੋਂ ਘਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਿਆ ਹੈ | ਇਹੀ ਨਹੀਂ ਹਰ ਐਨ.ਐਚ.ਐਮ. ਕਰਮਚਾਰੀ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਫ਼ਿਕਰਮੰਦ ਹੈ ਕਿ ਇੰਨੀ ਘਟ ਤਨਖ਼ਾਹਾਂ ਵਿਚ ਉਹ ਆਪਣੇ ਬੱਚਿਆਂ ਨੂੰ ਚੰਗੀ ਤੇ ਉਚੇਰੀ ਸਿੱਖਿਆ ਕਿਵੇਂ ਦੇ ਸਕਦੇ ਹਨ | ਯੂਨੀਅਨ ਨੇ ਮੰਗ ਕੀਤੀ ਕਿ ਬਿਨਾਂ ਦੇਰੀ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ, ਗਰੈਚੁਟੀ ਤੇ ਉਮਰ ਵਾਧੇ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ | ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 15 ਅਗਸਤ ਨੂੰ ਫਿਰੋਜ਼ਪੁਰ ਵਿਖੇ ਮੁੱਖ ਮੰਤਰੀ ਖ਼ਿਲਾਫ਼ ਰੋਸ ਰੈਲੀ ਕੀਤੀ ਜਾਵੇਗੀ | ਇਸ ਮੌਕੇ ਸੰਤੋਸ਼ ਕੁਮਾਰੀ, ਪਿ੍ਯੰਕਾ, ਪੰਕਜ ਵਾਲੀਆ, ਜਯੋਤੀ ਆਨੰਦ, ਗੈਰੀ, ਮਨੀਸ਼ ਕੁਮਾਰ, ਦੀਪਿਕਾ ਅਵਨੇਸ਼, ਗੁਰਵਿੰਦਰ ਤੋਂ ਇਲਾਵਾ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਤਨਵੀਰ ਸਿੰਘ ਰੰਧਾਵਾ ਸ਼ੋ੍ਮਣੀ ਯੂਥ ਅਕਾਲੀ ਦਲ ਸ਼ਹਿਰੀ ਤੇ ਕੁਲਦੀਪ ਸਿੰਘ ਟਾਂਡੀ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਬਣੇ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ’ਚ ਵਿਦਿ ਆਰਥਣਾਂ ਲਈ ਕਰਵਾਇਆ ਓਰੀਐਂਟੇਸ਼ਨ ਪੋ੍ਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।