15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਆਜ਼ਾਦੀ ਦਿਵਸ ਸਬੰਧੀ ਸਮਾਗਮ

ਕਪੂਰਥਲਾ, 14 ਅਗਸਤ (ਵਿ. ਪ੍ਰ.)

ਤਿਰੰਗਾ ਯਾਤਰਾ ਦੌਰਾਨ ਭਾਜਪਾ ਆਗੂ ਸੌਰਵ ਖੁੱਲਰ ਆਪਣੇ ਸਾਥੀਆਂ ਨਾਲ | ਤਸਵੀਰ. ਰਘਬਿੰਦਰ ਸਿੰਘ 15-08-2026
ਕਪੂਰਥਲਾ, 14 ਅਗਸਤ (ਵਿ. ਪ੍ਰ.)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐਫ. ਵਿਚ ਆਜ਼ਾਦੀ ਦਿਵਸ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਨੇ ਕੌਮੀ ਝੰਡਾ ਲਹਿਰਾਇਆ ਤੇ ਬਾਅਦ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਕੋਰੀਓਗ੍ਰਾਫੀ ਤੋਂ ਇਲਾਵਾ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | 9ਵੀਂ ਜਮਾਤ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ ਕਵਿਤਾ ਪੇਸ਼ ਕੀਤੀ | ਇਸੇ ਦੌਰਾਨ ਹੀ ਸਕੂਲ ਦੇ ਜੂਨੀਅਰ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦਰਮਿਆਨ ਫਲੈਗ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਯੰਗ ਪੈਟਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਵਸ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚ ਸਾਥੀ ਹਵਾਲਾਤੀਆਂ ਵਲੋਂ ਇਕ ਹਵਾਲਾਤੀ ਦੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।