ਫਾਲਕਨ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ
ਨਡਾਲਾ, 14 ਅਗਸਤ (ਰਘਬਿੰਦਰ ਸਿੰਘ)-ਦੇਸ਼ ਦੀ ਏਕਤਾ, ਅਖੰਡਤਾ ਅਤੇ ਦੇਸ਼-ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਸਬ-ਡਿਵੀਜ਼ਨ ਭੁਲੱਥ ਦੇ ਨਡਾਲਾ ਵਿਖੇ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਹੱਥਾਂ ਵਿਚ ਤਿਰੰਗੇ ਝੰਡੇ ਲਹਿਰਾਏ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਸੰਦੇਸ਼ ਦਿੱਤਾ | ਇਸ ਮੌਕੇ ਅਮਨਦੀਪ ਸਿੰਘ ਗੋਰਾ ਗਿੱਲ ਨੇ ਕਿਹਾ ਕਿ ਤਿਰੰਗਾ ਸਿਰਫ਼ ਸਾਡੇ ਦੇਸ਼ ਦਾ ਝੰਡਾ ਨਹੀਂ, ਸਗੋਂ ਇਹ ਭਾਰਤ ਦੀ ਏਕਤਾ, ਆਜ਼ਾਦੀ, ਕੁਰਬਾਨੀਆਂ ਅਤੇ ਦੇਸ਼ ਦੀਆਂ ਮਹਾਨ ਪ੍ਰਾਪਤੀਆਂ ਦਾ ਪ੍ਰਤੀਕ ਹੈ | ‘ਹਰ ਘਰ ਤਿਰੰਗਾ’ ਮੁਹਿੰਮ ਰਾਹੀਂ ਦੇਸ਼ ਦੇ ਹਰ ਨਾਗਰਿਕ ਵਿਚ ਰਾਸ਼ਟਰੀ ਭਾਵਨਾ ਅਤੇ ਦੇਸ਼ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਦੇਸ਼ ਦੇ ਇਤਿਹਾਸ, ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ | ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦੀ ਦਿਵਸ ਮੌਕੇ ਆਪਣੇ ਘਰਾਂ ਅਤੇ ਅਦਾਰਿਆਂ ‘ਤੇ ਤਿਰੰਗਾ ਲਹਿਰਾ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਨ | ਇਸ ਮੌਕੇ ਭਾਜਪਾ ਦੇ ਸਥਾਨਕ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਵੱਡੀ ਗਿਣਤੀ ਵਿਚ ਸਮਰਥਕਾਂ ਨੇ ਸ਼ਮੂਲੀਅਤ ਕੀਤੀ |
ਨ
ਨਡਾਲਾ ਵਿਖੇ ਯਾਤਰਾ ਦੌਰਾਨ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਆਪਣੇ ਸਾਥੀਆਂ ਨਾਲ | ਤਸਵੀਰ. ਰਘਬਿੰਦਰ ਸਿੰਘ
15-08-2026