15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਇੰਨਸੈਂਟਿਵ ’ਚ ਕਟੌਤੀ ਤੇ ਹੋਰ ਮੰਗਾਂ ਨੂੰ ਲੈ ਕੇ ਆਰ. ਸੀ. ਐਫ. ਇੰਪਲਾਈਜ਼ ਯੂਨੀਅਨ 18 ਨੂੰ ਰੋਸ ਵਿਖਾਵਾ ਕਰੇਗੀ- ਸਰਬਜੀਤ ਸਿੰਘ

ਕਪੂਰਥਲਾ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਆਰ. ਸੀ.

ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਓਪਨ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚੋਂ ਅੱਵਲ ਰਹੇ ਵਿਦਿਆਰਥੀਆਂ ਨਾਲ ਪਿ੍ੰਸੀਪਲ ਮੋਨਾ ਘਈ, ਪਿ੍ੰਸੀਪਲ ਮਧੂ ਸ਼ਰਮਾ ਤੇ ਹੋਰ | ਤਸਵੀਰ. ਲਾਡੀ ਸਟੂਡੀਓ 15-08-2026
ਕਪੂਰਥਲਾ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਆਰ. ਸੀ. ਐਫ. ਇੰਪਲਾਈਜ਼ ਯੂਨੀਅਨ ਦੀ ਜਨਰਲ ਕੌਂਸਲ ਦੀ ਮੀਟਿੰਗ ਹੋਈ, ਜਿਸ ਵਿਚ ਕੌਂਸਲ ਦੇ ਮੈਂਬਰਾਂ ਨੇ ਇੰਨਸੈਂਟਿਵ ਵਿਚ ਕਟੌਤੀ ਨੂੰ ਲੈ ਕੇ ਰੋਸ ਜਾਹਿਰ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਜੀਤ ਸਿੰਘ ਬਾਜਵਾ ਕਾਰਜਕਾਰੀ ਪ੍ਰਧਾਨ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਤੇ ਯੂਨੀਅਨ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਨੇ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਜੁਲਾਈ ਮਹੀਨੇ ਵਿਚ ਇੰਨਸੈਂਟਿਵ ਘੱਟ ਆਉਣ ਲਈ ਮੁਲਾਜ਼ਮਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਸਰਾਸਰ ਗਲਤ ਹੈ | ਉਨ੍ਹਾਂ ਕਿਹਾ ਕਿ ਇਸਦੇ ਪਿੱਛੇ ਆਰ.ਸੀ.ਐਫ. ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਤੇ ਲੋੜੀਂਦੀ ਮਾਤਰਾ ਵਿਚ ਮੈਟੀਰੀਅਲ ਸਮੇਂ ਸਿਰ ਨਾ ਮਿਲਣਾ ਮੁੱਖ ਕਾਰਨ ਹੈ | ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਮੁਲਾਜ਼ਮਾਂ ਦੇ ਇੰਨਸੈਂਟਿਵ ਕਰਕੇ ਉਨ੍ਹਾਂ ਨੂੰ ਸਜਾ ਦੇਣ ਦੀ ਨੀਤੀ ਅਪਣਾਈ ਤਾਂ ਯੂਨੀਅਨ ਇਸਦਾ ਡੱਟ ਕੇ ਵਿਰੋਧ ਕਰੇਗੀ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕੁੱਝ ਵਿਰੋਧੀ ਯੂਨੀਅਨਾਂ ਮੌਕੇ ਦਾ ਲਾਭ ਉਠਾਕੇ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦਾ ਅਕਸ ਖ਼ਰਾਬ ਕਰਨ ਲਈ ਮੁਲਾਜ਼ਮਾਂ ਨੂੰ ਗੁਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਜਦਕਿ ਮੁਲਾਜ਼ਮ ਕਿਸੇ ਹੋਰ ਯੂਨੀਅਨ ਦੇ ਝਾਂਸੇ ਵਿਚ ਆਉਣ ਵਾਲੇ ਨਹੀਂ | ਸਰਬਜੀਤ ਸਿੰਘ ਨੇ ਕਿਹਾ ਕਿ ਇੰਨਸੈਂਟਿਵ ਵਿਚ ਕਟੌਤੀ ਦੇ ਮਾਮਲੇ ਨੂੰ ਲੈ ਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਨੂੰ ਉਲੀਕਣ ਲਈ ਸਾਰੀਆਂ ਸਬ ਡਵੀਜ਼ਨਾਂ ਦੇ ਆਗੂਆਂ ਦੀ ਇਕ ਮੀਟਿੰਗ 17 ਅਗਸਤ ਨੂੰ ਬੁਲਾਈ ਗਈ ਹੈ, ਜਿਸ ਵਿਚ ਮੁਲਾਜ਼ਮਾਂ ਨਾਲ ਜੁੜੇ ਸਾਰੇ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ 18 ਅਗਸਤ ਨੂੰ ਡਾ. ਭੀਮ ਰਾਓ ਅੰਬੇਡਕਰ ਚੌਂਕ ਆਰ.ਸੀ.ਐਫ. ਵਿਚ ਮੁਲਾਜ਼ਮਾਂ ਵਲੋਂ ਆਰ.ਸੀ.ਐਫ. ਪ੍ਰਸ਼ਾਸਨ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਵਿਖਾਵਾ ਕੀਤਾ ਜਾਵੇਗਾ | ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ 17 ਅਗਸਤ ਦੀ ਮੀਟਿੰਗ ਤੇ 18 ਅਗਸਤ ਦੇ ਰੋਸ ਵਿਖਾਵੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ | ਮੀਟਿੰਗ ਵਿਚ ਆਈਆਈਟੀਐਸਏ ਦੇ ਪ੍ਰਧਾਨ ਇੰਜ. ਦਰਸ਼ਨ ਲਾਲ, ਜ਼ੋਨਲ ਸਕੱਤਰ ਇੰਜ. ਜਗਤਾਰ ਸਿੰਘ, ਇੰਜ. ਬਲਦੇਵ ਰਾਜ, ਯੂਨੀਅਨ ਦੇ ਸੰਗਠਨ ਸਕੱਤਰ ਭਰਤ ਰਾਜ, ਵਧੀਕ ਜਨਰਲ ਸਕੱਤਰ ਅਮਰੀਕ ਸਿੰਘ ਗਿੱਲ, ਬਚਿੱਤਰ ਸਿੰਘ, ਨਰਿੰਦਰ ਕੁਮਾਰ, ਤਿ੍ਲੋਚਨ ਸਿੰਘ, ਤਲਵਿੰਦਰ ਸਿੰਘ, ਜਗਦੀਪ ਸਿੰਘ, ਅਵਤਾਰ ਸਿੰਘ ਡੀਸੀਐਮ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਅਸ਼ਵਨੀ ਕੁਮਾਰ, ਗੁਰਿੰਦਰ ਸਿੰਘ, ਸੰਜੀਵ ਕੁਮਾਰ, ਪ੍ਰਭਜੋਤ ਸਿੰਘ , ਪੰਕਜ ਕੁਮਾਰ ਸਿੰਘ, ਸ਼ਿਵਰਾਜ ਮੀਣਾ, ਹਰੀ ਓਮ ਮੀਣਾ, ਭਾਨ ਸਿੰਘ ਤੇ ਸਾਕੇਤ ਯਾਦਵ ਸ਼ਾਮਲ ਹੋਏ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ’ਚ ਆਜ਼ਾਦੀ ਦਿਵਸ ਸਬੰਧੀ ਸਮਾਗਮ ਅਗਲੀ ਖ਼ਬਰ ਹੜਤਾਲ ਕਾਰਨ ਸ਼ਹਿਰ ਦੇ ਡੰਪਾਂ ਤੋਂ ਨਹੀਂ ਚੁੱਕਿਆ ਗਿਆ ਕੂੜਾ ਅਣਪਛਾਤੇ ਚੋਰਾਂ ਵਲੋਂ ਘਰ ਵਿਚ ਕੀਤੀ ਚੋਰੀ-ਗੱਡੀ ਤੱਕ ਚੋਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।