17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਪ ਆਗੂ ਅਮਰਦੀਪ ਤੇਜੀ ਸਾਥੀਆਂ ਸਮੇਤ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਿਲ

ਕਪੂਰਥਲਾ, 16 ਅਗਸਤ (ਸਡਾਨਾ)-ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 35 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਅਮਰਦੀਪ ਤੇਜੀ ਤੇ ਉਨ੍ਹਾਂ ਦੇ ਸਾਥੀ ਤਜਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ਫ਼ਾ ਹੁੰਦੇ ਹੋਏ ਅੱਜ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਅਮਰਦੀਪ ਤੇਜੀ ਨੇ ਕਿਹਾ ਕਿ ਵਿਧਾਇਕ ਰਾਣਾ ਗੁਰਜੀਤ ਸਿੰਘ ਦੀਆਂ ਲੋਕਪੱਖੀ ਨੀਤੀਆਂ ਨੂੰ ਦੇਖਦੇ ਹੋਏ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ | ਪਾਰਟੀ ਨਾਲ ਜੁੜਨ ‘ਤੇ ਰਾਣਾ ਗੁਰਜੀਤ ਸਿੰਘ ਨੇ ਅਮਰਦੀਪ ਤੇਜੀ ਤੇ ਤਜਿੰਦਰ ਸਿੰਘ ਸਮੇਤ ਉਨ੍ਹਾਂ ਦੇ ਸਾਥੀਆਂ ਨੂੰ ਸਨਮਾਨਿਤ ਕੀਤਾ ਤੇ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ, ਜ਼ਿਲ੍ਹਾ ਉਪ ਪ੍ਰਧਾਨ ਕੁਲਦੀਪ ਸਿੰਘ, ਨਵਜੋਤ ਸਿੰਘ ਮਾਹਲ, ਕੁਲਦੀਪ ਸਿੰਘ ਕੌਂਸਲਰ, ਮਲਕੀਅਤ ਸਿੰਘ, ਰਜਿੰਦਰ ਸਿੰਘ ਪਾਲਾ, ਬਲਜੀਤ ਸਿੰਘ ਕਾਲਾ, ਅਨਮੋਲ ਸ਼ਰਮਾ, ਮਲਕੀਤ ਸਿੰਘ, ਮਨਮੋਹਨ ਸਿੰਘ ਬਾਜਵਾ, ਕਿੱਕੀ ਵਾਲੀਆ, ਕੁਲਜੀਤ ਸਿੰਘ ਥਿੰਦ ਕੌਂਸਲਰ, ਨਰੈਣ ਵਸ਼ਿਸ਼ਟ ਕੌਂਸਲਰ ਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 17-08-2026

ਪਿਛਲੀ ਖ਼ਬਰ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਭੁੰਗਰਨੀ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾਈ ਮੀਤ ਪ੍ਰਧਾਨ ਸੁਖਬੀਰ ਸਿੰਘ ਬਾਦਲ... ਅਗਲੀ ਖ਼ਬਰ ਤੀਆਂ ਦਾ ਤਿਉਹਾਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ’ਚ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।