ਮਾਡਰਨ ਜੇਲ੍ਹ ਵਿਚ ਹਵਾਲਾਤੀਆਂ ਦੀ ਲੜ੍ਹਾਈ - ਦੋ ਜ਼ਖ਼ਮੀ
ਕਪੂਰਥਲਾ, 16 ਅਗਸਤ (ਅਮਨਜੋਤ ਸਿੰਘ ਵਾਲੀਆ)-ਮਾਡਰਨ ਜੇਲ੍ਹ ਕਪੂਰਥਲਾ ਵਿਖੇ ਦੋ ਹਵਾਲਾਤੀਆਂ ਨੂੰ ਉਨ੍ਹਾਂ ਦੇ ਸਾਥੀਆਂ ਨੇ ਕੁੱਟਮਾਰ ਕਰਕੇ ਜਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰੇਮ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਪਰਮਵੀਰ ਸਿੰਘ ਪੁੱਤਰ ਗੁਰਮੇਜ ਸਿੰਘ ਜੋ ਕਿ ਅਸਲੇ ਦੇ ਮਾਮਲੇ ਵਿਚ ਮਾਡਰਨ ਜੇਲ੍ਹ ਵਿਚ ਬੰਦ ਹਨ | ਉਨ੍ਹਾਂ ਨੂੰ ਉਨ੍ਹਾਂ ਦੇ ਸਾਥੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਟਮਾਰ ਕਰਕੇ ਜਖ਼ਮੀ ਕਰ ਦਿੱਤਾ, ਜਿਨ੍ਹਾਂ ਦਾ ਇਲਾਜ ਜਾਰੀ ਹੈ ਅਤੇ ਐਮ. ਐਲ.
ਕਪੂਰਥਲਾ, 16 ਅਗਸਤ (ਅਮਨਜੋਤ ਸਿੰਘ ਵਾਲੀਆ)-ਮਾਡਰਨ ਜੇਲ੍ਹ ਕਪੂਰਥਲਾ ਵਿਖੇ ਦੋ ਹਵਾਲਾਤੀਆਂ ਨੂੰ ਉਨ੍ਹਾਂ ਦੇ ਸਾਥੀਆਂ ਨੇ ਕੁੱਟਮਾਰ ਕਰਕੇ ਜਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰੇਮ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਪਰਮਵੀਰ ਸਿੰਘ ਪੁੱਤਰ ਗੁਰਮੇਜ ਸਿੰਘ ਜੋ ਕਿ ਅਸਲੇ ਦੇ ਮਾਮਲੇ ਵਿਚ ਮਾਡਰਨ ਜੇਲ੍ਹ ਵਿਚ ਬੰਦ ਹਨ | ਉਨ੍ਹਾਂ ਨੂੰ ਉਨ੍ਹਾਂ ਦੇ ਸਾਥੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਟਮਾਰ ਕਰਕੇ ਜਖ਼ਮੀ ਕਰ ਦਿੱਤਾ, ਜਿਨ੍ਹਾਂ ਦਾ ਇਲਾਜ ਜਾਰੀ ਹੈ ਅਤੇ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ | ਲਾਇਨ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਵਲੋਂ ਆਜ਼ਾਦੀ ਦਾ ਦਿਹਾੜਾ ਮਨਾਇਆ ਬੇਗੋਵਾਲ, 16 ਅਗਸਤ (ਸੁਖਜਿੰਦਰ ਸਿੰਘ)-ਸਮਾਜ ਸੇਵੀ ਸੰਸਥਾ ਲਾਈਨ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਵਲੋਂ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਸਰਬ ਫੂਡ ਸੈਲੀਬਰੇਸ਼ਨ ਸਰੂਪਵਾਲ ਵਿਖੇ 80ਵਾਂ ਸਵਤੰਤਰਤਾ ਦਿਵਸ ਮਨਾਇਆ ਗਿਆ | ਇਸ ਸਮੇਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਅਤੇ ਸਮੂਹ ਸਾਥੀਆਂ ਵੱਲੋਂ ਸਾਂਝੇ ਤੌਰ ਤੇ ਅਦਾ ਕੀਤੀ ਗਈ | ਇਸ ਸਮੇਂ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਵੱਲੋਂ ਇਕੱਤਰ ਹਾਜ਼ਰੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸੂਰਬੀਰ ਮਹਾਨ ਯੋਧਿਆਂ ਕਰਕੇ ਜੋ ਆਜ਼ਾਦੀ ਮਿਲੀ ਹੈ ਸਾਨੂੰ ਹਮੇਸ਼ਾ ਉਨ੍ਹਾਂ ਮਹਾਨ ਯੋਧਿਆਂ ਦਾ ਸਤਿਕਾਰ ਕਰਦੇ ਰਹਿਣਾ ਚਾਹੀਦਾ ਹੈ, ਜਿਨ੍ਹਾਂ ਕਰਕੇ ਸਾਨੂੰ ਇਹ ਆਜ਼ਾਦੀ ਮਿਲੀ ਹੈ | ਇਸ ਸਮੇਂ ਹੋਰਨਾਂ ਦੇ ਇਲਾਵਾ ਐਮਜੇਐਫ ਸਰਬਜੀਤ ਸਿੰਘ ਪੱਪਲ, ਐਮਜੇਐਫ ਸੁਖਚੈਨ ਸਿੰਘ ਮੁਰੱਬੀਆ, ਰਾਜਵਿੰਦਰ ਸਿੰਘ ਜੈਦ ਸਰੂਪ ਸਿੰਘ ਖਾਸਰੀਆ, ਗੁਰਸੇਵਕ ਸਿੰਘ ਖਾਸਰੀਆ ਤੇ ਵਿੱਕੀ ਚੌਹਾਨ ਆਦਿ ਹਾਜ਼ਰ ਸਨ | ਦਾਹ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਸੰਬੰਧੀ ਕੇਸ ਦਰਜ ਫਗਵਾੜਾ, 16 ਅਗਸਤ (ਚਾਨਾ)- ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਸਬੰਧ ‘ਚ ਸਤਨਾਮਪੁਰਾ ਪੁਲਿਸ ਨੇ ਪਤੀ ਸਮੇਤ ਦੋ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸੁਮਿਤਾ ਨਿਗਾਹ ਪੁੱਤਰੀ ਬਲਵਿੰਦਰ ਨਿਗਾਹ ਵਾਸੀ ਗੁੜਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦੇ ਪਤੀ ਤੇ ਸੱਸ ਵਲੋਂ ਦਾਜ ਦਹੇਜ ਦੀ ਮੰਗ ਕੀਤੀ ਤੇ ਤੰਗ ਪ੍ਰੇਸ਼ਾਨ ਕੀਤਾ | ਜਿਸ ਸਬੰਧ ‘ਚ ਪੁਲਿਸ ਨੇ ਅਮਨਦੀਪ ਕੁਮਾਰ ਪੁੱਤਰ ਲੇਟ ਬਲਵਿੰਦਰ ਕੁਮਾਰ ਤੇ ਨਿਰਮਲ ਕੌਰ ਪਤਨੀ ਬਲਵਿੰਦਰ ਕੁਮਾਰ ਵਾਸੀ ਗੁੜਾ ਫ਼ਿਲੌਰ ਹਾਲ ਵਾਸੀ ਪਿੰਡ ਅਠੋਲੀ ਖਿਲਾਫ਼ ਕੇਸ ਦਰਜ ਕੀਤਾ ਹੈ |