18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਸਰਦੁੱਲਾਪੁਰ ’ਚ ਚੱਲੀਆਂ ਗੋਲੀਆਂ, ਇਕ ਨੌਜਵਾਨ ਜ਼ਖਮੀ

ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ)-ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਸਰਦੁੱਲਾਪੁਰ ਵਿਚ ਬੀਤੀ ਰਾਤ ਗੋਲੀਆਂ ਦੀ ਤੜਤੜਾਹਟ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਫਾਇਰਿੰਗ ਦੌਰਾਨ ਪਿੰਡ ਦੇ 25 ਸਾਲਾ ਨੌਜਵਾਨ ਸੁਖਦੀਪ ਸਿੰਘ ਪੁੱਤਰ ਜੱਸਾ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਨੌਜਵਾਨ ਦੇ ਚਿਹਰੇ ਦੇ ਖੱਬੇ ਪਾਸੇ ਗੋਲੀ ਲੱਗੀ ਹੈ | ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਜੋ ਪਿੰਡ ਵਿਚ ਲੱਗੇ ਇੱਕ ਸੀਸੀਟੀਵੀ ਕੈਮਰੇ ਵਿਚ ਕੈਦ ਹੋਏ ਹਨ | ਹਮਲਾਵਰ ਕਾਲੇ ਰੰਗ ਦੀ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਆਏ ਸਨ | ਘਟਨਾ ਤੋਂ ਬਾਅਦ ਸੁਖਦੀਪ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ | ਡਾਕਟਰਾਂ ਨੇ ਮੁੱਢਲਾ ਇਲਾਜ ਕਰਨ ਉਪਰੰਤ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉੱਚ ਇਲਾਜ ਲਈ ਅੱਗੇ ਰੈਫ਼ਰ ਕਰ ਦਿੱਤਾ | ਪਰਿਵਾਰ ਮੁਤਾਬਿਕ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਜ਼ਖਮੀ ਸੁਖਦੀਪ ਸਿੰਘ ਦੇ ਭਰਾ ਨੇ ਦੱਸਿਆ ਕਿ ‘ਪਹਿਲਾਂ ਵੀ ਮੇਰੇ ਛੋਟੇ ਭਰਾ ‘ਤੇ ਹਮਲੇ ਦੀ ਕੋਸ਼ਿਸ਼ ਹੋ ਚੁੱਕੀ ਹੈ | ਹੁਣ ਮੁੜ ਗੋਲੀਬਾਰੀ ਕਰਕੇ ਮੇਰੇ ਭਰਾ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ | ਸਾਨੂੰ ਦੱਸਿਆ ਗਿਆ ਹੈ ਕਿ ਹਮਲਾਵਰ ਕਾਲੇ ਰੰਗ ਦੀ ਗੱਡੀ ਵਿਚ ਸਵਾਰ ਹੋ ਕੇ ਆਏ ਸਨ | ਸਾਡੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਇਸ ਮਾਮਲੇ ਵਿਚ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ | ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਹੋਣੀ ਬਹੁਤ ਜ਼ਰੂਰੀ ਹੈ |ਭਰਾ ਨੇ ਕਿਹਾ ਕਿ ਪਰਿਵਾਰ ਇਸ ਘਟਨਾ ਤੋਂ ਬਾਅਦ ਡਰ ਅਤੇ ਚਿੰਤਾ ਦੇ ਮਾਹੌਲ ਵਿਚ ਹੈ ਅਤੇ ਉਹ ਚਾਹੁੰਦੇ ਹਨ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਨੂੰ ਜਲਦ ਕਾਬੂ ਕਰੇ |ਇਲਾਕੇ ‘ ਚ ਦਹਿਸ਼ਤ ਦਾ ਮਾਹੌਲ | ਘਟਨਾ ਸਬੰਧੀ ਪਿੰਡ ਵਾਸੀ ਕਰਮਾ ਨੇ ਕਿਹਾ ਕਿ ਗੋਲੀਬਾਰੀ ਦੀ ਇਸ ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਬਹੁਤ ਦਹਿਸ਼ਤ ਦਾ ਮਾਹੌਲ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਬਣੀ ਰਹੇ | ਇਸ ਸਬੰਧੀ ਥਾਣਾ ਕਬੀਰਪੁਰ ਦੇ ਮੁਖੀ ਮਲਕੀਤ ਸਿੰਘ ਨੇ ਕਿਹਾ ਕਿ ਮਾਮਲਾ ਪੁਲਿਸ ਦੇ ਧਿਆਨ ਵਿਚ ਆ ਚੁੱਕਾ ਹੈ ਅਤੇ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਜ਼ਖਮੀ ਨੌਜਵਾਨ ਦੇ ਬਿਆਨ ਹਾਸਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ, ਘਟਨਾ ਦੇ ਕਾਰਨਾਂ ਅਤੇ ਕਾਲੇ ਰੰਗ ਦੀ ਗੱਡੀ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ | ਫ਼ਿਲਹਾਲ ਪੁਲਿਸ ਜਾਂਚ ਜਾਰੀ ਹੈ ਅਤੇ ਮਾਮਲੇ ਦੀ ਅਸਲ ਤਸਵੀਰ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗੀ | ਉੱਧਰ ਕਿਸਾਨ ਯੂਨੀਅਨ ਬਾਗੀ ਦੇ ਸੂਬਾਈ ਆਗੂ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਵਾਤਾਵਰਨ ਪ੍ਰੇਮੀ ਕੁਲਬੀਰ ਸਿੰਘ, ਮਨੋਜ ਸ਼ਰਮਾ, ਬਲਜੀਤ ਸਿੰਘ ਨੇ ਕਿਹਾ ਕਿ ਪੂਰੇ ਹਲਕੇ ਅੰਦਰ ਪੁਲਿਸ ਦੀ ਗਸ਼ਤ ਤੇਜ਼ ਕੀਤੀ ਜਾਵੇ ਕਿਉਂਕਿ ਆਏ ਦਿਨ ਲੁੱਟ ਖੋਹ ਦੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ |

ਅਜੀਤ ਡੈਸਕ 18-08-2026

ਪਿਛਲੀ ਖ਼ਬਰ ਭੁਲੱਥ ਵਿਖੇ ਸੀਨੀਅਰ ਸਿਟੀਜ਼ਨ ਫੋਰਮ ਅਤੇ ਪੀ.ਐਸ.ਪੀ.ਸੀ.ਐਲ. ਪੈਨਸ਼ਨਰ ਮੈਂਬਰਾਂ ਦੀ ਮੀਟਿੰਗ ਅਗਲੀ ਖ਼ਬਰ ਸਤਲੁਜ ਹਸਪਤਾਲ ਦੇ ਜਨਰੇਟਰ ਰੂਮ ’ਚ ਲੱਗੀ ਅੱਗ, ਦੋ ਫਾਇਰ ਟੈਂਡਰਾਂ ਨੇ ਪਾਇਆ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।