18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਐਨ.ਐਚ.ਐਮ. ਕਾਮਿਆਂ ਦੀ 5ਵੇਂ ਦਿਨ ਵੀ ਹੜਤਾਲ ਜਾਰੀ

ਕਪੂਰਥਲਾ, 17 ਅਗਸਤ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਤਾਇਨਾਤ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਹੜਤਾਲ ਅੱਜ 5ਵੇਂ ਦਿਨ ਵੀ ਜਾਰੀ ਰਹੀ | ਯੂਨੀਅਨ ਵੱਲੋਂ ਮੰਗਾਂ ਨਾ ਮੰਨੇ ਜਾਣ ‘ਤੇ 24 ਅਗਸਤ ਤਕ ਕਲਮ ਛੋੜ ਹੜਤਾਲ ‘ਚ ਵਾਧਾ ਕੀਤਾ ਗਿਆ ਹੈ ਜਿਸ ਸੰਬੰਧੀ ਇਕ ਮੰਗ ਪੱਤਰ ਵੀ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਨੂੰ ਸੌਂਪਿਆ ਗਿਆ | ਰੋਹ ਵਿਚ ਆਏ ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਯੂਨੀਅਨ ਨੂੰ 16 ਅਗਸਤ ਨੂੰ ਦਿੱਤੀ ਗਈ ਮੀਟਿੰਗ ਪਹਿਲਾਂ ਦੀ ਮੀਟਿੰਗਾਂ ਵਾਂਗ ਬੇਨਤੀਜਾ ਰਹੀ ਹੈ | ਰਾਮ ਸਿੰਘ ਨੇ ਇਹ ਵੀ ਕਿਹਾ ਕਿ ਇਕ ਪਾਸੇ ਜਿੱਥੇ ਮਹਿੰਗਾਈ ਨੇ ਬੁਰਾ ਹਾਲ ਕਰ ਕੇ ਰੱਖ ਦਿੱਤਾ ਹੈ ਓਥੇ ਦੂਸਰੇ ਪਾਸੇ ਇਸ ਸਰਕਾਰ ਕੋਲ ਐਨ ਐੱਚ ਐਮ ਕਰਮਚਾਰੀਆਂ ਲਈ ਕੁੱਝ ਵੀ ਨਹੀਂ ਹੈ | ਉਨ੍ਹਾਂ ਕਿਹਾ ਕਿ ਘੱਟੋ ਘੱਟ ਇਸ ਮਹਿੰਗਾਈ ਭਰੇ ਦੌਰ ਨੂੰ ਵੇਖਦਿਆਂ ਸਰਕਾਰ ਮੁਲਾਜ਼ਮਾਂ ਦਾ ਤੇ ਉਨ੍ਹਾਂ ਦੇ ਪਰਿਵਾਰ ਦਾ ਕੁੱਝ ਤਾਂ ਖ਼ਿਆਲ ਕਰੇ | ਯੂਨੀਅਨ ਦੇ ਹੋਰ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਣਮਿਥੇ ਸਮੇਂ ਲਈ ਹੜਤਾਲ ਕਰ ਦਿੱਤੀ ਜਾਏਗੀ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾ.

ਅਜੀਤ ਡੈਸਕ 18-08-2026
ਕਪੂਰਥਲਾ, 17 ਅਗਸਤ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਤਾਇਨਾਤ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਹੜਤਾਲ ਅੱਜ 5ਵੇਂ ਦਿਨ ਵੀ ਜਾਰੀ ਰਹੀ | ਯੂਨੀਅਨ ਵੱਲੋਂ ਮੰਗਾਂ ਨਾ ਮੰਨੇ ਜਾਣ ‘ਤੇ 24 ਅਗਸਤ ਤਕ ਕਲਮ ਛੋੜ ਹੜਤਾਲ ‘ਚ ਵਾਧਾ ਕੀਤਾ ਗਿਆ ਹੈ ਜਿਸ ਸੰਬੰਧੀ ਇਕ ਮੰਗ ਪੱਤਰ ਵੀ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਨੂੰ ਸੌਂਪਿਆ ਗਿਆ | ਰੋਹ ਵਿਚ ਆਏ ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਯੂਨੀਅਨ ਨੂੰ 16 ਅਗਸਤ ਨੂੰ ਦਿੱਤੀ ਗਈ ਮੀਟਿੰਗ ਪਹਿਲਾਂ ਦੀ ਮੀਟਿੰਗਾਂ ਵਾਂਗ ਬੇਨਤੀਜਾ ਰਹੀ ਹੈ | ਰਾਮ ਸਿੰਘ ਨੇ ਇਹ ਵੀ ਕਿਹਾ ਕਿ ਇਕ ਪਾਸੇ ਜਿੱਥੇ ਮਹਿੰਗਾਈ ਨੇ ਬੁਰਾ ਹਾਲ ਕਰ ਕੇ ਰੱਖ ਦਿੱਤਾ ਹੈ ਓਥੇ ਦੂਸਰੇ ਪਾਸੇ ਇਸ ਸਰਕਾਰ ਕੋਲ ਐਨ ਐੱਚ ਐਮ ਕਰਮਚਾਰੀਆਂ ਲਈ ਕੁੱਝ ਵੀ ਨਹੀਂ ਹੈ | ਉਨ੍ਹਾਂ ਕਿਹਾ ਕਿ ਘੱਟੋ ਘੱਟ ਇਸ ਮਹਿੰਗਾਈ ਭਰੇ ਦੌਰ ਨੂੰ ਵੇਖਦਿਆਂ ਸਰਕਾਰ ਮੁਲਾਜ਼ਮਾਂ ਦਾ ਤੇ ਉਨ੍ਹਾਂ ਦੇ ਪਰਿਵਾਰ ਦਾ ਕੁੱਝ ਤਾਂ ਖ਼ਿਆਲ ਕਰੇ | ਯੂਨੀਅਨ ਦੇ ਹੋਰ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਣਮਿਥੇ ਸਮੇਂ ਲਈ ਹੜਤਾਲ ਕਰ ਦਿੱਤੀ ਜਾਏਗੀ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾ. ਯੋਗੇਸ਼ ਸਹਿਗਲ, ਮਨੀਸ਼ ਕੁਮਾਰ, ਅੰਜਨਾ, ਪੰਕਜ ਵਾਲੀਆ, ਪਿ੍ਯੰਕਾ, ਰਣਜੀਤ ਕੌਰ, ਰਜੇਸ਼ ਕੁਮਾਰ, ਕਮਲਜੀਤ, ਰੀਮਾ ਉੱਪਲ, ਗੈਰੀ, ਹਰਪ੍ਰੀਤ ਸਿੰਘ, ਗੁਰਵਿੰਦਰ, ਜੋਤੀ ਆਨੰਦ, ਸੰਤੋਸ਼ ਕੁਮਾਰੀ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਯੂਥ ਵਿੰਗ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਤਨਵੀਰ ਸਿੰਘ ਰੰਧਾਵਾ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ’ਚ ਬੱਡੀ ਪ੍ਰੋਗਰਾਮ ਤਹਿਤ ਸਹੁੰ ਚੁੱਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।