20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ’ਚ ਆਜ਼ਾਦੀ ਦਿਵਸ ਸੰਬੰਧੀ ਸਮਾਗਮ ਕਰਵਾਇਆ

ਕਪੂਰਥਲਾ, 18 ਅਗਸਤ (ਵਿ. ਪ੍ਰ.)

ਅਜੀਤ ਡੈਸਕ 19-08-2026
ਕਪੂਰਥਲਾ, 18 ਅਗਸਤ (ਵਿ. ਪ੍ਰ.)- ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਆਜ਼ਾਦੀ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਵਲੋਂ ਵੱਡੀਆਂ ਕੁਰਬਾਨੀਆਂ ਦੇ ਕੇ ਹਾਸਲ ਕੀਤੀ ਗਈ ਆਜ਼ਾਦੀ ਨੂੰ ਬਰਕਰਾਰ ਰੱਖਣਾ ਤੇ ਇਸ ਨੂੰ ਹੋਰ ਖ਼ੁਸ਼ਹਾਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣਾ ਹਰੇਕ ਦੇਸ਼ ਵਾਸੀ ਦਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਸਾਨੂੰ ਇਸ ਮੌਕੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਦੇਸ਼ ਦਾ ਕੋਈ ਵੀ ਬੱਚਾ ਅਨਪੜ੍ਹ ਨਾ ਰਹੇ, ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਨੂੰ ਦੇਸ਼ ਭਗਤੀ ਦੇ ਗਤੀ, ਕਵਿਤਾਵਾਂ, ਭਾਸ਼ਣ ਤੇ ਕੋਰੀਓਗ੍ਰਾਫ਼ੀ ਤੋਂ ਇਲਾਵਾ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਨੇ ਵਿਦਿਆਰਥੀਆਂ ਨੂੰ ਆਪਣੇ ਮਾਤਾ, ਪਿਤਾ, ਅਧਿਆਪਕਾਂ ਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸਕੂਲ ਦੇ ਮੈਨੇਜਰ ਸੰਦੀਪ ਗੋਸਵਾਮੀ, ਮੀਨੂੰ ਸ਼ਰਮਾ, ਕਿਰਨਪ੍ਰੀਤ ਕੌਰ, ਵਰਿੰਦਰ ਕੌਰ, ਸੰਜਨਾ, ਹਰਨੀਤ ਕੌਰ, ਸ਼ਿਵਾਨੀ, ਮਨਪ੍ਰੀਤ ਕੌਰ, ਮਨਦੀਪ ਕੌਰ, ਰਜਿੰਦਰ ਕੌਰ, ਜਸਪ੍ਰੀਤ ਕੌਰ, ਪਲਵਿੰਦਰ ਕੌਰ, ਰਣਜੀਤ ਕੌਰ, ਸਤਵਿੰਦਰ ਕੌਰ, ਰੁਪਿੰਦਰਜੀਤ ਕੌਰ ਤੇ ਨੇਹਾ ਆਦਿ ਸਕੂਲ ਦੇ ਸਟਾਫ਼ ਮੈਂਬਰਾਂ ਨੇ ਯੋਗਦਾਨ ਪਾਇਆ |
ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਇੰਸਟੀਚਿਊਟ ਵਰਕਰਜ਼ ਕਲੱਬ ’ਚ ਤੀਆਂ ਦੇ ਤਿਉਹਾਰ ਸਬੰਧੀ ਸਮਾਗਮ 20 ਤੇ 21 ਨੂੰ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਬੀ. ਏ ਭਾਗ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।