19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਿ੍ਟਿਸ਼ ਵਿਕਟੋਰੀਆ ਸਕੂਲ ’ਚ ਦੇਸ਼-ਭਗਤੀ ਦੇ ਰੰਗਾਂ ਵਿਚ ਰੰਗਿਆ ਆਜ਼ਾਦੀ ਦਿਵਸ ਸਮਾਗਮ

ਸੁਲਤਾਨਪੁਰ ਲੋਧੀ, 18 ਅਗਸਤ (ਨਰੇਸ਼ ਹੈਪੀ)- ਬਿ੍ਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿਚ ਆਜ਼ਾਦੀ ਦਿਵਸ ਨੂੰ ਸਮਰਪਿਤ ਦੇਸ਼-ਭਗਤੀ ਤੇ ਰਾਸ਼ਟਰ ਪ੍ਰੇਮ ਨਾਲ ਭਰਪੂਰ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ| ਸਕੂਲ ਨੂੰ ਕੇਸਰੀ, ਚਿੱਟੇ ਅਤੇ ਹਰੇ ਰੰਗਾਂ ਦੀ ਤਿਰੰਗਾ ਥੀਮ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਸੁਨੀਤਾ ਸਭਰਵਾਲ ਤੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਦੀ ਹਾਜ਼ਰੀ ਵਿਚ ਹੋਈ | ਸਕੂਲ ਦੇ ਚਾਰਾਂ ਸਦਨਾਂ ਮੈਨਚੈਸਟਰ, ਰਾਇਲ ਗੋਲਫ, ਵਿੰਬਲਡਨ ਤੇ ਲਾਰਡਜ਼ ਦੇ ਵਿਦਿਆਰਥੀਆਂ ਨੇ ਵੱਖ-ਵੱਖ ਅੰਤਰ- ਸਕੂਲ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ | ਬਾਲ ਵਾਟਿਕਾ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਤਿਰੰਗਾ ਥੀਮ ਵਾਲੇ ਆਕਰਸ਼ਕ ਪਹਿਰਾਵੇ ਪਹਿਨ ਕੇ ਵੱਖ-ਵੱਖ ਦੇਸ਼ਭਗਤ ਨੇਤਾਵਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਭੂਮਿਕਾਵਾਂ ਨਿਭਾਈਆਂ। ਨੰਨ੍ਹੇ ਵਿਦਿਆਰਥੀਆਂ ਦੀ ਆਤਮ-ਵਿਸ਼ਵਾਸ ਭਰੀ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਲਈ ਦੇਸ਼-ਭਗਤੀ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ | ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਲਈ ਅੰਤਰ- ਸਕੂਲ ਦੇਸ਼-ਭਗਤੀ ਸਮੂਹ ਗੀਤ ਮੁਕਾਬਲਾ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲ ਦੀ ਪਿ੍ੰ: ਸੁਨੀਤਾ ਸਭਰਵਾਲ ਅਤੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਦੀ ਹਾਜ਼ਰੀ ਨੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ | ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਦੇਸ਼ ਦੇ ਗੌਰਵਮਈ ਇਤਿਹਾਸ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਰਾਸ਼ਟਰ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦੇ ਹਨ | ਸਮਾਗਮ ਦੇ ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡੇ ਗਏ |

ਅਜੀਤ ਡੈਸਕ 19-08-2026

ਪਿਛਲੀ ਖ਼ਬਰ ਕੁੱਟਮਾਰ ਕਰਨ ਦੇ ਸੰਬੰਧ ’ ਚ ਅੱਧੀ ਦਰਜਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਨੰਬਰਦਾਰਾਂ ਦੀਆਂ ਯੂਨੀਅਨਾਂ ਵਿਚ ਏਕਤਾ ਹੋ ਜਾਣ ’ਤੇ ਨੰਬਰਦਾਰਾਂ ਵਿਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।