20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਟਰੱਕ ਨੂੰ ਓਵਰਟੇਕ ਕਰਦੇ ਸਮੇਂ ਦੋ ਨਾਬਾਲਗ ਬੱਚੇ ਹਾਦਸੇ ਦਾ ਸ਼ਿਕਾਰ

ਫਗਵਾੜਾ, 19 ਅਗਸਤ (ਹਰਜੋਤ ਸਿੰਘ ਚਾਨਾ)- ਅੱਜ ਚੜ੍ਹਦੀ ਸਵੇਰ ਸਕੂਲ ਜਾ ਰਹੇ ਦੋ ਨਾਬਾਲਗ ਬੱਚੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ | ਜਾਣਕਾਰੀ ਅਨੁਸਾਰ ਦੋਵੇਂ ਬੱਚੇ ਐਕਟਿਵਾ ‘ਤੇ ਸਵਾਰ ਹੋ ਕੇ ਕਾਨਵੈਂਟ ਸਕੂਲ ਜਾ ਰਹੇ ਸਨ | ਜਦੋਂ ਉਹ ਟਰੱਕ ਨੂੰ ਓਵਰਟੇਕ ਕਰਨ ਲੱਗੇ ਤਾਂ ਸਾਹਮਣੇ ਤੋਂ ਮੋਟਰਸਾਈਕਲ ਆਉਣ ਕਾਰਨ ਉਹ ਘਬਰਾ ਗਏ ਤੇ ਐਕਟਿਵਾ ਦਾ ਸੰਤੁਲਨ ਵਿਗੜ ਗਿਆ | ਇਸ ਦੌਰਾਨ ਐਕਟਿਵਾ ਟਰੱਕ ਹੇਠਾਂ ਜਾ ਵੜੀ | ਹਾਦਸੇ ‘ਚ ਜ਼ਖ਼ਮੀ ਹੋਏ ਬੱਚਿਆਂ ਦੀ ਪਛਾਣ ਨਵਨੀਤ ਸਿੰਘ ਅਤੇ ਮੁਸਕਾਨ ਕੌਰ ਵਜੋਂ ਹੋਈ ਹੈ | ਦੋਵਾਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ | ਮੌਕੇ ‘ਤੇ ਮੌਜੂਦ ਰਾਹਗੀਰਾਂ ਅਨੁਸਾਰ ਦੋਵੇਂ ਬੱਚੇ ਤੇਜ਼ ਰਫ਼ਤਾਰ ਨਾਲ ਐਕਟਿਵਾ ਚਲਾ ਰਹੇ ਸਨ | ਹਾਦਸੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ | ਡਾ. ਚੱਬੇਵਾਲ ਦੇ ਦਫ਼ਤਰ ਦਾ ਉਦਘਾਟਨ ਅੱਜ ਫਗਵਾੜਾ, 19 ਅਗਸਤ (ਹਰਜੋਤ ਸਿੰਘ ਚਾਨਾ)-ਸੰਸਦ ਮੈਂਬਰ ਤੇ ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਰਾਜ ਕੁਮਾਰ ਚੱਬੇਵਾਲ ਵਲੋਂ ਮਾਡਲ ਟਾਊਨ ਵਿਖੇ ਅੱਜ ਦਫ਼ਤਰ ਖੋਲਿ੍ਆ ਜਾ ਰਿਹਾ ਹੈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਇਸ ਦੀ ਸ਼ੁਰੂਆਤ ਹੋਵੇਗੀ | ਡਾ.

ਅਜੀਤ ਡੈਸਕ 20-08-2026
ਫਗਵਾੜਾ, 19 ਅਗਸਤ (ਹਰਜੋਤ ਸਿੰਘ ਚਾਨਾ)- ਅੱਜ ਚੜ੍ਹਦੀ ਸਵੇਰ ਸਕੂਲ ਜਾ ਰਹੇ ਦੋ ਨਾਬਾਲਗ ਬੱਚੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ | ਜਾਣਕਾਰੀ ਅਨੁਸਾਰ ਦੋਵੇਂ ਬੱਚੇ ਐਕਟਿਵਾ ‘ਤੇ ਸਵਾਰ ਹੋ ਕੇ ਕਾਨਵੈਂਟ ਸਕੂਲ ਜਾ ਰਹੇ ਸਨ | ਜਦੋਂ ਉਹ ਟਰੱਕ ਨੂੰ ਓਵਰਟੇਕ ਕਰਨ ਲੱਗੇ ਤਾਂ ਸਾਹਮਣੇ ਤੋਂ ਮੋਟਰਸਾਈਕਲ ਆਉਣ ਕਾਰਨ ਉਹ ਘਬਰਾ ਗਏ ਤੇ ਐਕਟਿਵਾ ਦਾ ਸੰਤੁਲਨ ਵਿਗੜ ਗਿਆ | ਇਸ ਦੌਰਾਨ ਐਕਟਿਵਾ ਟਰੱਕ ਹੇਠਾਂ ਜਾ ਵੜੀ | ਹਾਦਸੇ ‘ਚ ਜ਼ਖ਼ਮੀ ਹੋਏ ਬੱਚਿਆਂ ਦੀ ਪਛਾਣ ਨਵਨੀਤ ਸਿੰਘ ਅਤੇ ਮੁਸਕਾਨ ਕੌਰ ਵਜੋਂ ਹੋਈ ਹੈ | ਦੋਵਾਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ | ਮੌਕੇ ‘ਤੇ ਮੌਜੂਦ ਰਾਹਗੀਰਾਂ ਅਨੁਸਾਰ ਦੋਵੇਂ ਬੱਚੇ ਤੇਜ਼ ਰਫ਼ਤਾਰ ਨਾਲ ਐਕਟਿਵਾ ਚਲਾ ਰਹੇ ਸਨ | ਹਾਦਸੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ | ਡਾ. ਚੱਬੇਵਾਲ ਦੇ ਦਫ਼ਤਰ ਦਾ ਉਦਘਾਟਨ ਅੱਜ ਫਗਵਾੜਾ, 19 ਅਗਸਤ (ਹਰਜੋਤ ਸਿੰਘ ਚਾਨਾ)-ਸੰਸਦ ਮੈਂਬਰ ਤੇ ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਰਾਜ ਕੁਮਾਰ ਚੱਬੇਵਾਲ ਵਲੋਂ ਮਾਡਲ ਟਾਊਨ ਵਿਖੇ ਅੱਜ ਦਫ਼ਤਰ ਖੋਲਿ੍ਆ ਜਾ ਰਿਹਾ ਹੈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਇਸ ਦੀ ਸ਼ੁਰੂਆਤ ਹੋਵੇਗੀ | ਡਾ. ਚੱਬੇਵਾਲ ਜੋ ਇਸ ਹਲਕੇ ਤੋਂ ਪਾਰਟੀ ਦੀ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ | ਉਨ੍ਹਾਂ ਲੋਕਾਂ ਨਾਲ ਮਿਲਵਰਤਨ ਵਧਾਉਣ ਲਈ ਇਸ ਦਫ਼ਤਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਉਨ੍ਹਾਂ ਲੋਕਾਂ ਨੂੰ ਇਸ ਮੌਕੇ ਪੁੱਜਣ ਦਾ ਸੱਦਾ ਦਿੱਤਾ ਹੈ |
ਪਿਛਲੀ ਖ਼ਬਰ ਸਕੂਲ ਵਿਚੋਂ ਬਿਜਲੀ ਦੀ ਕੇਬਲ ਲੰਘਾਉਣ ਤੇ ਅਧਿਆਪਕ ਦੀ ਹੋਈ ਬਦਲੀ ਦੇ ਮਾਮਲੇ ਨੂੰ ਲੈ ਕੇ ਬੱਚਿਆਂ ਨੇ ਕੀਤਾ ਰੋਸ ਵਿਖਾਵਾ ਅਗਲੀ ਖ਼ਬਰ ਲੱਖਾਂ ਰੁਪਏ ਦੀ ਕੀਮਤ ਦੀਆਂ ਚੋਰੀ ਕੀਤੀਆਂ ਮੱਝਾਂ ਸਮੇਤ ਗੱਡੀ ਲੋਕਾਂ ਨੇ ਕੀਤੀ ਬਰਾਮਦ ਲਾਕੇ ਵਿਚ ਪਿਛਲੇ ਦਿਨਾਂ ਤੋਂ ਮੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।