20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੰਡ ਆਹਲੀ ਕਲਾਂ ਨੇੜੇ ਐਡਵਾਂਸ ਬੰਨ੍ਹ ਨੂੰ ਲੱਗ ਰਹੀ ਢਾਹ ਨੂੰ ਰੋਕਣ ਲਈ ਇਲਾਕੇ ਦੇ ਕਿਸਾਨਾਂ ਨੇ ਸੰਭਾਲਿਆ ਮੋਰਚਾ

ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ)-ਪਹਾੜੀ ਖੇਤਰਾਂ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਮੁੜ ਵਧਣਾ ਸ਼ੁਰੂ ਹੋ ਗਿਆ ਜਿਸ ਨਾਲ ਪਿੰਡ ਮੰਡ ਆਹਲੀ ਕਲਾਂ ਨੇੜੇ ਕਿਸਾਨਾਂ ਵੱਲੋਂ ਲਗਾਏ ਗਏ ਆਰਜ਼ੀ ਬੰਨ੍ਹ ਨੂੰ ਖ਼ਤਰਾ ਪੈਦਾ ਹੋ ਗਿਆ ਹੈ |’ਅਜੀਤ’ ਦੀ ਟੀਮ ਨਾਲ਼ ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਇਲਾਕੇ ਦੇ ਕਿਸਾਨਾਂ ਵੱਲੋਂ ਇਸ ਆਰਜ਼ੀ ਬੰਨ੍ਹ ਨੂੰ ਬਚਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਕਿਸਾਨਾਂ ਵਲੋਂ ਆਪਣੇ ਪੱਧਰ ’ਤੇ ਪੈਸੇ ਇਕੱਠੇ ਕਰਕੇ ਬੰਨ੍ਹ ਦੀ ਸੁਰੱਖਿਆ ਲਈ ਬੋਰੇ ਲਾਏ ਜਾ ਰਹੇ ਹਨ | ਪਿੰਡ ਆਹਲੀ ਕਲਾਂ ਦੇ ਸਰਪੰਚ ਸ਼ਮਿੰਦਰ ਪਾਲ ਸਿੰਘ ਸੰਧੂ, ਉੱਘੇ ਅਕਾਲੀ ਆਗੂ ਗੁਰਜੰਟ ਸਿੰਘ ਸੰਧੂ, ਰਸ਼ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਾਣੀ ਦਾ ਪੱਧਰ ਵਧਣ ਕਾਰਨ ਇਸ ਆਰਜ਼ੀ ਬੰਨ੍ਹ ਨੂੰ ਲਗਾਤਾਰ ਢਾਹ ਲੱਗ ਰਹੀ ਹੈ |ਪੱਥਰ ਦੀਆਂ ਨੋਚਾਂ ਜੋ ਕਿ ਪਿਛਲੇ ਸਮੇਂ ਦੌਰਾਨ ਲਾਈਆਂ ਗਈਆਂ ਸਨ, ਉਹ ਵੀ ਦਰਿਆ ਵੱਲੋਂ ਖ਼ੁਰਦ ਬੁਰਦ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਜੇਕਰ ਹੋਰ ਪਾਣੀ ਵੱਧ ਗਿਆ ਤਾਂ ਆਰਜ਼ੀ ਬੰਨ੍ਹ ਲਈ ਵੱਡਾ ਖ਼ਤਰਾ ਪੈਦਾ ਹੋ ਜਾਵੇਗਾ | ਉਨ੍ਹਾਂ ਕਿਹਾ ਇਸ ਅਰਜ਼ੀ ਬੰਨ੍ਹ ਨੇ ਚਾਰ ਤੋਂ ਪੰਜ ਹਜ਼ਾਰ ਏਕੜ ਜ਼ਮੀਨ ਦਾ ਨੁਕਸਾਨ ਹੋਣ ਤੋਂ ਬਚਾਅ ਕੀਤਾ ਹੋਇਆ ਹੈ | ਉਨ੍ਹਾਂ ਦੱਸਿਆ ਕਿ 2023 ਅਤੇ 2025 ਵਿਚ ਵੀ ਇਸੇ ਥਾਂ ਬੰਨ੍ਹ ਨੂੰ ਲੱਗੀ ਢਾਹ ਕਾਰਨ ਹੜ੍ਹ ਦਾ ਪਾਣੀ ਖੇਤਾਂ ਵਿਚ ਦਾਖਲ ਹੋ ਗਿਆ ਸੀ ਤੇ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਤਬਾਹ ਹੋ ਗਈ ਸੀ | ਜਿਸ ਕਾਰਨ ਇਸ ਇਲਾਕੇ ਦੇ ਕਿਸਾਨ ਆਰਥਿਕ ਸੰਕਟ ਵਿਚ ਫਸ ਗਏ ਸਨ | ਉਨ੍ਹਾਂ ਨੇ ਕਿਹਾ ਕਿ ਜੇ ਸਰਕਾਰ ਇਸ ਆਰਜ਼ੀ ਬੰਦ ਨੂੰ ਮਜ਼ਬੂਤ ਕਰਕੇ ਪੱਥਰ ਲਾ ਦੇਵੇ ਤਾਂ ਉਹ ਇਸ ਇਲਾਕੇ ਦਾ ਸਦਾ ਲਈ ਨੁਕਸਾਨ ਹੋਣਾ ਹੱਟ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਕਿਸਾਨਾਂ ਦਾ ਇੱਕ ਵਫ਼ਦ ਹੈ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮਿਲਿਆ ਸੀ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਸ ਬੰਨ੍ਹ ਲਈ ਉਪਰਾਲੇ ਕੀਤੇ ਜਾਣਗੇ ਪਰ ਅਜੇ ਤੱਕ ਪ੍ਰਸ਼ਾਸਨ ਵੱਲੋਂ ਇਸ ਤੇ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਨੇ ਕਿਹਾ ਕਿ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਹਰ ਸਾਲ ਵੱਡਾ ਸਹਿਯੋਗ ਦਿੱਤਾ ਜਾਂਦਾ ਹੈ | ਬੀਤੇ ਦਿਨ ਵੀ ਉਨ੍ਹਾਂ ਵੱਲੋਂ ਡਰੇਨਜ਼ ਵਿਭਾਗ ਦੀਆਂ ਟੀਮਾਂ ਲੈ ਕੇ ਇਸ ਬੰਨ੍ਹ ਦਾ ਦੌਰਾ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਸੀ ਕਿ ਉਹ ਇਸ ਬੰਨ੍ਹ ਲਈ ਜ਼ਰੂਰ ਆਵਾਜ਼ ਉਠਾਉਣਗੇ | ਇਸ ਮੌਕੇ ਜਥੇਦਾਰ ਰਣਜੀਤ ਸਿੰਘ, ਬਲਵਿੰਦਰ ਸਿੰਘ, ਤਰਲੋਚਨ ਸਿੰਘ,ਗੁਰਸੇਵਕ ਸਿੰਘ, ਸੰਤੋਖ ਸਿੰਘ ਅਤੇ ਹੋਰ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਅਜੀਤ ਡੈਸਕ 20-08-2026

ਪਿਛਲੀ ਖ਼ਬਰ ਸਿਵਲ ਹਸਪਤਾਲ ’ਚ ਬਣ ਰਹੀ ਅਤਿ ਆਧੁਨਿਕ ਇੰਟੀਗਰੇਟਿਡ ਪਬਲਿਕ ਹੈਲਥ ਲੈਬ ਦੇ ਕੰਮ ’ਚ ਤੇਜੀ ਲਿਆਂਦੀ ਜਾਵੇ-ਅਕਾਸ਼ ਬਾਂਸਲ ਅਗਲੀ ਖ਼ਬਰ ਰਾਮਗੜ੍ਹੀਆ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਵਾਂਗੇ-ਚੇਅਰਮੈਨ ਸੌਂਦ, ਵਿੱਕੀ ਠੇਕੇਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।