20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਐਨ.ਪੀ.ਕੇ. ਖਾਦ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ-ਰਸ਼ਪਾਲ ਸਿੰਘ

ਕਪੂਰਥਲਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਇਕ ਬਿਆਨ ਵਿਚ ਖਾਦ ਕੰਪਨੀਆਂ ਵਲੋਂ ਐਨ. ਪੀ.

ਕਿਸਾਨ ਆਗੂ ਰਸ਼ਪਾਲ ਸਿੰਘ ਦੀ ਤਸਵੀਰ | 20-08-2026
ਕਪੂਰਥਲਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਇਕ ਬਿਆਨ ਵਿਚ ਖਾਦ ਕੰਪਨੀਆਂ ਵਲੋਂ ਐਨ.ਪੀ.ਕੇ. ਖਾਦ ਦੀਆਂ ਕੀਮਤਾਂ ਵਿਚ ਕੀਤੇ ਵਾਅਦੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਐਨ.ਪੀ.ਕੇ. 12.32.16. ਦੇ 50 ਕਿੱਲੋ ਦੇ ਗੱਟੇ ਦੀ ਕੀਮਤ ਵਿਚ 550 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ, ਜਦਕਿ ਪਹਿਲਾਂ ਇਹ ਗੱਟਾ 1700 ਰੁਪਏ ਦੇ ਹਿਸਾਬ ਨਾਲ ਮਿਲਦਾ ਸੀ ਤੇ ਹੁਣ ਇਹ ਗੱਟਾ ਕਿਸਾਨਾਂ ਨੂੰ 2250 ਰੁਪਏ ਵਿਚ ਮਿਲੇਗਾ | ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਵਾਤਾਵਰਨ, ਕੁਦਰਤੀ ਆਫ਼ਤਾਂ, ਕਰਜ਼ੇ ਦੇ ਬੋਝ ਤੇ ਖੇਤੀ ਵਸਤਾਂ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਪਹਿਲਾਂ ਹੀ ਆਰਥਿਕ ਤੰਗੀਆਂ ਵਿਚੋਂ ਗੁਜ਼ਰ ਰਿਹਾ ਹੈ ਤੇ ਹੁਣ ਖ਼ਾਦ ਕੰਪਨੀਆਂ ਨੇ ਖ਼ਾਦ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧਾ ਕਰਕੇ ਕਿਸਾਨ ‘ਤੇ ਵੱਡਾ ਆਰਥਿਕ ਬੋਝ ਪਾਇਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਵਡੀ ਪੱਧਰ ‘ਤੇ ਐਨ.ਪੀ.ਕੇ. ਖਾਦਾਂ ਦੀ ਵਰਤੋਂ ਕੀਤੀ ਜਾਂਦੀ ਹੈ | ਜਿੱਥੋਂ ਤੱਕ ਪੰਜਾਬ ਦਾ ਸਵਾਲ ਹੈ ਕਿ ਰਾਜ ਵਿਚ ਡੀ.ਏ.ਪੀ. ਖਾਦ ਦੀ ਘਾਟ ਕਾਰਨ ਕਿਸਾਨ ਐਨ.ਪੀ.ਕੇ. ਖਾਦ ਦੀ ਵੱਧ ਵਰਤੋਂ ਕਰ ਰਹੇ ਹਨ | ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਨੇ ਕਿਹਾ ਕਿ ਖਾਦਾਂ ਦੀ ਕੀਮਤ ਵਿਚ ਹੋਏ ਵਾਧੇ ਕਾਰਨ ਜਿੱਥੇ ਕਿਸਾਨਾਂ ‘ਤੇ ਆਰਥਿਕ ਬੋਝ ਪਵੇਗਾ ਉੱਥੇ ਫ਼ਸਲਾਂ ਦੀ ਉਪਜ ਪ੍ਰਭਾਵਿਤ ਹੋਵੇਗੀ | ਕਿਸਾਨ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖਾਦਾਂ ‘ਤੇ ਸਬਸਿਡੀ ਵਧਾਈ ਜਾਵੇ ਤੇ ਖੇਤੀ ਵਿਚ ਵਰਤੇ ਜਾਂਦੇ ਪਦਾਰਥਾਂ, ਡੀਜ਼ਲ, ਬੀਜ, ਖਾਦ ਤੇ ਕੀਟਨਾਸ਼ਕ ਦੀਆਂ ਕੀਮਤਾਂ ਘਟਾਈਆਂ ਜਾਣ | ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੇ ਲਾਹੇਵੰਦੇ ਭਾਅ ਦੇਣ ਤੇ ਉਨ੍ਹਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਤੇ ਐਮ.ਐਸ.ਪੀ. ਦੀ ਕਾਨੂੰਨੀ ਗਰੰਟੀ ਦੇਣ ਦੀ ਮੰਗ ਵੀ ਕੀਤੀ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਜਲੰਧਰ ਦੀਆਂ ਰੁਕੀਆਂ ਸੜਕਾਂ ਦਾ ਕੰਮ ਮੁੜ ਸ਼ੁਰੂ ਅਗਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਆਰਮੀ ਪੰਜਾਬ ਵਲੋਂ ਸੁੱਖਾ ਪੰਮਣ ਨੂੰ ਯੂਥ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।