22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਲਾਇਲਪੁਰ ਖ਼ਾਲਸਾ ਕਾਲਜ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਰੋਲ ਪਲੇਅ ਤੇ ਫੋਕ ਡਾਂਸ ਦਾ ਮੁਕਾਬਲਾ

ਕਪੂਰਥਲਾ, 20 ਅਗਸਤ (ਅਮਰਜੀਤ ਕੋਮਲ)-ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਜੈਕਟ ਤਹਿਤ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਰੋਲ ਪਲੇਅ ਤੇ ਫੋਕ ਡਾਂਸ ਦੇ ਮੁਕਾਬਲਾ ਦੇ ਸਬੰਧ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮਮਤਾ ਬਜਾਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁੱਖ ਮਹਿਮਾਨ ਵਜੋਂ, ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਭੱਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਰੋਲ ਪਲੇਅ ਤੇ ਫੋਕ ਡਾਂਸ ਮੁਕਾਬਲੇ ਵਿਚ ਜੱਜਮੈਂਟ ਦੇ ਫ਼ਰਜ ਪ੍ਰੋਫੈਸ਼ਨਲ ਆਰਟਿਸਟ ਜਗਜੀਤ ਸਿੰਘ, ਕੈਂਬਰਿਜ ਸਕੂਲ ਦੀ ਡਾਂਸ ਅਧਿਆਪਕਾ ਪੂਜਾ, ਆਰਮੀ ਸਕੂਲ ਬਿਆਸ ਦੀ ਅਧਿਆਪਕਾ ਨਿਧੀ ਸ੍ਰੀਵਾਸਤਵ, ਹਰਨਰਿੰਦਰਜੀਤ ਕੌਰ ਬਾਗੜੀਆਂ, ਪਰਮਪ੍ਰੀਤ ਕੌਰ ਨਿਧੀ, ਕ੍ਰਿਸ਼ਨ ਕੁਮਾਰ ਮੁੱਦੋਵਾਲ, ਨਮਰਤਾ ਸਭਰਵਾਲ ਭਾਣੋਲੰਗਾ ਤੇ ਪ੍ਰਦੀਪ ਕੁਮਾਰ ਵਡਾਲਾ ਕਲਾਂ ਨੇ ਨਿਭਾਏ | ਜਦਕਿ ਜਗਦੀਪ ਸਿੰਘ ਜੰਮੂ ਕੰਪਿਊਟਰ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਬਾਣਾ ਨੇ ਰਜਿਸਟਰੇਸ਼ਨ ਤੇ ਟਾਈਮ ਕਿੱਪਰ ਦੀ ਸੇਵਾ ਨਿਭਾਈ | ਜ਼ਿਲ੍ਹਾ ਕੋਆਰਡੀਨੇਟਰ ਸੁਨੀਲ ਬਜਾਜ ਤੇ ਮੁੱਖ ਅਧਿਆਪਕ ਗਗਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਤੋਪਖਾਨਾ ਨੇ ਦੂਜਾ, ਸਰਕਾਰੀ ਕੰਨਿਆ ਹਾਈ ਸਕੂਲ ਦਿਆਲਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਫੋਕ ਡਾਂਸ ਵਿਚ ਸਰਕਾਰੀ ਹਾਈ ਸਕੂਲ ਹੈਬਤਪੁਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਖਲਵਾੜਾ ਨੇ ਦੂਜਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ ਤੇ ਸਰਕਾਰੀ ਹਾਈ ਸਕੂਲ ਰਜਾਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮਮਤਾ ਬਜਾਜ ਨੇ ਜੇਤੂ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸੁਨੀਲ ਬਜਾਜ ਤੇ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਐਚ.

ਅਜੀਤ ਡੈਸਕ 21-08-2026
ਕਪੂਰਥਲਾ, 20 ਅਗਸਤ (ਅਮਰਜੀਤ ਕੋਮਲ)-ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਜੈਕਟ ਤਹਿਤ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਰੋਲ ਪਲੇਅ ਤੇ ਫੋਕ ਡਾਂਸ ਦੇ ਮੁਕਾਬਲਾ ਦੇ ਸਬੰਧ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮਮਤਾ ਬਜਾਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁੱਖ ਮਹਿਮਾਨ ਵਜੋਂ, ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਭੱਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਰੋਲ ਪਲੇਅ ਤੇ ਫੋਕ ਡਾਂਸ ਮੁਕਾਬਲੇ ਵਿਚ ਜੱਜਮੈਂਟ ਦੇ ਫ਼ਰਜ ਪ੍ਰੋਫੈਸ਼ਨਲ ਆਰਟਿਸਟ ਜਗਜੀਤ ਸਿੰਘ, ਕੈਂਬਰਿਜ ਸਕੂਲ ਦੀ ਡਾਂਸ ਅਧਿਆਪਕਾ ਪੂਜਾ, ਆਰਮੀ ਸਕੂਲ ਬਿਆਸ ਦੀ ਅਧਿਆਪਕਾ ਨਿਧੀ ਸ੍ਰੀਵਾਸਤਵ, ਹਰਨਰਿੰਦਰਜੀਤ ਕੌਰ ਬਾਗੜੀਆਂ, ਪਰਮਪ੍ਰੀਤ ਕੌਰ ਨਿਧੀ, ਕ੍ਰਿਸ਼ਨ ਕੁਮਾਰ ਮੁੱਦੋਵਾਲ, ਨਮਰਤਾ ਸਭਰਵਾਲ ਭਾਣੋਲੰਗਾ ਤੇ ਪ੍ਰਦੀਪ ਕੁਮਾਰ ਵਡਾਲਾ ਕਲਾਂ ਨੇ ਨਿਭਾਏ | ਜਦਕਿ ਜਗਦੀਪ ਸਿੰਘ ਜੰਮੂ ਕੰਪਿਊਟਰ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਬਾਣਾ ਨੇ ਰਜਿਸਟਰੇਸ਼ਨ ਤੇ ਟਾਈਮ ਕਿੱਪਰ ਦੀ ਸੇਵਾ ਨਿਭਾਈ | ਜ਼ਿਲ੍ਹਾ ਕੋਆਰਡੀਨੇਟਰ ਸੁਨੀਲ ਬਜਾਜ ਤੇ ਮੁੱਖ ਅਧਿਆਪਕ ਗਗਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਤੋਪਖਾਨਾ ਨੇ ਦੂਜਾ, ਸਰਕਾਰੀ ਕੰਨਿਆ ਹਾਈ ਸਕੂਲ ਦਿਆਲਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਫੋਕ ਡਾਂਸ ਵਿਚ ਸਰਕਾਰੀ ਹਾਈ ਸਕੂਲ ਹੈਬਤਪੁਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਖਲਵਾੜਾ ਨੇ ਦੂਜਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ ਤੇ ਸਰਕਾਰੀ ਹਾਈ ਸਕੂਲ ਰਜਾਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮਮਤਾ ਬਜਾਜ ਨੇ ਜੇਤੂ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸੁਨੀਲ ਬਜਾਜ ਤੇ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਐਚ.ਆਈ.ਵੀ. ਤੇ ਏਡਜ਼ ਵਰਗੀਆਂ ਨਾ ਮੁਰਾਦ ਬਿਮਾਰੀਆਂ ਤੋਂ ਸੁਚੇਤ ਰਹਿਣ ਲਈ ਕਿਹਾ ਤੇ ਬਾਅਦ ਵਿਚ ਉਨ੍ਹਾਂ ਜੇਤੂ ਟੀਮਾਂ ਦੇ ਸਕੂਲਾਂ ਨੂੰ ਸਰਟੀਫਿਕੇਟ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸਮਾਗਮ ਨੂੰ ਸਫ਼ਲ ਬਣਾਉਣ ਲਈ ਕਾਲਜ ਦੀ ਪ੍ਰਬੰਧਕ ਕਮੇਟੀ ਤੇ ਪਿੰ੍ਰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਕਾਲਜ ਦੇ ਡੀਨ ਪ੍ਰੋ. ਮਨਜਿੰਦਰ ਸਿੰਘ ਜੌਹਲ, ਕਾਰਜਕਾਰੀ ਮੁੱਖ ਅਧਿਆਪਕ ਜਗਜੀਤ ਸਿੰਘ, ਹੀਨਾ ਜੁਲਕਾ, ਕ੍ਰਿਸ਼ਨ ਕੁਮਾਰ, ਪਰਮਪ੍ਰੀਤ ਕੌਰ, ਨਮਰਤਾ ਸਭਰਵਾਲ ਨੂੰ ਵੀ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਕਪੂਰਥਲਾ ਅਤੇ ਬਲਾਕ ਕਰਤਾਰਪੁਰ ਇਕ ਸਤੰਬਰ ਨੂੰ ਚੰਡੀਗੜ੍ਹ ਵਿਚ ਲੱਗ ਰਹੇ ਕਿਸਾ... ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਫਗਵਾੜੇ ’ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।