21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਕਾਰਨ ਦਫ਼ਤਰੀ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ

ਕਪੂਰਥਲਾ, 20 ਅਗਸਤ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ‘ਤੇ ਜ਼ਿਲ੍ਹਾ ਕਪੂਰਥਲਾ ਦੇ ਦਫ਼ਤਰੀ ਮੁਲਾਜ਼ਮਾਂ ਦੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ ਰਿਹਾ, ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੀ. ਪੀ.

ਅਜੀਤ ਡੈਸਕ 21-08-2026
ਕਪੂਰਥਲਾ, 20 ਅਗਸਤ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ‘ਤੇ ਜ਼ਿਲ੍ਹਾ ਕਪੂਰਥਲਾ ਦੇ ਦਫ਼ਤਰੀ ਮੁਲਾਜ਼ਮਾਂ ਦੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ ਰਿਹਾ, ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੀ.ਪੀ.ਐਫ.ਈ.ਯੂ. ਦੇ ਦੁਆਬਾ ਜ਼ੋਨ ਦੇ ਜ਼ੋਨਲ ਇੰਚਾਰਜ ਸੰਗਤ ਰਾਮ ਬਾਗੀ ਨੇ ਕਿਹਾ ਕਿ ਮਨਿਸਟਰੀਅਲ ਕਾਮਿਆਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਲਗਾਤਾਰ ਜਾਰੀ ਹੈ | ਉਨ੍ਹਾਂ ਕਿਹਾ ਕਿ ਦਫ਼ਤਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਪੰਜਾਬ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਮੁਲਾਜ਼ਮ ਇਕਜੁੱਟ ਹੋ ਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਦਫ਼ਤਰੀ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਸਰਕਾਰ ਵਲੋਂ 15 ਜਨਵਰੀ 2015 ਨੂੰ ਤੇ 17 ਜੁਲਾਈ 202 0 ਨੂੰ ਜਾਰੀ ਕੀਤਾ ਗਿਆ ਪੱਤਰ ਰੱਦ ਕਰਵਾਉਣ, 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਡੀ.ਏ. ਦੇ ਬਕਾਏ ਜਾਰੀ ਕਰਨ, ਏ.ਸੀ.ਪੀ. ਸਕੀਮ ਤਹਿਤ 4-9-14 ਸਾਲ ਦੀ ਸੇਵਾ ਦਾ ਲਾਭ ਦੇਣ, ਪੋ੍ਰਬੇਸ਼ਨ ਸਮਾਂ ਇਕ ਸਾਲ ਕਰਕੇ ਪੂਰੀ ਤਨਖ਼ਾਹ ਤੇ ਭੱਤੇ ਦੇਣ, ਆਊਟਸੋਰਸ ਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਤਰਸ ਦੇ ਆਧਾਰ ‘ਤੇ ਭਰਤੀ ਹੋਏ ਮੁਲਾਜ਼ਮਾਂ ਤੋਂ ਟਾਈਪ ਟੈੱਸਟ ਦੀ ਸ਼ਰਤ ਹਟਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਦਫ਼ਤਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤੇ ਜਾਣ ਕਾਰਨ ਉਨ੍ਹਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸੇ ਦੌਰਾਨ ਹੀ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਜਿੰਦਰ ਸਿੰਘ ਨੇ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਦੀ ਬਜਾਏ ਟਾਲ ਮਟੋਲ ਵਾਲਾ ਰਵੱਈਆ ਅਖ਼ਤਿਆਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਸਪਸ਼ਟ ਕੀਤਾ ਕਿ ਇਹ ਸੰਘਰਸ਼ ਕਿਸੇ ਇਕ ਮੰਗ ਤੱਕ ਸੀਮਤ ਨਹੀਂ, ਸਗੋਂ ਮਨਿਸਟਰੀਅਲ ਮੁਲਾਜ਼ਮਾਂ ਦੀਆਂ ਸਮੁੱਚੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਦਫ਼ਤਰੀ ਮੁਲਾਜ਼ਮਾਂ ਦੀ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ 21 ਅਗਸਤ ਤੱਕ ਜਾਰੀ ਰਹੇਗੀ ਤੇ ਇਸ ਦੌਰਾਨ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਦਾ ਮੁਕੰਮਲ ਬਾਈਕਾਟ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ | ਦੱਸਿਆ ਜਾਂਦਾ ਹੈ ਕਿ ਹੜਤਾਲ ਦੌਰਾਨ ਯੂਨੀਅਨ ਆਗੂਆਂ ਨੇ ਡਰਾਈਵਿੰਗ ਟਰੈਕ ਸੈਂਟਰ ਅਜੀਤ ਨਗਰ ਵਿਚ ਜਾ ਕੇ ਮੁਲਾਜ਼ਮਾਂ ਵਲੋਂ ਕੀਤਾ ਜਾਂਦਾ ਦਫ਼ਤਰੀ ਕੰਮ ਬੰਦ ਕਰਵਾਇਆ |
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ ਅਗਲੀ ਖ਼ਬਰ ਸ਼ਿਵ ਮੰਦਿਰ ਕਚਿਹਰੀ ਚੌਂਕ ਵਿਚ 21 ਤੋਂ 27 ਅਗਸਤ ਤੱਕ ਹੋਵੇਗੀ ਸ੍ਰੀ ਭਗਤ ਮਾਲ ਕਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।