23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਾਜਪਾ ਯੁਵਾ ਮੋਰਚਾ ਦੇ ਨਵਨਿਯੁਕਤ ਸੂਬਾ ਪ੍ਰਧਾਨ ਅਨੁਜ ਖੋਸਲਾ ਵਲੋਂ ਕੱਢਿਆ ਰੋਡ ਸ਼ੋਅ

ਕਪੂਰਥਲਾ / ਸੁਭਾਨਪੁਰ , 22 ਅਗਸਤ ( ਵਿਸ਼ੇਸ਼ ਪ੍ਰਤੀਨਿਧ , ਪੱਤਰ ਪ੍ਰੇਰਕ )- ਭਾਜਪਾ ਯੁਵਾ ਮੋਰਚਾ ਦੇ ਨਵਨਿਯੁਕਤ ਸੂਬਾਈ ਪ੍ਰਧਾਨ ਅਨੁਜ ਖੋਸਲਾ ਵਲੋਂ ਆਪਣੀ ਨਿਯੁਕਤੀ ‘ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਅੰਮਿ੍ਤਸਰ ਤੱਕ ਕੱਢੇ ਗਏ ਰੋਡ ਸ਼ੋਅ ਦਾ ਅੱਜ ਸੁਭਾਨਪੁਰ ਪੁੱਜਣ ‘ ਤੇ ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਦੀ ਅਗਵਾਈ ਵਿਚ ਯੁਵਾ ਮੋਰਚੇ ਤੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਅੰਮਿ੍ਤਸਰ ਦਿਹਾਤੀ ਦੇ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਤੇ ਹੋਰ ਆਗੂਆਂ ਨੇ ਅਨੁਜ ਖੋਸਲਾ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬੋਲਦਿਆਂ ਅਨੁਜ ਖੋਸਲਾ ਨੇ ਕਿਹਾ ਕਿ ਉਹ ਭਾਜਪਾ ਦੀ ਹਾਈਕਮਾਂਡ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ ਤੇ ਭਾਜਪਾ ਯੁਵਾ ਮੋਰਚਾ ਨੂੰ ਪੰਜਾਬ ਵਿਚ ਜ਼ਿਲ੍ਹਾ ਤੇ ਬੂਥ ਪੱਧਰ ‘ ਤੇ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ | ਯੁਵਾ ਮੋਰਚਾ ਦੇ ਸੂਬਾਈ ਪ੍ਰਧਾਨ ਨੇ ਕਿਹਾ ਕਿ ਯੁਵਾ ਮੋਰਚਾ ਨਸ਼ਾ ਵਿਰੋਧੀ ਮੁਹਿੰਮ , ਵਿਦੇਸ਼ਾਂ ਵਿਚ ਨੌਜਵਾਨਾ ਦੇ ਪ੍ਰਵਾਸ ਨੂੰ ਰੋਕਣ , ਖੇਡਾਂ ਨੂੰ ਉਤਸ਼ਾਹਿਤ ਕਰਨ , ਹੁਨਰ ਵਿਕਾਸ ਤੇ ਯੁਵਾ ਸ਼ਸ਼ਕਤੀਕਰਨ ਵਰਗੇ ਮੁੱਦਿਆਂ ਸਬੰਧੀ ਰਾਜ ਪੱਧਰੀ ਮੁਹਿੰਮ ਸ਼ੁਰੂ ਕਰੇਗਾ | ਉਨ੍ਹਾਂ ਕਿਹਾ ਕਿ ਯੋਗ ਨੌਜਵਾਨਾਂ ਨੂੰ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਤੇ ਉਨ੍ਹਾਂ ਨੂੰ ਸਿੱਖਿਆ ਰੋਜ਼ਗਾਰ , ਕਾਰੋਬਾਰ ਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰੇਗਾ | ਇਸ ਮੌਕੇ ਬੋਲਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਤੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਅਨੁਜ ਖੋਸਲਾ ਨੂੰ ਯੁਵਾ ਮੋਰਚੇ ਦਾ ਸੂਬਾਈ ਪ੍ਰਧਾਨ ਬਣਨ ‘ ਤੇ ਮੁਬਾਰਕਬਾਦ ਦਿੱਤੀ | ਰੋਡ ਸ਼ੋਅ ਵਿਚ ਸ਼ਾਮਲ ਭਾਜਪਾ ਦੇ ਯੁਵਾ ਮੋਰਚਾ ਦੇ ਸੂਬਾ ਸਕੱਤਰ ਭਾਰਤ ਮਹਾਜਨ ਨੇ ਕਿਹਾ ਕਿ ਭਾਜਪਾ ਦੀ ਪਹਿਚਾਣ ਇਹ ਹੈ ਕਿ ਇਕ ਬੂਥ ਪੱਧਰ ਦਾ ਵਰਕਰ ਵੀ ਸਖ਼ਤ ਮਿਹਨਤ , ਇਮਾਨਦਾਰੀ ਤੇ ਸੰਗਠਨ ਪ੍ਰਤੀ ਸਮਰਪਿਤ ਹੋ ਕੇ ਵੱਡੀਆਂ ਜ਼ਿੰਮੇਵਾਰੀ ਹਾਸਲ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਸੰਗਠਨ ਭਾਜਪਾ ਵਰਕਰਾਂ ਲਈ ਸਭ ਤੋਂ ਮਹੱਤਵਪੂਰਨ ਹੈ | ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਨੇ ਮੋਰਚੇ ਦੇ ਸੂਬਾਈ ਪ੍ਰਧਾਨ ਅਨੁਜ ਖੋਸਲਾ ਤੇ ਹੋਰ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜ਼ਿਲ੍ਹਾ ਕਪੂਰਥਲਾ ਵਿਚ ਯੁਵਾ ਮੋਰਚੇ ਦੀ ਮਜ਼ਬੂਤੀ ਲਈ ਕੋਈ ਕਸਰ ਨਹੀਂ ਛੱਡਣਗੇ ਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਯੁਵਾ ਮੋਰਚੇ ਨਾਲ ਜੋੜਿਆ ਜਾਵੇਗਾ | ਰੋਡ ਸ਼ੋਅ ਦੇ ਸਵਾਗਤ ਮੌਕੇ ਯੁਵਾ ਮੋਰਚੇ ਦੇ ਸੂਬਾ ਜਨਰਲ ਸਕੱਤਰ ਆਭਾਸ਼ ਸੱਕਰ , ਰੋਬਿਨ , ਮੋਹਿਤ ਤੋਂ ਇਲਾਵਾ ਯੁਵਾ ਮੋਰਚਾ ਤੇ ਭਾਜਪਾ ਦੇ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਸ਼ਾਮਲ ਸਨ |

ਅਜੀਤ ਡੈਸਕ 23-08-2026

ਪਿਛਲੀ ਖ਼ਬਰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਵਫ਼ਦ ਦੀ ਰੇਲਵੇ ਬੋਰਡ ਦੇ ਐਡੀਸ਼ਨਲ ਮੈਂਬਰ ਨਾਲ ਹੋਈ ਮੀਟਿੰਗ ਅਗਲੀ ਖ਼ਬਰ ਮਿਡ ਡੇ ਮੀਲ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।