24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪ੍ਰੇਮਜੋਤ ਪਬਲਿਕ ਸਕੂਲ ਦੀ ਵਿਦਿਆਰਥਣ ਮਹਿਕ ਕੈਪਸ਼ਨ ਮੁਕਾਬਲੇ ਵਿਚ ਦੂਜੇ ਸਥਾਨ ’ਤੇ ਰਹੀ

ਕਪੂਰਥਲਾ , 22 ਅਗਸਤ ( ਵਿਸ਼ੇਸ਼ ਪ੍ਰਤੀਨਿਧ )- ਰਾਸ਼ਟਰੀ ਪੁਲਾੜ ਦਿਵਸ ‘ ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਚ ਕਰਵਾਏ ਗਏ ਕੈਪਸ਼ਨ ਮੁਕਾਬਲੇ ਵਿਚ ਪ੍ਰੇਮਜੋਤ ਪਬਲਿਕ ਸਕੂਲ ਦੀ 8 ਵੀਂ ਤੇ 9 ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਇਸ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਮਹਿਕ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ 7 ਸਕੂਲਾਂ ਦੇ 80 ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਪੁਲਾੜ , ਚੰਦਰਮਾ , ਗ੍ਰਹਿਆਂ , ਉਪ ਗ੍ਰਹਿਆਂ , ਪੁਲਾੜ ਖੋਜ ਤੇ ਭਵਿੱਖ ਦੀਆਂ ਵਿਗਿਆਨਕ ਸੰਭਾਵਨਾਵਾਂ ਨਾਲ ਸਬੰਧਿਤ ਵਿਸ਼ਿਆਂ ‘ ਤੇ ਬਹੁਤ ਹੀ ਪ੍ਰਭਾਵਸ਼ਾਲੀ ਤੇ ਰਚਨਾਤਮਿਕ ਕੈਪਸ਼ਨਾਂ ਪੇਸ਼ ਕੀਤੀਆਂ | ਮੁਕਾਬਲੇ ਦੇ ਪ੍ਰਬੰਧਕਾਂ ਵਲੋਂ ਸਕੂਲ ਦੀ ਵਿਦਿਆਰਥਣ ਮਹਿਕ ਨੂੰ ਟਰਾਫ਼ੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਦੌਰਾਨ ਹੀ ਸਕੂਲ ਦੇ ਡਾਇਰੈਕਟਰ ਇੰਜ . ਗੁਰਬਿੰਦਰ ਸਿੰਘ , ਸਕੱਤਰ ਰਾਜਬੀਰ ਕੌਰ ਤੇ ਪਿ੍ੰਸੀਪਲ ਸਪਨਾ ਚੱਢਾ ਨੇ ਵਿਦਿਆਰਥਣ ਮਹਿਕ ਦੀ ਸ਼ਾਨਦਾਰ ਪ੍ਰਾਪਤੀ ‘ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਤੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ | ਉਨ੍ਹਾਂ ਭਵਿੱਖ ਵਿਚ ਵਿਦਿਆਰਥੀਆਂ ਨੂੰ ਅਜਿਹੀਆਂ ਵਿਗਿਆਨਕ ਤੇ ਰਚਨਾਤਮਿਕ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ |

ਅਜੀਤ ਡੈਸਕ 23-08-2026

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਚ ਤੀਜ ਕਮ ਫਰੈਸ਼ਰ ਪਾਰਟੀ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦਰਿਆਵਾਂ ’ਤੇ 2500 ਕਰੋੜ ਖਰਚ ਕਰਕੇ ਇਸ ਨੂੰ ਨਹਿਰੀ ਰੂਪ ਦੇਵੇ-ਡਾਕਟਰ ਅਜਨਾਲਾ, ਵੜੈਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।