23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਡੀ. ਸੀ. ਅਕਾਸ਼ ਬਾਂਸਲ ਵਲੋਂ ਦਮੂਲੀਆ ਪਿੰਡ ’ਚ ਨਵੇਂ ਬਾਸਕਟਬਾਲ ਮੈਦਾਨ ਦਾ ਉਦਘਾਟਨ

ਸੁਲਤਾਨਪੁਰ ਲੋਧੀ , 22 ਅਗਸਤ ( ਨਰੇਸ਼ ਹੈਪੀ )- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਦਮੂਲੀਆ ਵਿਖੇ ਨਵੇਂ ਤਿਆਰ ਕੀਤੇ ਗਏ ਆਧੁਨਿਕ ਬਾਸਕਟਬਾਲ ਮੈਦਾਨ ਦਾ ਰਸਮੀ ਉਦਘਾਟਨ ਕੀਤਾ ਗਿਆ | ਇਹ ਮੈਦਾਨ ਅਰਜੁਨ ਐਵਾਰਡੀ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸੱਜਣ ਸਿੰਘ ਚੀਮਾ ਦੀ ਵਿਸ਼ੇਸ਼ ਪਹਿਲਕਦਮੀ ਨਾਲ ਤਿਆਰ ਕੀਤਾ ਗਿਆ ਹੈ | ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੈਦਾਨ ਖੇਤਰ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਇੱਕ ਵੱਡਾ ਤੋਹਫ਼ਾ ਹੈ | ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਤੁਹਾਡੇ ਲਈ ਖ਼ੁਸ਼ਕਿਸਮਤੀ ਦੀ ਗੱਲ ਹੈ ਕਿ ਤੁਹਾਨੂੰ ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ ਵਰਗੇ ਮਹਾਨ ਖਿਡਾਰੀ ਤੋਂ ਸਿਖਲਾਈ ਪ੍ਰਾਪਤ ਕਰਨ ਦਾ ਮੌਕਾ ਮਿਲ ਰਿਹਾ ਹੈ | ਇਨ੍ਹਾਂ ਤੋਂ ਵੱਡਾ ਮਾਰਗ ਦਰਸ਼ਕ ਹੋਰ ਕੋਈ ਨਹੀਂ ਹੋ ਸਕਦਾ | ਜਿਸ ਨਿੱਕੀ ਉਮਰ ਤੋਂ ਤੁਸੀਂ ਖੇਡਣਾ ਸ਼ੁਰੂ ਕੀਤਾ ਹੈ , ਸਾਨੂੰ ਪੂਰੀ ਉਮੀਦ ਹੈ ਕਿ ਤੁਹਾਡੇ ਵਿਚੋਂ ਕਈ ਬੱਚੇ ਨੈਸ਼ਨਲ ਪੱਧਰ ‘ ਤੇ ਖੇਡ ਕੇ ਆਪਣੇ ਪਿੰਡ ਦਮੂਲੀਆ , ਸੁਲਤਾਨਪੁਰ ਲੋਧੀ , ਜ਼ਿਲ੍ਹਾ ਕਪੂਰਥਲਾ ਅਤੇ ਪੂਰੇ ਪੰਜਾਬ ਦਾ ਨਾਂ ਰੋਸ਼ਨ ਕਰਨਗੇ | ਉਨ੍ਹਾਂ ਅੱਗੇ ਦੱਸਿਆ ਕਿ ਇੱਥੇ ਖਿਡਾਰੀਆਂ ਲਈ ਉੱਚ ਪੱਧਰੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਅਤੇ ਜਲਦ ਹੀ ਇੱਥੇ ਹੋਸਟਲ ਦੀ ਸੁਵਿਧਾ ਵੀ ਸ਼ੁਰੂ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਖੇਡਾਂ ਦੇ ਨਾਲ - ਨਾਲ ਪੜ੍ਹਾਈ ‘ ਤੇ ਵੀ ਉਚੇਚਾ ਧਿਆਨ ਦੇਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਸਮੂਹ ਇਲਾਕਾ ਵਾਸੀਆਂ , ਪ੍ਰਬੰਧਕਾਂ ਅਤੇ ਖਿਡਾਰੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ |

ਅਜੀਤ ਡੈਸਕ 23-08-2026

ਪਿਛਲੀ ਖ਼ਬਰ ਭੋਗਪੁਰ ਦੇ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਨੂੰ ਆਦਮਪੁਰ ਬਲਾਕ ਦਫਤਰ ਨਾਲ ਜੋੜੇ ਜਾਣ ਨਾਲ 52 ਪਿੰਡਾਂ ਦੇ ਲੋਕ ਹੋ ਰਹੇ ਖੱ... ਅਗਲੀ ਖ਼ਬਰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਜਾਨਵਰ ਨਾਲ ਟੱਕਰ ਹੋਣ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।