23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਆਦਰਸ਼ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ- ਮੋਹਿੰਦਰ ਭਗਤ, ਰਾਜ ਕੁਮਾਰ ਚੱਬੇਵਾਲ

ਫਿਲੌਰ, 22 ਅਗਸਤ (ਵਿਪਨ ਗੈਰੀ, ਸਤਿੰਦਰ ਸ਼ਰਮਾ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਪੂਰੇ ਆਤਮਿਕ ਉਤਸ਼ਾਹ ਤੇ ਸ਼ਰਧਾ ਨਾਲ ਅੱਜ ਨਵੀਂ ਦਾਣਾ ਮੰਡੀ, ਪਿੰਡ ਸੈਫਾਬਾਦ, ਫਿਲੌਰ ਵਿਖੇ ਕਰਵਾਇਆ ਗਿਆ। ਮਹਾਨ ਕੀਰਤਨ ਸਮਾਗਮ ਦੌਰਾਨ ਪੰਜਾਬ ਦੇ ਰੱਖਿਆ ਸੇਵਾਵਾਂ ਅਤੇ ਭਲਾਈ, ਸੁਤੰਤਰਤਾ ਸੈਨਾਨੀ ਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ, ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ.

ਨਤਮਸਤਕ ਹੋਣ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ, ਇਲਾਕੇ ਦੇ ਪੁੱਜੇ ਸੰਤ ਮਹਾਂ ਪੁਰਸ਼ । 23-08-2026
ਫਿਲੌਰ, 22 ਅਗਸਤ (ਵਿਪਨ ਗੈਰੀ, ਸਤਿੰਦਰ ਸ਼ਰਮਾ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਪੂਰੇ ਆਤਮਿਕ ਉਤਸ਼ਾਹ ਤੇ ਸ਼ਰਧਾ ਨਾਲ ਅੱਜ ਨਵੀਂ ਦਾਣਾ ਮੰਡੀ, ਪਿੰਡ ਸੈਫਾਬਾਦ, ਫਿਲੌਰ ਵਿਖੇ ਕਰਵਾਇਆ ਗਿਆ। ਮਹਾਨ ਕੀਰਤਨ ਸਮਾਗਮ ਦੌਰਾਨ ਪੰਜਾਬ ਦੇ ਰੱਖਿਆ ਸੇਵਾਵਾਂ ਅਤੇ ਭਲਾਈ, ਸੁਤੰਤਰਤਾ ਸੈਨਾਨੀ ਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ, ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਹਲਕਾ ਇੰਚਾਰਜ ਫਿਲੌਰ ਹਰਜੋਤ ਕੌਰ ਲੋਹਟੀਆ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਤੇ ਐਸ.ਡੀ.ਐਮ.ਦੀਪਕ ਭਾਟੀਆ ਸਮੇਤ ਵੱਖ-ਵੱਖ ਪ੍ਰਮੁੱਖ ਸਖਸ਼ੀਅਤਾਂ ਨੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਵੱਖ-ਵੱਖ ਸੰਤ ਸਮਾਜ ਦੀਆਂ ਮਹਾਨ ਸ਼ਖਸ਼ੀਅਤਾਂ ਵਲੋਂ ਵੀ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਸੰਗਤਾਂ ਨੂੰ ਅਸ਼ੀਰਵਾਦ ਦਿੱਤਾ ਗਿਆ। ਇਸ ਮੌਕੇ ਪ੍ਰਸਿੱਧ ਰਾਗੀ ਭਾਈ ਦਵਿੰਦਰ ਸਿੰਘ ਸੋਢੀ (ਲੁਧਿਆਣਾ ਵਾਲੇ) ਅਤੇ ਭਾਈ ਰਵਿੰਦਰ ਸਿੰਘ ਵਲੋਂ ਕੀਤੇ ਗਏ ਰਸਭਿੰਨੇ ਗੁਰਬਾਣੀ ਕੀਰਤਨ ਨੇ ਸੰਗਤਾਂ ਨੂੰ ਨਾਮ-ਰਸ ਵਿਚ ਲੀਨ ਕਰ ਦਿੱਤਾ। ਇਸ ਤੋਂ ਬਾਅਦ ਭਾਈ ਗੁਰਮੀਤ ਸਿੰਘ ਨੇ ਗੁਰਬਾਣੀ ਕਥਾ ਕੀਤੀ । ਮੰਤਰੀ ਮੋਹਿੰਦਰ ਭਗਤ ਨੇ ਸੰਗਤਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸਰਬ ਸਾਂਝੀਵਾਲਤਾ, ਮਨੁੱਖੀ ਬਰਾਬਰੀ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਇਸ ਮੌਕੇ ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਵਲੋਂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਅੰਤ ਵਿਚ ਹਲਕਾ ਇੰਚਾਰਜ ਫਿਲੌਰ ਹਰਜੋਤ ਕੌਰ ਲੋਹਟੀਆਂ ਵਲੋਂ ਸਮੂਹ ਸੰਗਤਾਂ ਦਾ ਮਹਾਨ ਕਰੀਤਨ ਦਰਬਾਰ ਵਿੱਚ ਪਹੁੰਚਣ ਅਤੇ ਕੀਰਤਨ ਸਮਾਗਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸੀ.ਐਚ.ਸੀ. ਅੱਪਰਾ ਵਲੋਂ ਛੋਕਰਾਂ ਵਿਖੇ ਲਗਾਇਆ ਅੱਖਾਂ ਦਾ ਜਾਂਚ ਕੈਂਪ ਅਗਲੀ ਖ਼ਬਰ ਮਲਸੀਆਂ ਤੋਂ ਚੋਰੀ ਹੋਈ ਘਰੇਲੂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਬਾਗਪੁਰ ਤੋਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।