24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪਿੰਡ ਟਾਂਡੀ ਦਾਖਲੀ ਵਿਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਨਡਾਲਾ, 23 ਅਗਸਤ (ਰਘਬਿੰਦਰ ਸਿੰਘ)-ਪਿੰਡ ਟਾਂਡੀ ਦਾਖਲੀ ਵਿਚ ਬੀਤੀ ਰਾਤ ਅਣਪਛਾਤੇ ਚੋਰ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਚੋਰੀ ਦੀ ਘਟਨਾ ਦਾ ਪਤਾ ਸਵੇਰੇ ਲੱਗਾ | ਜਾਣਕਾਰੀ ਦਿੰਦਿਆਂ ਪਿੰਡ ਟਾਂਡੀ ਦਾਖਲੀ ਵਾਸੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਮਨਜੀਤ ਕੌਰ ਆਪਣੀ ਛੋਟੀ ਨੂੰਹ ਨਾਲ ਘਰ ਵਿਚ ਰਹਿੰਦੀ ਸੀ | ਬੀਤੇ ਦਿਨ ਛੋਟੀ ਨੂੰਹ ਕਿਸੇ ਕੰਮ ਕਾਰਨ ਆਪਣੇ ਪੇਕੇ ਘਰ ਚਲੀ ਗਈ, ਜਿਸ ਤੋਂ ਬਾਅਦ ਉਹ ਆਪਣੀ ਮਾਤਾ ਨੂੰ ਆਪਣੇ ਘਰ ਲੈ ਆਇਆ | ਸਵੇਰੇ ਜਦੋਂ ਉਹ ਆਪਣੀ ਮਾਤਾ ਨੂੰ ਲੈ ਕੇ ਵਾਪਸ ਘਰ ਪਹੁੰਚਿਆ ਤਾਂ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ | ਅੰਦਰ ਜਾ ਕੇ ਦੇਖਿਆ ਤਾਂ ਘਰ ਦੇ ਕਮਰਿਆਂ ਵਿਚ ਸਾਮਾਨ ਖਿੱਲਰਿਆ ਪਿਆ ਸੀ | ਜਾਂਚ ਕਰਨ ‘ਤੇ ਪਤਾ ਲੱਗਾ ਕਿ ਘਰ ਵਿਚੋਂ 3 ਲੱਖ ਰੁਪਏ ਦੀ ਨਕਦੀ ਅਤੇ ਢਾਈ ਤੋਲੇ ਚਾਂਦੀ ਦੇ ਗਹਿਣੇ ਗ਼ਾਇਬ ਸਨ | ਘਟਨਾ ਦੀ ਸੂਚਨਾ ਮਿਲਦੇ ਹੀ ਬੇਗੋਵਾਲ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਵੱਲੋਂ ਘਰ ਦੇ ਆਲੇ-ਦੁਆਲੇ ਲੱਗੇ ਸੀ. ਸੀ.

ਨਗਰ ਨਿਗਮ ਦੇ ਪ੍ਰਸ਼ਾਸਕ ਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ 24-08-2026
ਨਡਾਲਾ, 23 ਅਗਸਤ (ਰਘਬਿੰਦਰ ਸਿੰਘ)-ਪਿੰਡ ਟਾਂਡੀ ਦਾਖਲੀ ਵਿਚ ਬੀਤੀ ਰਾਤ ਅਣਪਛਾਤੇ ਚੋਰ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਚੋਰੀ ਦੀ ਘਟਨਾ ਦਾ ਪਤਾ ਸਵੇਰੇ ਲੱਗਾ | ਜਾਣਕਾਰੀ ਦਿੰਦਿਆਂ ਪਿੰਡ ਟਾਂਡੀ ਦਾਖਲੀ ਵਾਸੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਮਨਜੀਤ ਕੌਰ ਆਪਣੀ ਛੋਟੀ ਨੂੰਹ ਨਾਲ ਘਰ ਵਿਚ ਰਹਿੰਦੀ ਸੀ | ਬੀਤੇ ਦਿਨ ਛੋਟੀ ਨੂੰਹ ਕਿਸੇ ਕੰਮ ਕਾਰਨ ਆਪਣੇ ਪੇਕੇ ਘਰ ਚਲੀ ਗਈ, ਜਿਸ ਤੋਂ ਬਾਅਦ ਉਹ ਆਪਣੀ ਮਾਤਾ ਨੂੰ ਆਪਣੇ ਘਰ ਲੈ ਆਇਆ | ਸਵੇਰੇ ਜਦੋਂ ਉਹ ਆਪਣੀ ਮਾਤਾ ਨੂੰ ਲੈ ਕੇ ਵਾਪਸ ਘਰ ਪਹੁੰਚਿਆ ਤਾਂ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ | ਅੰਦਰ ਜਾ ਕੇ ਦੇਖਿਆ ਤਾਂ ਘਰ ਦੇ ਕਮਰਿਆਂ ਵਿਚ ਸਾਮਾਨ ਖਿੱਲਰਿਆ ਪਿਆ ਸੀ | ਜਾਂਚ ਕਰਨ ‘ਤੇ ਪਤਾ ਲੱਗਾ ਕਿ ਘਰ ਵਿਚੋਂ 3 ਲੱਖ ਰੁਪਏ ਦੀ ਨਕਦੀ ਅਤੇ ਢਾਈ ਤੋਲੇ ਚਾਂਦੀ ਦੇ ਗਹਿਣੇ ਗ਼ਾਇਬ ਸਨ | ਘਟਨਾ ਦੀ ਸੂਚਨਾ ਮਿਲਦੇ ਹੀ ਬੇਗੋਵਾਲ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਵੱਲੋਂ ਘਰ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ |
ਪਿਛਲੀ ਖ਼ਬਰ ਸੇਵਾ-ਕਾਰਜ ਰਾਹੀਂ ਮਹਾਂਮੰਡਲੇਸ਼ਵਰ ਸੁਆਮੀ ਈਸ਼ਵਰ ਦਾਸ ਸ਼ਾਸਤਰੀ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਜੱਗਾ ਜੱਲੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ ਕਰਨ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।