24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜੋਤੀ ਪਬਲਿਕ ਹਾਈ ਸਕੂਲ ’ ਚ ਮੁਫ਼ਤ ਮੈਡੀਕਲ ਤੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ

ਮਕਸੂਦਾ ਚੌਕ, 23 ਅਗਸਤ (ਸੌਰਵ ਮਹਿਤਾ)-ਅਮਨ ਨਗਰ ਸਥਿਤ ਜੋਤੀ ਪਬਲਿਕ ਹਾਈ ਸਕੂਲ ਵਿੱਚ ਮੁਫ਼ਤ ਮੈਡੀਕਲ ਅਤੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਇਸ ਲੋਕ-ਹਿੱਤਕਾਰੀ ਉਪਰਾਲੇ ਨੂੰ ਆਪਣਾ ਸਮਰਥਨ ਦਿੱਤਾ।

ਅਜੀਤ ਡੈਸਕ 24-08-2026
ਮਕਸੂਦਾ ਚੌਕ, 23 ਅਗਸਤ (ਸੌਰਵ ਮਹਿਤਾ)-ਅਮਨ ਨਗਰ ਸਥਿਤ ਜੋਤੀ ਪਬਲਿਕ ਹਾਈ ਸਕੂਲ ਵਿੱਚ ਮੁਫ਼ਤ ਮੈਡੀਕਲ ਅਤੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਇਸ ਲੋਕ-ਹਿੱਤਕਾਰੀ ਉਪਰਾਲੇ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ, ਏਕਮ ਪਬਲਿਕ ਸਕੂਲ ਮਹਿਤਪੁਰ ਦੇ ਐਮ.ਡੀ. ਡਾ. ਨਿਰਮਲ ਸਿੰਘ ਅਤੇ ਸ੍ਰੀ ਸੁਖਦੇਵ ਸਿੰਘ ਜੱਜ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮਹਿਮਾਨਾਂ ਨੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਕੈਂਸਰ ਦੀ ਸਮੇਂ ਸਿਰ ਪਛਾਣ ਤੇ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਜੋਤੀ ਪਬਲਿਕ ਹਾਈ ਸਕੂਲ ਦੀ ਚੇਅਰਮੈਨ ਮੈਡਮ ਮਧੁ ਲੂਥਰਾ ਉੱਪਲ ਨੇ ਸਾਰੇ ਪਤਵੰਤੇ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅਜਿਹੇ ਕੈਂਪ ਬੇਹੱਦ ਮਹੱਤਵਪੂਰਨ ਹਨ । ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਕੈਂਸਰ ਦੀ ਸਮੇਂ ਸਿਰ ਪਛਾਣ, ਰੋਕਥਾਮ ਅਤੇ ਨਿਯਮਤ ਸਿਹਤ ਜਾਂਚ ਪ੍ਰਤੀ ਜਾਗਰੂਕ ਕਰਨਾ ਰਿਹਾ । ਪਤਵੰਤੇ ਮਹਿਮਾਨਾਂ ਦੀ ਮੌਜੂਦਗੀ ਨਾਲ ਇਸ ਸਮਾਜਿਕ ਅਤੇ ਸਿਹਤ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ। ਜ਼ਿਕਰਯੋਗ ਹੈ ਕਿ ਕੈਂਪ ਦੌਰਾਨ ਵਿਸ਼ੇਸ਼ ਸਹੂਲਤਾਂ ਨਾਲ ਲੈਸ ‘ਵਰਲਡ ਕੈਂਸਰ ਕੇਅਰ’ ਦੀਆਂ ਆਧੁਨਿਕ ਤਕਨੀਕ ਨਾਲ ਲੈਸ ਮੋਬਾਈਲ ਮੈਡੀਕਲ ਬੱਸਾਂ ਵੀ ਤਾਇਨਾਤ ਕੀਤੀਆਂ ਗਈਆਂ। ਇਨ੍ਹਾਂ ਬੱਸਾਂ ’ਚ ਮੌਜੂਦ ਤਜਰਬੇਕਾਰਾਂ ਡਾਕਟਰ ਅਤੇ ਸਿਹਤ ਸੰਭਾਲ ਮਾਹਿਰਾਂ ਨੇ ਲੋਕਾਂ ਨੂੰ ਵਿਆਪਕ ਸਿਹਤ ਜਾਂਚ ਸੇਵਾਵਾਂ ਪ੍ਰਦਾਨ ਕੀਤੀਆਂ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਸੁਆਮੀ ਸੰਤ ਦਾਸ ਕਿੰਡਰਗਾਰਟਨ ਵਲੋਂ ਤੀਜ ਮੌਕੇ ਕਰਵਾਇਆ 5 ਵਾਂ ਮਾਂ - ਬੱਚਾ ਜੋੜੀ ਮੁਕਾਬਲਾ ਅਗਲੀ ਖ਼ਬਰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬਿਜਲੀ ਗੁੱਲ , ਬੱਤੀ ਆਈ ਤਾਂ ਅੱਗ ਨਾਲ ਸੜਿਆ ਟਰਾਂਸਫਾਰਮਰ ਰੇਰੂ ਚੌਕ ਨੇੜੇ ਵਾਪਰਿਆ ਖੌ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।