26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ਼੍ਰੋਮਣੀ ਯੂਥ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸੱਜਣ ਕੁਮਾਰ ਤੇ ਕਾਂਗਰਸ ਦਾ ਪੁਤਲਾ ਜਲਾ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਯੂਥ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਚੌਂਕ ਵਿਚ ਇਕੱਤਰ ਹੋ ਕੇ ਦਿੱਲੀ ਵਿਚ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਰਾਹੁਲ ਗਾਂਧੀ ਤੇ ਹੋਰ ਕਾਂਗਰਸ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਕੀਤੇ ਜਾਣ ਦੇ ਰੋਸ ਵਜੋਂ ਸੱਜਣ ਕੁਮਾਰ ਤੇ ਕਾਂਗਰਸ ਦਾ ਪੁਤਲਾ ਜਲਾਕੇ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਦੋਹਾਂ ਆਗੂਆਂ ਨੇ ਹਰਿਆਣੇ ਦੇ ਕਾਂਗਰਸ ਆਗੂ ਦੀਪੇਂਦਰ ਹੁੱਡਾ ਵਲੋਂ 1984 ਵਿਚ ਦਿੱਲੀ ਵਿਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਕਿਹਾ ਕਿ ਇਸ ਨਾਲ ਜਿੱਥੇ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ ਉੱਥੇ ਇਸ ਬਿਆ ਨਾਲ ਦੁਨੀਆਂ ਭਰ ਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁੱਜੀ ਹੈ | ਯੂਥ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਗਾਂਧੀ ਪਰਿਵਾਰ ਪੰਜਾਬ ਵਿਚ ਆਉਂਦਾ ਹੈ ਤਾਂ ਉਸਦਾ ਡੱਟ ਕੇ ਵਿਰੋਧ ਕਰਨ | ਯੂਥ ਆਗੂਆਂ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਅਜੇ ਤੱਕ ਲੋਕ ਭੁੱਲੇ ਨਹੀਂ ਤੇ ਇਸ ਕਤਲੇਆਮ ਲਈ ਗਾਂਧੀ ਪਰਿਵਾਰ ਤੇ ਕਾਂਗਰਸ ਆਗੂਆਂ ਨੂੰ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਤਨਵੀਰ ਸਿੰਘ ਰੰਧਾਵਾ ਤੇ ਕੁਲਦੀਪ ਸਿੰਘ ਟਾਂਡੀ ਨੇ ਕਿਹਾ ਕਿ ਸਮੇਂ-ਸਮੇਂ ਬਣੀਆਂ ਸਰਕਾਰਾਂ ਨੇ ਸਿੱਖ ਕੌਮ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਪਰੰਤੂ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਸਿੱਖ ਕੌਮ ਹਮੇਸ਼ਾ ਸਰਕਾਰਾਂ ਵਲੋਂ ਕੀਤੇ ਗਏ ਜ਼ੁਲਮਾਂ ਦਾ ਡੱਟ ਕੇ ਟਾਕਰਾ ਕਰਦੀ ਆ ਰਹੀ ਹੈ | ਇਸ ਮੌਕੇ ਯੂਥ ਅਕਾਲੀ ਦਲ ਹਲਕਾ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਗੁਰਮੇਲ ਸਿੰਘ ਗੋਪੀ ਸੰਧੂ ਚੱਠਾ, ਸ਼ਹਿਰੀ ਪ੍ਰਧਾਨ ਨੀਰਜ ਨਾਹਰ, ਫਗਵਾੜਾ ਹਲਕੇ ਦੇ ਸ਼ਹਿਰੀ ਪ੍ਰਧਾਨ ਸੁਖਦੀਪ ਸਿੰਘ, ਦਿਹਾਤੀ ਪ੍ਰਧਾਨ ਸੁਖਦੀਪ ਸਿੰਘ, ਬਲਾਕ ਸੰਮਤੀ ਮੈਂਬਰ ਰਘਬੀਰ ਸਿੰਘ ਚਾਹਲ, ਯੂਥ ਆਗੂ ਇੰਦਰਜੀਤ ਸਿੰਘ ਜੋਸਨ ਤਲਵੰਡੀ ਚੌਧਰੀਆਂ, ਸਰਪੰਚ ਮਨਜੀਤ ਸਿੰਘ, ਜਸਪਾਲ ਸਿੰਘ, ਅਮਰਜੀਤ ਸਿੰਘ ਨਡਾਲਾ, ਬਲਬੀਰ ਸਿੰਘ ਨਡਾਲਾ, ਸਰਕਲ ਪ੍ਰਧਾਨ ਪਰਮਜੀਤ ਸਿੰਘ ਦਿਆਲਪੁਰ, ਸੌਰਵ ਕੁਮਾਰ ਨਡਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਯੂਥ ਅਕਾਲੀ ਦਲ ਦੇ ਆਗੂ ਤੇ ਵਰਕਰ ਹਾਜ਼ਰ ਸਨ |

ਅਜੀਤ ਡੈਸਕ 25-08-2026

ਪਿਛਲੀ ਖ਼ਬਰ ਸਰਕਲ ਸਟਾਈਲ ਕਬੱਡੀ ਦੇ ਮੁਕਾਬਲੇ ਵਿਚ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਲਿਆ ਅਗਲੀ ਖ਼ਬਰ ਟਰੱਕ ਦੀਆਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ ਵਿਚ ਇਕ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।