ਅਧਿਆਪਕ ਦਲ ਪੰਜਾਬ ਦੀ ਹੋਈ ਸੂਬਾ ਪੱਧਰੀ ਅਹਿਮ ਮੀਟਿੰਗ
ਖਲਵਾੜਾ, 24 ਅਗਸਤ (ਮਨਦੀਪ ਸਿੰਘ ਸੰਧੂ)-ਅਧਿਆਪਕ ਦਲ ਪੰਜਾਬ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਅਤੇ ਸੂਬਾ ਸਕੱਤਰ ਜਨਰਲ ਰਵਿੰਦਰਜੀਤ ਸਿੰਘ ਪੰਨੂੰ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਸੂਬਾ ਸਰਪ੍ਰਸਤ ਹਰਦੇਵ ਸਿੰਘ ਜਵੰਧਾ, ਸੂਬਾ ਕਨਵੀਨਰ ਜਸਵਿੰਦਰ ਸਿੰਘ ਔਲਖ, ਚੰਡੀਗੜ੍ਹ ਦੇ ਕਨਵੀਨਰ ਭੁਪਿੰਦਰ ਸਿੰਘ ਨਾਗਰਾ ਅਤੇ ਸੂਬਾ ਇੰਚਾਰਜ ਗੁਰਸਿਮਰਤ ਸਿੰਘ ਜਖੇਪਾਲ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਸੂਬੇ ਦੇ ਵੱਖ ਵੱਖ ਜ਼ਿਲਿ੍ਆ ਤੋਂ ਆਏ ਆਗੂਆਂ ਵਲੋਂ ਅਧਿਆਪਕ ਦਲ ਪੰਜਾਬ ਦੀ ਮਜ਼ਬੂਤੀ ਲਈ ਮਿਹਨਤ ਕਰਨ ਅਤੇ ਪੰਜਾਬ ਦੇ ਅਧਿਆਪਕ ਵਰਗ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸੂਬੇ ਦੇ ਹਰੇਕ ਸਕੂਲ ਤੱਕ ਪਹੁੰਚ ਕਰਕੇ ਅਧਿਆਪਕ ਵਰਗ ਨੂੰ ਆਪਣੇ ਹੱਕਾਂ ਪ੍ਰਤੀ ਸੁਚੇਤ ਕਰਨ ਲਈ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨਗੀ ਮੰਡਲ ਵਲੋਂ ਅਧਿਆਪਕ ਦਲ ਪੰਜਾਬ ਦੇ ਨਵ ਨਿਯੁਕਤ ਸੂਬਾ ਕਮੇਟੀ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਅਧਿਆਪਕ ਦਲ ਪੰਜਾਬ ਦੀ ਚੜ੍ਹਦੀ ਕਲਾ ਲਈ ਹੋਰ ਮਿਹਨਤ ਕਰਨ ਦੀ ਆਸ ਪ੍ਰਗਟਾਈ ਗਈ | ਇਸ ਮੌਕੇ ਸੰਬੋਧਨ ਕਰਦੇ ਹੋਏ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਦੁਆਰਾ ਮੁਲਾਜ਼ਮ ਵਰਗ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਢਿੱਲਮੱਠ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਅਹਿਦ ਕੀਤਾ ਕਿ ਅਧਿਆਪਕ ਦਲ ਪੰਜਾਬ ਹਮੇਸ਼ਾ ਅਧਿਆਪਕ ਵਰਗ ਦੇ ਹੱਕਾਂ ਤੇ ਹਿਤਾਂ ਦੀ ਰਾਖੀ ਲਈ ਵਚਨਬੱਧ ਰਿਹਾ ਹੈ ਤੇ ਭਵਿੱਖ ਵਿਚ ਵੀ ਲਗਾਤਾਰ ਸੰਘਰਸ਼ ਜਾਰੀ ਰੱਖੇਗਾ | ਇਸ ਮੌਕੇ ਸਟੇਟ ਕਮੇਟੀ ਅਹੁਦੇਦਾਰ ਰਾਜਦੀਪ ਸਿੰਘ ਬਰੇਟਾ, ਭੁਪਿੰਦਰ ਸਿੰਘ ਨਾਗਰਾ,ਆਤਮਜੀਤ ਸਿੰਘ ਢਿੱਲੋਂ, ਵਰਿੰਦਰ ਸਿੰਘ ਕੰਬੋਜ, ਰਵਿੰਦਰ ਸਿੰਘ ਗਿੱਲ, ਤਰਪਿੰਦਰ ਸਿੰਘ ਭੱਟੀਵਾਲ, ਰਜਨੀਸ਼ ਕੁਮਾਰ,ਰਵਿੰਦਰ ਸਿੰਘ ਦੁੱਗਰੀ, ਭੁਪਿੰਦਰ ਸਿੰਘ,ਜਸਵਿੰਦਰ ਸਿੰਘ ਮਾਨਾਂਵਾਲਾ, ਬਲਬੀਰ ਸਿੰਘ ਬੈਂਸ, ਕੁਲਵਿੰਦਰ ਸਿੰਘ ਬਰਾੜ ਅਤੇ ਜ਼ਿਲ੍ਹਾ ਅਹੁਦੇਦਾਰ ਦਿਲਬਾਗ ਸਿੰਘ ਪੱਡਾ, ਗੁਰਬਚਨ ਸਿੰਘ ਮੋਹਾਲੀ, ਬਲਬੀਰ ਸਿੰਘ, ਰਾਜਦੀਪ ਸਿੰਘ, ਪਿ੍ੰਸੀਪਲ ਸ਼ਿੰਗਾਰਾ ਸਿੰਘ, ਸੁਰਿੰਦਰ ਸਿੰਘ ਜੌਹਲ, ਜਸਪਾਲ ਸਿੰਘ, ਦਲਵਿੰਦਰ ਝਿੱਕਾ, ਜਸਪਾਲ ਸਿੰਘ ਢੀਂਡਸਾ, ਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ |