28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਐਕਟਿਵਾ ਦੇ ਪਿੱਛੇ ਬੈਠੀ ਔਰਤ ਦੀ ਵਾਲੀ ਝਪਟੀ ਐਕਟਿਵਾ ਤੋਂ ਹੇਠਾਂ ਡਿਗ ਕੇ ਔਰਤ ਗੰਭੀਰ ਜ਼ਖ਼ਮੀ

ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ)-ਜਲੰਧਰ ਰੋਡ ‘ਤੇ ਐਕਟਿਵਾ ‘ਤੇ ਜਾ ਰਹੇ ਪਤੀ ਪਤਨੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪਿੱਛੇ ਬੈਠੀ ਔਰਤ ਐਕਟਿਵਾ ਤੋਂ ਡਿਗ ਕੇ ਜ਼ਖ਼ਮੀ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸ਼ਵਨੀ ਕੁਮਾਰ ਵਾਸੀ ਮਾਈ ਹੀਰਾ ਗੇਟ ਜਲੰਧਰ ਨੇ ਦੱਸਿਆ ਕਿ ਉਹ ਕਪੂਰਥਲਾ ਵਿਖੇ ਕਿਸੇ ਕੰਮ ਲਈ ਆਪਣੀ ਪਤਨੀ ਸੀਮਾ ਰਾਣੀ ਨਾਲ ਐਕਟਿਵਾ ਸਕੂਟਰੀ ‘ਤੇ ਸਵਾਰ ਹੋ ਕੇ ਆਏ ਸੀ, ਜਦੋਂ ਉਹ ਵਾਪਸ ਆਪਣੇ ਘਰ ਜਾ ਰਹੇ ਸਨ ਤਾਂ ਜਲੰਧਰ ਰੋਡ ‘ਤੇ ਡਿਪਸ ਸਕੂਲ ਨੇੜੇ ਪਿੱਛੋਂ ਆਉਂਦੇ ਦੋ ਨੌਜਵਾਨਾਂ ਨੇ ਐਕਟਿਵਾ ਦੇ ਪਿੱਛੇ ਬੈਠੀ ਔਰਤ ਦੀ ਵਾਲ ਝਪਟ ਲਈ, ਜਿਸ ਕਾਰਨ ਉਹ ਹੇਠਾਂ ਡਿਗ ਕੇ ਜ਼ਖ਼ਮੀ ਹੋ ਗਈ ਅਤੇ ਮੋਟਰਸਾਈਕਲ ਸਵਾਰ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ | ਜ਼ਖ਼ਮੀ ਔਰਤ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਕਤ ਔਰਤ ਨੂੰ ਜਲੰਧਰ ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਅਤੇ ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਜ਼ਖ਼ਮੀ ਔਰਤ | ਤਸਵੀਰ. ਤਿਲਕਰਾਜ 27-08-2026

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਦੀਆਂ ਲੰਬਿਤ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ-ਅਮਨਦੀਪ ਸਿੰਘ ਗਿੱਲ ਯੋਜ... ਅਗਲੀ ਖ਼ਬਰ ਬਰਤਾਨਵੀ ਸੰਸਦ ਦੇ ਪਹਿਲੇ ਭਾਰਤੀ ਮੂਲ ਦੇ ਮੈਂਬਰ ਦਾਦਾਭਾਈ ਨੌਰੋਜੀ ਦਾ ਚਿੱਤਰ ਬਰਤਾਨੀਆਂ ਦੀ ਰਾਸ਼ਟਰੀ ਪੋਰਟਰੇਟ ਗੈਲਰੀ ਲੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।