ਮੋਟਰਸਾਈਕਲ ਮੂਹਰੇ ਅਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਮੌਤ
ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ)-ਲੋਹੀਆਂ ਸੁਲਤਾਨਪੁਰ ਲੋਧੀ ਰੋਡ ‘ਤੇ ਮੋਟਰਸਾਈਕਲ ‘ਤੇ ਜਾ ਰਹੇ ਇਕ ਵਿਅਕਤੀ ਦੇ ਮੂਹਰੇ ਅਵਾਰਾ ਪਸ਼ੂ ਆ ਜਾਣ ਕਾਰਨ ਉਹ ਹੇਠ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੋਨੂੰ ਵਾਸੀ ਚੰਡੀਗੜ੍ਹ ਮੁਹੱਲਾ ਸੁਲਤਾਨਪੁਰ ਲੋਧੀ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਘਰ ਆ ਰਿਹਾ ਸੀ ਤੇ ਲੋਹੀਆਂ ਰੋਡ ‘ਤੇ ਅਚਾਨਕ ਉਸ ਦੇ ਮੂਹਰੇ ਆਵਾਰਾ ਪਸ਼ੂ ਆ ਗਿਆ, ਜਿਸ ਕਾਰਨ ਉਹ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ ਵਿਖੇ ਰੈਫ਼ਰ ਕਰ ਦਿੱਤਾ, ਜਿੱਥੇ ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਵਲੋਂ ਜਾਂਚ ਉਪਰੰਤ ਉਸ ਨੂੰ ਮਿ੍ਤਕ ਐਲਾਨ ਦਿੱਤਾ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਫਗਵਾੜਾ, 26 ਅਗਸਤ (ਹਰਜੋਤ ਸਿੰਘ ਚਾਨਾ)-ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਤੀਆ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੀ ਚੇਅਰਪਰਸਨ ਸ਼੍ਰੀਮਤੀ ਮਨਪ੍ਰੀਤ ਕੌਰ ਭੋਗਲ ਸ਼ਾਮਿਲ ਹੋਏ ਤੇ ਰਿਬਨ ਕੱਟ ਕੇ ਸ਼ੁਰੂਆਤ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਉਨ੍ਹਾਂ ਆਪਣੇ ਭਾਸ਼ਣ ‘ਚ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਤੀਜ ਉਤਸਵ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਮਹੱਤਵਪੂਰਨ ਤਿਉਹਾਰ ਹੈ | ਅਜਿਹੇ ਸਮਾਗਮ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਪੁਰਾਤਨ ਰਵਾਇਤਾਂ ਅਤੇ ਅਮੀਰ ਸਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਸੋਲੋ ਗੀਤ, ਸਮੂਹ ਨਾਚ, ਸਕਿੱਟ, ਪਰਾਂਦਾ ਗੁੰਦਣ ਮੁਕਾਬਲਾ, ਭੰਗੜਾ ਪੇਸ਼ ਕੀਤੇ | ਮੁਕਾਬਲਿਆਂ ‘ਚ ਪਰਾਂਦਾ ਗੁੰਦਣ ਮੁਕਾਬਲੇ ‘ਚ ਯੋਗਿਤਾ ਤੇ ਤਾਨੀਆ ਨੇ 40 ਸਕਿੰਟਾਂ ‘ਚ ਪਰਾਂਦਾ ਗੁੰਦ ਕੇ ਪਹਿਲਾ ਸਥਾਨ ਹਾਸਲ ਕੀਤਾ | ਗੋਮਤੀ ਨ ੇ ਮਿਸ ਤੀਜ, ਲਵਲਨੀ ਨੇ ਬੈੱਸਟ ਟੈਲੇਂਟ ਤੇ ਆਸਿਮਾ ਨੇ ਸੋਹਣਾ ਪਹਿਰਾਵਾ ਦਾ ਖ਼ਿਤਾਬ ਹਾਸਲ ਕੀਤਾ | ਇਸ ਮੌਕੇ ਡਾਇਰੈਕਟਰ ਡਾ. ਵਿਉਮਾ ਭੋਗਲ ਢੱਟ, ਕੋ ਡਾਇਰੈਕਟਰ ਆਰ.
ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ)-ਲੋਹੀਆਂ ਸੁਲਤਾਨਪੁਰ ਲੋਧੀ ਰੋਡ ‘ਤੇ ਮੋਟਰਸਾਈਕਲ ‘ਤੇ ਜਾ ਰਹੇ ਇਕ ਵਿਅਕਤੀ ਦੇ ਮੂਹਰੇ ਅਵਾਰਾ ਪਸ਼ੂ ਆ ਜਾਣ ਕਾਰਨ ਉਹ ਹੇਠ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੋਨੂੰ ਵਾਸੀ ਚੰਡੀਗੜ੍ਹ ਮੁਹੱਲਾ ਸੁਲਤਾਨਪੁਰ ਲੋਧੀ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਘਰ ਆ ਰਿਹਾ ਸੀ ਤੇ ਲੋਹੀਆਂ ਰੋਡ ‘ਤੇ ਅਚਾਨਕ ਉਸ ਦੇ ਮੂਹਰੇ ਆਵਾਰਾ ਪਸ਼ੂ ਆ ਗਿਆ, ਜਿਸ ਕਾਰਨ ਉਹ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ ਵਿਖੇ ਰੈਫ਼ਰ ਕਰ ਦਿੱਤਾ, ਜਿੱਥੇ ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਵਲੋਂ ਜਾਂਚ ਉਪਰੰਤ ਉਸ ਨੂੰ ਮਿ੍ਤਕ ਐਲਾਨ ਦਿੱਤਾ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਫਗਵਾੜਾ, 26 ਅਗਸਤ (ਹਰਜੋਤ ਸਿੰਘ ਚਾਨਾ)-ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਤੀਆ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੀ ਚੇਅਰਪਰਸਨ ਸ਼੍ਰੀਮਤੀ ਮਨਪ੍ਰੀਤ ਕੌਰ ਭੋਗਲ ਸ਼ਾਮਿਲ ਹੋਏ ਤੇ ਰਿਬਨ ਕੱਟ ਕੇ ਸ਼ੁਰੂਆਤ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਉਨ੍ਹਾਂ ਆਪਣੇ ਭਾਸ਼ਣ ‘ਚ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਤੀਜ ਉਤਸਵ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਮਹੱਤਵਪੂਰਨ ਤਿਉਹਾਰ ਹੈ | ਅਜਿਹੇ ਸਮਾਗਮ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਪੁਰਾਤਨ ਰਵਾਇਤਾਂ ਅਤੇ ਅਮੀਰ ਸਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਸੋਲੋ ਗੀਤ, ਸਮੂਹ ਨਾਚ, ਸਕਿੱਟ, ਪਰਾਂਦਾ ਗੁੰਦਣ ਮੁਕਾਬਲਾ, ਭੰਗੜਾ ਪੇਸ਼ ਕੀਤੇ | ਮੁਕਾਬਲਿਆਂ ‘ਚ ਪਰਾਂਦਾ ਗੁੰਦਣ ਮੁਕਾਬਲੇ ‘ਚ ਯੋਗਿਤਾ ਤੇ ਤਾਨੀਆ ਨੇ 40 ਸਕਿੰਟਾਂ ‘ਚ ਪਰਾਂਦਾ ਗੁੰਦ ਕੇ ਪਹਿਲਾ ਸਥਾਨ ਹਾਸਲ ਕੀਤਾ | ਗੋਮਤੀ ਨ ੇ ਮਿਸ ਤੀਜ, ਲਵਲਨੀ ਨੇ ਬੈੱਸਟ ਟੈਲੇਂਟ ਤੇ ਆਸਿਮਾ ਨੇ ਸੋਹਣਾ ਪਹਿਰਾਵਾ ਦਾ ਖ਼ਿਤਾਬ ਹਾਸਲ ਕੀਤਾ | ਇਸ ਮੌਕੇ ਡਾਇਰੈਕਟਰ ਡਾ. ਵਿਉਮਾ ਭੋਗਲ ਢੱਟ, ਕੋ ਡਾਇਰੈਕਟਰ ਆਰ.ਈ.ਸੀ. ਰਵਨੀਤ ਭੋਗਲ ਕਾਲਰਾ, ਪਿ੍ੰਸੀਪਲ ਰਿਮਾਸ ਡਾ. ਗੁਰਪ੍ਰੀਤ ਕੌਰ, ਪਿ੍ੰ. ਆਰ.ਆਈ.ਐਚ.ਆਸ.ਆਰ, ਮਨਦੀਪ ਕੌਰ, ਪਿ੍ੰ. ਨਵੀਨ ਢਿੱਲੋਂ ਵੀ ਸ਼ਾਮਿਲ ਸਨ | ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਭੇਟ ਕੀਤੇ ਗਏ ||