28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕਪੂਰਥਲਾ ਬਾਈਪਾਸ ਤੋਂ ਡੀ.ਸੀ. ਚੌਂਕ ਤੱਕ 79.74 ਲੱਖ ਰੁਪਏ ਦੀ ਲਾਗਤ ਨਾਲ ਸੜ੍ਹਕ ਬਣਾਈ ਜਾਵੇਗੀ-ਅਕਾਸ਼ ਬਾਂਸਲ

ਕਪੂਰਥਲਾ, 26 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਕਪੂਰਥਲਾ ਬਾਈਪਾਸ ਚੌਂਕ ਤੋਂ ਡੀ. ਸੀ.

ਸਰਕਾਰੀ ਕਾਲਜ ਦੇ ਇੰਗਲਿਸ਼ ਵਿਭਾਗ ਵਲੋਂ ਕਰਵਾਏ ਗਏ ਲੈਕਚਰ ਦੌਰਾਨ ਡਾ. ਨਕੁਲ ਕੁੰਦਰਾ ਨੂੰ ਸਨਮਾਨਿਤ ਕਰਦੇ ਹੋਏ ਵਿਭਾਗ ਮੁਖੀ ਪ੍ਰੋ. ਮਨਜੀਤ ਸਿੰਘ ਤੇ ਹੋਰ | 27-08-2026
ਕਪੂਰਥਲਾ, 26 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਕਪੂਰਥਲਾ ਬਾਈਪਾਸ ਚੌਂਕ ਤੋਂ ਡੀ.ਸੀ. ਚੌਂਕ ਰੋਡ 79.74 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ ਤੇ ਲੋਕ ਨਿਰਮਾਣ ਵਿਭਾਗ ਇਸੇ ਹਫ਼ਤੇ 1.40 ਕਿੱਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰ ਦੇਵੇਗਾ | ਇਹ ਜਾਣਕਾਰੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਸੜਕ ਦੇ ਅਪਗਰੇਡੇਸ਼ਨ ਨਾਲ ਸ਼ਹਿਰ ਦੇ ਲੋਕਾਂ, ਰੋਜ਼ਾਨਾ ਆਉਣ ਵਾਲੇ ਯਾਤਰੀਆਂ ਤੇ ਸੈਲਾਨੀਆਂ ਨੂੰ ਵੱਡੀ ਰਾਹਤ ਮਿਲੇਗੀ ਤੇ ਸ਼ਹਿਰ ਦੇ ਮੁੱਖ ਪਹੁੰਚ ਮਾਰਗਾਂ ‘ਤੇ ਆਵਾਜਾਈ ਵਿਚ ਸੁਧਾਰ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਸੜਕ ਕਪੂਰਥਲਾ ਸ਼ਹਿਰ ਦਾ ਮੁੱਖ ਪ੍ਰਵੇਸ਼ ਦੁਆਰ ਹੈ, ਜਿੱਥੋਂ ਹਰ ਰੋਜ਼ ਵੱਡੀ ਗਿਣਤੀ ਵਿਚ ਗੱਡੀਆਂ ਗੁਜ਼ਰਦੀਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿਚ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਨੈੱਕਟੀਵਿਟੀ ਵਿਚ ਸੁਧਾਰ ਲਿਆਉਣ ਲਈ ਵਚਨਬੱਧ ਹੈ | ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਪ੍ਰੋਜੈਕਟ ਨਿਰਧਾਰਿਤ ਤਕਨੀਕੀ ਵਿਸ਼ੇਸ਼ਤਾਵਾਂ ਅਤੇ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਸਖ਼ਤੀ ਨਾਲ ਨੇਪਰੇ ਚਾੜਿ੍ਹਆ ਜਾਵੇ ਤੇ ਇਸ ਕਾਰਜ ਨੂੰ ਇਕ ਹਫ਼ਤੇ ਦੇ ਨਿਰਧਾਰਿਤ ਸਮੇਂ ਵਿਚ ਮੁਕੰਮਲ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਸੜਕ ਦੀ ਮੁਰੰਮਤ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰਕੇ ਉਨ੍ਹਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਅਗਲੇਰੀ ਕਾਰਵਾਈ ਲਈ ਸਬੰਧਿਤ ਵਿਭਾਗ ਕੋਲ ਭੇਜਿਆ ਜਾ ਸਕੇ | ਇਸੇ ਦੌਰਾਨ ਹੀ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਿਸ਼ਾਲ ਜਾਂਗਲਾ ਨੇ ਦੱਸਿਆ ਕਿ ਵਿਭਾਗ ਇਸ ਪ੍ਰੋਜੈਕਟ ਦੀ ਨਿਗਰਾਨੀ ਕਰੇਗਾ ਤੇ ਇਹ ਵੀ ਯਕੀਨੀ ਬਣਾਏਗਾ ਕਿ ਕੰਮ ਨਿਸ਼ਚਿਤ ਸਮੇਂ ਵਿਚ ਪੂਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਬੰਧਿਤ ਠੇਕੇਦਾਰ 5 ਸਾਲ ਦੀ ਮਿਆਦ ਲਈ ਅਪਗਰੇਡ ਕੀਤੀ ਗਈ ਸੜਕ ਦੀ ਦੇਖਭਾਲ ਲਈ ਜ਼ਿੰਮੇਵਾਰ ਹੋਵੇਗਾ |
ਪਿਛਲੀ ਖ਼ਬਰ ਆਈ.ਕੇ.ਜੀ.ਪੀ.ਟੀ.ਯੂ. ਦੀ ਪੱਤਰਕਾਰੀ ਵਿਭਾਗ ਦੀ ਟੀਮ ਖੇਤਰੀ ਰੇਡਿਓ ਫ਼ੀਚਰ ਮੁਕਾਬਲੇ ’ਚ ਦੂਜੇ ਸਥਾਨ ’ਤੇ ਰਹੀ ਡਾ. ਨਵਦੀ... ਅਗਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਨੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਆਮ ਆਦਮੀ ਪਾਰਟੀ ਦੀ ਸਰਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।