27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਬੀ.ਸੀ.ਏ ਸਮੈਸਟਰ ਚੌਥਾ ਦਾ ਨਤੀਜਾ ਰਿਹਾ 100 ਫ਼ੀਸਦੀ

ਸੁਲਤਾਨਪੁਰ ਲੋਧੀ, 26 ਅਗਸਤ (ਥਿੰਦ, ਹੈਪੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਆਈ. ਟੀ ਕੰਪਿਊਟਰ ਵਿਭਾਗ ਬੀ.

ਅਜੀਤ ਡੈਸਕ 27-08-2026
ਸੁਲਤਾਨਪੁਰ ਲੋਧੀ, 26 ਅਗਸਤ (ਥਿੰਦ, ਹੈਪੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਆਈ.ਟੀ ਕੰਪਿਊਟਰ ਵਿਭਾਗ ਬੀ.ਸੀ.ਏ ਸਮੈਸਟਰ ਚੌਥੇ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ, ਜਿਸ ਵਿਚ ਵਿਦਿਆਰਥੀਆਂ ਮਨਦੀਪ ਕੌਰ ਸਪੁੱਤਰੀ ਜਸਪਾਲ ਸਿੰਘ ਨੇ 8.14 ਐਸ ਜੀ ਪੀ ਏ ਹਾਸਿਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਇਸੇ ਤਰ੍ਹਾਂ ਗੁਰਵਿੰਦਰ ਸਿੰਘ ਸਪੁੱਤਰ ਸੰਤੋਖ ਸਿੰਘ ਨੇ 8.00 ਐਸ ਜੀ ਪੀ ਏ ਦੂਜਾ ਸਥਾਨ ਹਾਸਿਲ ਕੀਤਾ ਅਤੇ ਇਸ ਦੇ ਨਾਲ ਹੀ ਨਵਜੋਤ ਕੌਰ ਸਪੁੱਤਰੀ ਮੰਗਾ ਨੇ 7.82 ਐਸ ਜੀ ਪੀ ਏ ਦੇ ਨਾਲ ਕਾਲਜ ਦੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਵਿਦਿਆਰਥੀਆਂ ਨੇ ਕਾਲਜ ਵਿਚੋਂ ਪੁਜ਼ੀਸ਼ਨਾਂ ਹਾਸਿਲ ਕਰਕੇ ਕਾਲਜ ਦੇ ਨਾਲ ਨਾਲ ਆਪਣੇ ਮਾਪਿਆਂ ਦਾ ਵੀ ਨਾਮ ਰੌਸ਼ਨ ਕੀਤਾ | ਇਸ ਮੌਕੇ ਕਾਲਜ ਦੇ ਪ੍ਰਧਾਨ ਇੰਜ.ਸਵਰਨ ਸਿੰਘ ਕਾਲਜ ਦੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਨਿਆਮਤ ਕੌਰ ਜੀ ਅਤੇ ਨਿਮਰਤਾ ਕੌਰ ਜੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਹੋਰ ਉਚੇਰੀਆਂ ਪ੍ਰਾਪਤੀਆਂ ਕਰਨ ਅਤੇ ਕਾਲਜ ਦਾ ਇਸੇ ਤਰ੍ਹਾਂ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਖੇ ਕਰਵਾਇਆ ਵਿਦਿਆਰਥਣਾਂ ਦੀ ਆਮਦ ਸੰਬੰਧੀ ਸਮਾਗਮ ਪਿ੍ੰਸੀਪਲ ਤੇ ਹੋਰ ਸਟਾਫ਼ ਮ... ਅਗਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਭਲਕੇ ਮਨਾਇਆ ਜਾਵੇਗਾ ‘ਗੁਰੂ ਲਾਧੋ ਰੇ ਦਿਵਸ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।