ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਸਮੂਹਿਕ ਛੁੱਟੀ ਲੈ ਕੇ ਡੀ. ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ
ਕਪੂਰਥਲਾ, 27 ਅਗਸਤ (ਅਮਰਜੀਤ ਕੋਮਲ)- ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ‘ਤੇ ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੱਚੇ ਮੁਲਾਜ਼ਮ ਪੱਕੇ ਕਰਨ, ਮੁਲਾਜ਼ਮਾਂ ਦੇ ਬਣਦੇ ਡੀ. ਏ.
ਕਪੂਰਥਲਾ, 27 ਅਗਸਤ (ਅਮਰਜੀਤ ਕੋਮਲ)- ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ‘ਤੇ ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੱਚੇ ਮੁਲਾਜ਼ਮ ਪੱਕੇ ਕਰਨ, ਮੁਲਾਜ਼ਮਾਂ ਦੇ ਬਣਦੇ ਡੀ.ਏ. ਦੀ ਅਦਾਇਗੀ, 15 ਜਨਵਰੀ 2015 ਨੂੰ ਤੇ 17 ਜੁਲਾਈ 2020 ਨੂੰ ਸਰਕਾਰ ਵਲੋਂ ਜਾਰੀ ਕੀਤੇ ਗਏ ਪੱਤਰ ਰੱਦ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡੀ.ਸੀ. ਦਫ਼ਤਰ ਮੂਹਰੇ ਵਿਸ਼ਾਲ ਧਰਨਾ ਦਿੱਤਾ ਜਿਸ ਵਿਚ ਕਿਸਾਨ, ਮਜ਼ਦੂਰ ਜਥੇਬੰਦੀਆਂ, ਪੈਨਸ਼ਨਰਜ਼ ਐਸੋਸੀਏਸ਼ਨਾਂ, ਮਿਡ ਡੇ ਮੀਲ ਵਰਕਰਾਂ, ਸਿਹਤ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਰੋਹ ਵਿਚ ਆਏ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ ਤੇ ਸਰਕਾਰ ‘ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਗਾਏ | ਮੁਲਾਜ਼ਮਾਂ ਦੇ ਧਰਨੇ ਨੂੰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ, ਜ਼ਿਲ੍ਹਾ ਜਨਰਲ ਸਕੱਤਰ ਸੁਖਜਿੰਦਰ ਸਿੰਘ, ਡੀ.ਸੀ. ਦਫ਼ਤਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ, ਸਿਹਤ ਵਿਭਾਗ ਯੂਨੀਅਨ ਦੇ ਸੂਬਾਈ ਪ੍ਰਧਾਨ ਨਰਿੰਦਰ ਸਿੰਘ, ਡੀ. ਸੀ. ਦਫ਼ਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਡੀ.ਟੀ.ਐਫ. ਦੇ ਸੂਬਾਈ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਡੀ.ਟੀ.ਐਫ. ਦੇ ਸਕੱਤਰ ਹਰਪ੍ਰੀਤ ਪਾਲ ਸਿੰਘ, ਦੀ ਗੌਰਮਿੰਟ ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਵੜੈਚ, ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕੁਮਾਰ ਕੋਹਲੀ, ਡੈਮੋਕਰੇਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ, ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ, ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੇ ਵਧੀਕ ਜ਼ਿਲ੍ਹਾ ਜਨਰਲ ਸਕੱਤਰ ਤੇ ਸਿਹਤ ਵਿਭਾਗ ਦੇ ਪ੍ਰਧਾਨ ਨਿਤਿਨ ਸ਼ਰਮਾ, ਪੀ.ਡਬਲਯੂ.ਡੀ. ਦੇ ਪ੍ਰਧਾਨ ਨਿਸ਼ਾਨ ਸਿੰਘ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ ਤੇ ਜਨਰਲ ਸਕੱਤਰ ਸੁੱਚਾ ਸਿੰਘ, ਬਾਗਵਾਨੀ ਵਿਭਾਗ ਦੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਸਰਾ, ਪੀ.ਸੀ.ਐਮ.ਐਸ. ਯੂਨੀਅਨ ਦੇ ਆਗੂ ਡਾ. ਅਭੀਸ਼ੇਕ ਗਿੱਲ, ਸੀ.ਪੀ.ਆਈ. ਦੇ ਡਿਪਟੀ ਸਕੱਤਰ ਹਰਿੰਦਰ ਸਿੰਘ ਚੀਮਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਭਾਕਿਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ, ਐਨ.ਪੀ.ਐਚ.ਡਬਲਯੂ. ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਨਾਗੋਕੇ, ਅਧਿਆਪਕ ਦਲ ਦੇ ਜਨਰਲ ਸਕੱਤਰ ਭਜਨ ਸਿੰਘ ਮਾਨ, ਅਧਿਆਪਕ ਦਲ ਦੇ ਆਗੂ ਦੀਪਕ ਆਨੰਦ, ਮਿਡ ਡੇ ਮੀਲ ਯੂਨੀਅਨ ਦੀ ਸੂਬਾਈ ਮੀਤ ਪ੍ਰਧਾਨ ਮਮਤਾ ਸੈਦਪੁਰ, ਜੇਲ੍ਹ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ, ਬੀ.ਐੱਡ. ਟੀਚਰ ਯੂਨੀਅਨ ਦੇ ਆਗੂ ਸਰਤਾਜ ਸਿੰਘ, ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਸੂਬਾਈ ਪ੍ਰਧਾਨ ਗੋਪਾਲ ਥਾਪਰ, ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਰਘਬੀਰ ਸਿੰਘ ਮਹਿਰਵਾਲਾ, ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਨਰਿੰਦਰ ਸਿੰਘ, ਪੀ.ਟੀ.ਆਈ. ਯੂਨੀਅਨ ਦੇ ਆਗੂ ਮਨਿੰਦਰ ਸਿੰਘ, ਨੈਸ਼ਨਲ ਐਵਾਰਡੀ ਮੰਗਲ ਸਿੰਘ ਭੰਡਾਲ, ਫਾਰਮੇਸੀ ਯੂਨੀਅਨ ਦੇ ਆਗੂ ਸ਼ੁੱਭ ਸ਼ਰਮਾ, ਹੈਲਥ ਇੰਪਲਾਈਜ਼ ਯੂਨੀਅਨ ਢਿਲਵਾਂ ਦੇ ਆਗੂ ਸਿਮਰਜੀਤ ਸਿੰਘ, ਐਲੀਮੈਂਟਰੀ ਟੀਚਰ ਯੂਨੀਅਨ ਦੇ ਆਗੂ ਜਸਪਾਲ ਸਿੰਘ, ਡੀ.ਟੀ.ਐਫ. ਦੇ ਆਗੂ ਜੈਮਲ ਸਿੰਘ, ਸਟਾਫ਼ ਨਰਸ ਯੂਨੀਅਨ ਦੀ ਆਗੂ ਰਣਬੀਰ ਕੌਰ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁਲਾਜ਼ਮਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਨੇ ਸਾਰੇ ਵਾਅਦਿਆਂ ਨੂੰ ਵਿਸਾਰ ਦਿੱਤਾ ਹੈ ਜਿਸ ਕਾਰਨ ਮੁਲਾਜ਼ਮ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਨਯੋਗ ਹਾਈਕੋਰਟ ਵਲੋਂ ਮੁਲਾਜ਼ਮਾਂ ਨੂੰ 18 ਪ੍ਰਤੀਸ਼ਤ ਡੀ.ਏ. ਦੀ ਬਣਦੀ ਰਕਮ ਦੀ ਅਦਾਇਗੀ ਲਈ ਹੁਕਮ ਵੀ ਜਾਰੀ ਕੀਤੇ ਜਾ ਚੁੱਕੇ ਹਨ, ਪਰ ਸਰਕਾਰ ਮਾਨਯੋਗ ਉੱਚ ਅਦਾਲਤ ਦਾ ਸਨਮਾਨ ਕਰਨ ਦੀ ਬਜਾਏ ਡੀ.ਏ. ਦੀ ਅਦਾਇਗੀ ਕਰਨ ਤੋਂ ਆਨਾਕਾਨੀ ਕਰ ਰਹੀ ਹੈ | ਧਰਨੇ ਦੀ ਸਮਾਪਤੀ ਤੋਂ ਬਾਅਦ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਮੋਟਰਸਾਈਕਲ ਮਾਰਚ ਕੱਢਿਆ ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਮੁੜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਮਾਪਤ ਹੋਇਆ | ਮੋਟਰਸਾਈਕਲ ਮਾਰਚ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇੱਥੇ ਵਰਨਣਯੋਗ ਹੈ ਕਿ ਪੰਜਾਬ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਦਫ਼ਤਰੀ ਮੁਲਾਜ਼ਮ ਪਹਿਲਾਂ ਹੀ ਪਿਛਲੇ ਕਈ ਦਿਨਾਂ ਤੋਂ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ‘ਤੇ ਚੱਲ ਰਹੇ ਹਨ, ਜਿਸ ਕਾਰਨ ਸਰਕਾਰੀ ਦਫ਼ਤਰਾਂ ਦਾ ਹਰ ਤਰ੍ਹਾਂ ਦਾ ਕੰਮਕਾਜ ਠੱਪ ਹੋ ਕੇ ਰਹਿ ਗਿਆ ਹੈ ਤੇ ਅੱਜ ਮਹਾਂ ਬੰਦ ਦੌਰਾਨ ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ ਤੇ ਹੋਰ ਸਰਕਾਰੀ ਅਦਾਰਿਆਂ ਨਾਲ ਸਬੰਧਿਤ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਬੰਦ ਦਾ ਸਮਰਥਨ ਕੀਤਾ | ਪੀ. ਸੀ. ਐਮ. ਐਸ. ਐਸੋਸੀਏਸ਼ਨ ਨੇ ਸਿਹਤ ਸੰਸਥਾਵਾਂ ਵਿਚ ਓ. ਪੀ. ਡੀ. ਸੇਵਾਵਾਂ ਬੰਦ ਰੱਖੀਆਂ- ਪੀ. ਸੀ. ਐਮ. ਐਸ. ਐਸੋਸੀਏਸ਼ਨ ਦੀ ਅਗਵਾਈ ਵਿਚ ਡਾਕਟਰਾਂ ਨੇ ਜ਼ਿਲ੍ਹੇ ਵਿਚ ਸਿਵਲ ਹਸਪਤਾਲ, ਪੀ. ਐਚ. ਸੀ., ਸੀ. ਐਚ. ਸੀ. ਵਿਚ ਓ. ਪੀ. ਡੀ. ਸੇਵਾਵਾਂ ਬੰਦ ਰੱਖੀਆਂ, ਜਦਕਿ ਐਮਰਜੈਂਸੀ ਸੇਵਾਵਾਂ ਚਾਲੂ ਰੱਖ ਕੇ ਗੰਭੀਰ ਮਰੀਜ਼ਾਂ ਦਾ ਇਲਾਜ ਵੀ ਕੀਤਾ ਗਿਆ ਤੇ ਕਾਨੂੰਨੀ ਸੇਵਾਵਾਂ ਵੀ ਦਿੱਤੀਆਂ ਗਈਆਂ | ਇਸੇ ਦੌਰਾਨ ਹੀ ਪੀ. ਸੀ. ਐਮ. ਐਸੋਸੀਏਸ਼ਨ ਦੇ ਕਪੂਰਥਲਾ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਸ਼ਹਿਰ ਵਾਸੀਆਂ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ | ਪੀ. ਟੀ. ਯੂ. ‘ਚ ਅਧਿਕਾਰੀਆਂ ਤੇ ਕਰਮਚਾਰੀਆਂ ਨ ੇ ਸਮੂਹਿਕ ਛੁੱਟੀ ਲੈ ਕੇ ਦਿੱਤਾ ਮਹਾਂ ਬੰਦ ਨੂੰ ਸਮਰਥਨ- ਮੁਲਾਜ਼ਮ ਸਾਂਝਾ ਮੰਚ ਪੰਜਾਬ ਦੇ ਸੱਦੇ ‘ਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ, ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਖਿੱਚੀ ਦੀ ਅਗਵਾਈ ਵਿਚ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਚ ਯੂਨੀਵਰਸਿਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਤੇ ਮੁੱਖ ਕੈਂਪਸ ਵਿਚ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਰੰਧਾਵਾ, ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਸਾਬਕਾ ਪ੍ਰਧਾਨ ਰਕੇਸ਼ ਬਹਾਦਰ ਸਿੰਘ ਨੇ ਸੰਬੋਧਨ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਹਰੇਕ ਸੰਘਰਸ਼ ਸਮੂਹ ਮੁਲਾਜ਼ਮਾਂ ਦੇ ਏਕੇ ਨਾਲ ਹੀ ਜਿੱਤਿਆ ਜਾ ਸਕਦਾ ਹੈ | ਇਸ ਲਈ ਮੁਲਾਜ਼ਮਾਂ ਨੂੰ ਇੱਕਜੁੱਟ ਹੋ ਕੇ ਇਸ ਤਰ੍ਹਾਂ ਦੇ ਸੰਘਰਸ਼ ਵਿਚ ਡੱਟ ਕੇ ਸਾਥ ਦੇਣਾ ਚਾਹੀਦਾ ਹੈ | ਉਨ੍ਹਾਂ ਯੂਨੀਵਰਸਿਟੀ ਦੇ ਆਊਟ ਸੋਰਸ ਸਟਾਫ਼ ਵਲੋਂ ਵੀ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਐਸੋਸੀਏਸ਼ਨ ਉਨ੍ਹਾਂ ਨੂੰ ਵੀ ਭਵਿੱਖ ਵਿਚ ਪੂਰਾ ਸਹਿਯੋਗ ਦੇਵੇਗੀ | ਐਸੋਸੀਏਸ਼ਨ ਦੇ ਪ੍ਰਧਾਨ ਪਵਨ ਖਿੱਚੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀ.ਏ. ਦੇ ਕਿਸ਼ਤਾਂ ਦੀ ਅਦਾਇਗੀ | ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ਮੁਲਾਜ਼ਮ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵਲੋਂ ਇਨ੍ਹਾਂ ਮੰਗਾਂ ਨੂੰ ਅਮਲੀ ਰੂਪ ਦੇਣ ਤੋਂ ਟਾਲ ਮਟੋਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 18 ਪ੍ਰਤੀਸ਼ਤ ਡੀ.ਏ. ਦੀ ਮੁਲਾਜ਼ਮਾਂ ਨੂੰ ਅਦਾਇਗੀ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਦੀ ਬਾਵਜੂਦ ਵੀ ਸਰਕਾਰ ਵਲੋਂ ਅਜੇ ਤੱਕ ਮੁਲਾਜ਼ਮਾਂ ਨੂੰ ਡੀ.ਏ. ਦੀ ਅਦਾਇਗੀ ਨਹੀਂ ਕੀਤੀ ਗਈ | ਐਸੋਸੀਏਸ਼ਨ ਦੇ ਪ੍ਰਧਾਨ ਨੇ ਯੂਨੀਵਰਸਿਟੀ ਦੀ ਆਫ਼ੀਸਰ ਐਸੋਸੀਏਸ਼ਨ ਤੇ ਫੈਕਲਟੀ ਮੈਂਬਰਾਂ ਵਲੋਂ ਵੀ ਧਰਨੇ ਵਿਚ ਪਹੁੰਚ ਕੇ ਐਸੋਸੀਏਸ਼ਨ ਨੂੰ ਸਮਰਥਨ ਦਿੱਤੇ ਜਾਣ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਗੌਰਾ, ਸੀਨੀਅਰ ਮੀਤ ਪ੍ਰਧਾਨ ਸੁਖਬੀਰ ਸਿੰਘ ਮਾਨ, ਮੀਤ ਪ੍ਰਧਾਨ ਨਵਦੀਪ ਕੌਰ, ਵਿੱਤ ਸਕੱਤਰ ਬਲਜਿੰਦਰ ਸਿੰਘ, ਕਾਨੂੰਨੀ ਸਲਾਹਕਾਰ ਅਮਿਤ ਢਿੰਡਾ, ਜਨਰਲ ਸਕੱਤਰ ਅਰਵਿੰਦ ਕੁਮਾਰ, ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ ਨੇ ਧਰਨੇ ਵਿਚ ਸ਼ਮੂਲੀਅਤ ਲਈ ਸਮੂਹ ਮੁਲਾਜ਼ਮਾਂ ਦਾ ਧੰਨਵਾਦ ਕੀਤਾ | ਫਗਵਾੜਾ ‘ਚ ਅਧਿਆਪਕਾ ਤੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਫਗਵਾੜਾ, (ਹਰਜੋਤ ਸਿੰਘ ਚਾਨਾ)-ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਤੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸਮੂਹਿਕ ਛੁੱਟੀ ਲੈ ਕੇ ਫਗਵਾੜਾ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ | ਇਕੱਠ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਰੰਧਾਵਾ, ਜਸਵਿੰਦਰ ਸਿੰਘ ਸਾਬਕਾ ਨਾਇਬ ਤਹਿਸੀਲਦਾਰ, ਗਣੇਸ਼ ਭਗਤ, ਪਲਵਿੰਦਰ ਸਿੰਘ, ਵਰਿੰਦਰ ਸ਼ਰਮਾ, ਸਤਵੰਤ ਟੂਰਾ, ਅਜੇ ਕੁਮਾਰ, ਹਰਪ੍ਰੀਤ ਸਿੰਘ ਖੁੰਡਾ, ਲਖਵੀਰ ਚੰਦ, ਕੁਲਦੀਪ ਸਿੰਘ ਕੌੜਾ, ਗੁਰਮੁਖ ਸਿੰਘ ਲੋਕ ਪ੍ਰੇਮੀ, ਜਸਬੀਰ ਸਿੰਘ ਸੈਣੀ, ਹਰਿੰਦਰ ਕੌਰ ਸੇਠੀ, ਮਨਜੀਤ ਕੁਮਾਰ, ਨਿਰਮੋਲਕ ਸਿੰਘ ਹੀਰਾ, ਨਰਿੰਦਰ ਕੁਮਾਰ, ਦਲਜੀਤ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਢੇ ਚਾਰ ਸਾਲਾਂ ‘ਚ ਮੁਲਾਜ਼ਮਾਂ ਦਾ ਕੋਈ ਵੀ ਮਾਮਲਾ ਹੱਲ ਨਹੀਂ ਕੀਤਾ, ਸਗੋਂ 18 ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦੇ ਮਾਨਯੋਗ ਹਾਈ ਕੋਰਟ ਦੇ ਆਦੇਸ਼ ਨੂੰ ਵੀ ਲਾਗੂ ਕਰਨ ਤੋਂ ਮੁਨਕਰ ਹੋਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਿਨ੍ਹਾਂ ਸ਼ਰਤ ਬਹਾਲ ਕਰਨ, 18 ਫ਼ੀਸਦੀ ਡੀ.ਏ. ਤੇ ਸਾਰੇ ਬਕਾਏ ਜਾਰੀ ਕਰਨ, ਕੇਂਦਰੀ ਸਕੇਲਾਂ ਤੇ 15-1-15 ਦੇ ਪੱਤਰ ਰੱਦ ਕਰਕੇ ਪ੍ਰੋਬੇਸ਼ਨ ਦੌਰਾਨ ਪੂਰੀ ਤਨਖ਼ਾਹ ਦੇਣ, ਕੰਪਿਊਟਰ, ਐਨ.ਐਸ.ਕਿਊ.ਐੱਫ., ਮੈਰੀਟੋਰੀਅਸ, ਆਦਰਸ਼ ਸਕੂਲਾਂ ਤੇ ਐਸੋਸੀਏਟ ਅਧਿਆਪਕਾਂ ਦੇ ਮਸਲੇ ਹੱਲ ਕਰਨ ਤੇ ਖ਼ਾਲੀ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ ਦੀ ਮੰਗ ਕੀਤੀ | ਉਨ੍ਹਾਂ ਪੇਂਡੂ ਸਮੇਤ ਸਾਰੇ ਭੱਤੇ ਬਹਾਲ ਕਰਨ, ਕੱਚੇ ਤੇ ਮਾਣ ਭੱਤਾ ਮੁਲਾਜ਼ਮਾਂ ਨੂੰ ਪੱਕਾ ਕਰਨ, ਪੈਨਸ਼ਨਰਾਂ ਦੀ 2.59 ਗੁਣਾਂਕ ਨਾਲ ਪੈਨਸ਼ਨ ਦੁਹਰਾਈ, ਏ.ਸੀ.ਪੀ. ਤੇ ਕੈਸ਼ਲੈਸ ਸਿਹਤ ਸਕੀਮ ਬਹਾਲ ਕਰਨ, ਡੈੱਥ ਕਮ ਰਿਟਾਇਰਮੈਂਟ ਗ੍ਰੈਚੁਟੀ 25 ਲੱਖ ਤੇ ਮੈਡੀਕਲ ਭੱਤਾ 2 ਹਜ਼ਾਰ ਰੁਪਏ ਕਰਨ, 200 ਰੁਪਏ ਜਜੀਆ ਕਰ ਖ਼ਤਮ ਕਰਨ ਤੇ ਮੁਲਾਜ਼ਮਾਂ ਦੇ ਹੱਕ ‘ਚ ਆਏ ਅਦਾਲਤੀ ਹੁਕਮਾਂ ਨੂੰ ਸਾਰਿਆਂ ‘ਤੇ ਲਾਗੂ ਕਰਨ ਦੀ ਮੰਗ ਵੀ ਕੀਤੀ | ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਅਕਾਲੀ ਦਲ ਦੇ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਨਾ ਵਿਸ਼ੇਸ਼ ਤੌਰ ‘ਤੇ ਧਰਨੇ ‘ਚ ਸ਼ਾਮਿਲ ਹੋਏ | ਉਨ੍ਹਾਂ ਵਲੋਂ ਪੰਜਾਬ ਦੀ ਮੌਜੂਦਾ ਸਰਕਾਰ ਦੀ ਚਾਰ ਸਾਲਾਂ ਦੀ ਕਾਰਜਸ਼ੈਲੀ ‘ਤੇ ਸੁਆਲ ਚੁੱਕੇ | ਉਨ੍ਹਾਂ ਕਿਹਾ ਕਿ ਇਹ ਸਰਕਾਰ ਸਿਰਫ਼ ਲਾਅਰਿਆਂ ਦੀ ਸਰਕਾਰ ਹੈ ਤੇ ਇਸ ਸਰਕਾਰ ਪਾਸੋਂ ਪੰਜਾਬ ਦਾ ਕੋਈ ਵੀ ਵਿਕਾਸ ਨਹੀਂ ਹੋ ਸਕਿਆ ਤੇ ਉਲਟਾ ਇਨ੍ਹਾਂ ਹਰ ਵਰਗ ਨੂੰ ਦੁਖੀ ਹੀ ਕੀਤਾ ਤੇ ਲੋਕ ਇਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ | ਇਸ ਮੌਕੇ ਬਲਾਕ ਕਾਂਗਰਸ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਵਿੱਕੀ ਰਾਣੀਪੁਰ, ਪਰਮਜੀਤ ਚੌਹਾਨ, ਜਸਵਿੰਦਰ ਸਿੰਘ ਭਗਤਪੁਰਾ, ਬਹਾਦਰ ਸਿੰਘ ਸੰਗਤਪੁਰ, ਜਗਜੀਵਨ ਖਲਵਾੜਾ, ਮੋਹਣ ਸਿੰਘ ਭੱਟੀ, ਪ੍ਰਮੋਦ ਕੁਮਾਰ ਜੋਸ਼ੀ, ਸਤਨਾਮ ਸਿੰਘ ਗਿੱਲ, ਗੌਰਵ ਰਾਠੌਰ, ਪੰਕਜ, ਸਤਨਾਮ ਸਿੰਘ ਪਰਮਾਰ, ਰਵਿੰਦਰ ਸਿੰਘ, ਸੁਰਿੰਦਰ ਰਾਮ, ਮਲਕੀਤ ਅੱਪਰਾ, ਜਸਵੀਰ ਭੰਗੂ ਹਰਪ੍ਰੀਤ ਸਿੰਘ, ਜਸਪਾਲ ਸਿੰਘ, ਜਸਪਾਲ ਸਿੰਘ ਗਰੇਵਾਲ, ਹਰਭਜਨ ਲਾਲ ਕੌਲ, ਸਤਪਾਲ ਸਿੰਘ ਖੱਟਕੜ, ਗੁਰਮੀਤ ਰਾਮ ਲੁੱਗਾ, ਸਤਪਾਲ ਵਰਮਾ, ਅਕਬਰ ਖ਼ਾਨ, ਮਨਜੀਤ ਲਾਲ, ਕਮਲਦੀਪ ਕੌਰ ਸੈਣੀ, ਜਸਪਾਲ ਕੌਰ ਘੁੰਮਣ, ਨੇਹਾ ਸੇਠੀ, ਸੁਨੀਤਾ ਕੁਮਾਰੀ, ਕੁਲਵੀਰ ਕੌਰ, ਪਲਵਿੰਦਰ ਕੌਰ, ਮਨਦੀਪ ਕੋਰ, ਕਮਲਦੀਪ ਕੌਰ, ਗੁਰਪ੍ਰੀਤ ਕੌਰ ਸਨੇਹ ਲਤਾ, ਰਤਨ ਸਿੰਘ, ਮੋਹਣ ਲਾਲ ਰਤਨ, ਬਲਬੀਰ ਸਿੰਘ ਕੂਨਰ ਤੇ ਹੋਰ ਆਗੂ ਸ਼ਾਮਿਲ ਸਨ | ਭੁਲੱਥ ਵਿਖੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨੋ ਭੁਲੱਥ, (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਗਏ ਮਹਾ ਬੰਦ/ਮਹਾ ਹੜਤਾਲ ਦੇ ਸੱਦੇ ਦਾ ਅਸਰ ਅੱਜ ਕਸਬਾ ਭੁਲੱਥ ਦੇ ਸਰਕਾਰੀ ਦਫ਼ਤਰਾਂ ਵਿਚ ਵੇਖਣ ਨੂੰ ਮਿਲਿਆ | ਭਾਵੇਂ ਕਿ ਸੱਦੇ ਦੌਰਾਨ ਬਾਜ਼ਾਰ ਆਮ ਵਾਂਗ ਖੁੱਲੇ੍ਹ ਰਹੇ ਅਤੇ ਸੜਕੀ ਆਵਾਜਾਈ ਵੀ ਚੱਲਦੀ ਰਹੀ ਪਰੰਤੂ ਸਰਕਾਰੀ ਮੁਲਾਜ਼ਮਾਂ ਜਿਨ੍ਹਾਂ ਵਿਚ ਆਂਗਣ ਵਾੜੀ ਵਰਕਰ, ਪਾਵਰ ਕਾਮ ਮੁਲਾਜ਼ਮ, ਸਿੱਖਿਆ ਵਿਭਾਗ, ਸਮੂਹ ਪੈਨਸ਼ਨਰਜ਼, ਸਿਵਲ ਸਰਜਨ, ਤੇ ਹੋਰ ਵੱਖ-ਵੱਖ ਵਿਭਾਗਾਂ ਨੇ ਕੰਮ-ਕਾਜ ਠੱਪ ਰੱਖਦਿਆਂ ਤਹਿਸੀਲ ਕੰਪਲੈਕਸ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵੇ ਕੀਤੇ ਗਏ ਅਤੇ ਆਪਣੀਆਂ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰੇ ਜਿਨ੍ਹਾਂ ਵਿਚ ਮਾਸਟਰ ਮੱਖਣ ਸਿੰਘ, ਸੋਹਣ ਸਿੰਘ, ਮਾਸਟਰ ਬੀਰ ਸਿੰਘ, ਬਲਵੀਰ ਸਿੰਘ ਕਲਰਕ, ਗੁਰਮੇਲ ਸਿੰਘ ਮਾਸਟਰ ਕੇਡਰ, ਹਰੀਸ਼ ਸ਼ਰਮਾ, ਮਾਸਟਰ ਰਜਿੰਦਰ ਸ਼ਰਮਾ, ਸਤਵੰਤ ਕੌਰ ਆਂਗਣਵਾੜੀ ਮੁਲਾਜ਼ਮ, ਸੋਨੀਆ, ਬਲਜਿੰਦਰ ਗਾਂਧੀ ਸੀ.ਐਚ.ਟੀ. ਮਲਕੀਤ ਸਿੰਘ ਹੈੱਡ ਮਾਸਟਰ, ਸੁਖਵਿੰਦਰ ਸਿੰਘ ਬੀ. ਆਰ.ਸੀ. ਨਡਾਲਾ, ਰੌਸ਼ਨ ਲਾਲ ਪ੍ਰਧਾਨ ਡੀ.ਟੀ.ਐਫ. ਗਰੁੱਪ, ਕਰਮਜੀਤ ਸਿੰਘ ਮੋਖਾ ਜੇ.ਈ ਬਿਜਲੀ ਬੋਰਡ, ਜਗਮੋਹਨ ਸਿੰਘ ਪੈਨਸ਼ਨਰ, ਖੇਮ ਸਿੰਘ ਪੈਨਸ਼ਨਰ ਐਸੋਸੀਏਸ਼ਨ ਬਿਜਲੀ ਬੋਰਡ ਨੇ ਕਿਹਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਲੰਬੇ ਸਮੇਂ ਤੋਂ ਸਰਕਾਰ ਕੋਲ ਵਿਚਾਰ ਅਧੀਨ ਹਨ, ਪਰ ਵਾਰ-ਵਾਰ ਭਰੋਸੇ ਮਿਲਣ ਦੇ ਬਾਵਜੂਦ ਇਨ੍ਹਾਂ ਦਾ ਢੁਕਵਾਂ ਹੱਲ ਨਹੀਂ ਹੋ ਸਕਿਆ | ਮੁਲਾਜ਼ਮ ਜਥੇਬੰਦੀਆਂ ਦੀਆਂ ਪ੍ਰਮੁੱਖ ਮੰਗਾਂ ਵਿਚ ਲੰਬਿਤ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਤਨਖ਼ਾਹਾਂ ਅਤੇ ਭੱਤਿਆਂ ਨਾਲ ਸਬੰਧਿਤ ਵਿਸੰਗਤੀਆਂ ਦੂਰ ਕਰਨਾ ਅਤੇ ਹੋਰ ਲੰਬਿਤ ਵਿੱਤੀ ਮੰਗਾ, ਸੇਵਾਮੁਕਤੀ ਸਬੰਧੀ ਮਸਲਿਆਂ ਦਾ ਨਿਪਟਾਰਾ ਕਰਨਾ, 2.59 ਦੇ ਫ਼ਾਰਮੂਲੇ ਅਨੁਸਾਰ ਪੈਨਸ਼ਨਰਜ਼ ਨੂੰ ਲਾਭ ਦੇਣਾ ਅਤੇ ਅਦਾਲਤੀ ਫ਼ੈਸਲੇ ਨੂੰ ਇਨ ਬਿਨ ਲਾਗੂ ਕਰਨਾ ਸ਼ਾਮਲ ਹਨ | ਰੋਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਇਕਜੁੱਟ ਹਨ ਅਤੇ ਸਰਕਾਰ ਨੂੰ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਸਥਾਈ ਹੱਲ ਕੱਢਣਾ ਚਾਹੀਦਾ ਹੈ | ਇਸ ਧਰਨੇ ਉਪਰੰਤ ਸਮੂਹ ਮੁਲਾਜ਼ਮਾਂ ਵੱਲੋਂ ਇੱਕ ਰੋਸ ਮਾਰਚ ਕੱਢਿਆ ਗਿਆ ਜੋ ਕਿ ਤਾਂ ਇਹ ਸੇਲ ਕੰਪਲੈਕਸ ਵਿਚੋਂ ਹੀ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਮੇਨ ਚੌਂਕ ਭੁਲੱਥ ਵਿਖੇ ਆ ਕੇ ਸਮਾਪਤ ਹੋਇਆ | ਇਸ ਦੌਰਾਨ ਕਸਬਾ ਭੁਲੱਥ ਦੇ ਬਾਜ਼ਾਰ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ ਅਤੇ ਦੁਕਾਨਦਾਰਾਂ ਵੱਲੋਂ ਆਪਣਾ ਕਾਰੋਬਾਰ ਜਾਰੀ ਰੱਖਿਆ ਗਿਆ | ਸੜਕੀ ਆਵਾਜਾਈ ਨੂੰ ਵੀ ਆਮ ਦੀ ਤਰ੍ਹਾਂ ਚੱਲਦੀ ਰਹੀ | ਮੁਲਾਜ਼ਮ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਸਪਸ਼ਟ ਕੀਤਾ ਗਿਆ ਸੀ ਕਿ ਅੱਜ ਦਾ ਸੰਘਰਸ਼ ਮੁੱਖ ਤੌਰ ‘ਤੇ ਸਰਕਾਰੀ ਵਿਭਾਗਾਂ ਦੇ ਕੰਮ-ਕਾਜ ਨੂੰ ਪ੍ਰਭਾਵਿਤ ਕਰਨ ਅਤੇ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਤੱਕ ਸੀਮਤ ਰਹੇਗਾ, ਜਦਕਿ ਬਾਜ਼ਾਰ ਅਤੇ ਸੜਕੀ ਆਵਾਜਾਈ ਨੂੰ ਬੰਦ ਨਹੀਂ ਕੀਤਾ ਜਾਵੇਗਾ | ਅੱਜ ਦੇ ਰੋਸ ਪ੍ਰਦਰਸ਼ਨ ਦੌਰਾਨ ਜਿੱਥੇ ਸਰਕਾਰੀ ਦਫ਼ਤਰਾਂ ਦਾ ਕੰਮ-ਕਾਜ ਪ੍ਰਭਾਵਿਤ ਰਿਹਾ, ਉੱਥੇ ਬਾਜ਼ਾਰ ਖੁੱਲ੍ਹੇ ਰਹਿਣ ਕਾਰਨ ਆਮ ਲੋਕਾਂ ਅਤੇ ਦੁਕਾਨਦਾਰਾਂ ਦੀ ਰੋਜ਼ਾਨਾ ਜ਼ਿੰਦਗੀ ‘ਤੇ ਵੱਡਾ ਅਸਰ ਨਹੀਂ ਪਿਆ | ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਹਾਲਾਂਕਿ ਮੁਲਾਜ਼ਮਾਂ ਦੀ ਹੜਤਾਲ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਤੇ ਤਰਸੇਮ ਸਿੰਘ, ਮਾਸਟਰ ਕਮਲਜੀਤ ਸਿੰਘ ਨੰਗਲ ਲੁਬਾਣਾ, ਮਾਸਟਰ ਦਿਨੇਸ਼ ਸ਼ਰਮਾ, ਮਾਸਟਰ ਸੁਖਦੇਵ ਰਾਜ, ਜਗਮੋਹਨ ਸਿੰਘ ਜੇ.ਈ., ਰਣਜੀਤ ਸਿੰਘ ਰਾਣਾ ਖੱਸਣ, ਮਾਸਟਰ. ਰਾਜਪਾਲ, ਸੋਮਨਾਥ, ਬਲਵਿੰਦਰ ਸਿੰਘ ਮਿੰਟੂ, ਗੁਰ ਪ੍ਰਤਾਪ ਸਿੰਘ, ਦਵਿੰਦਰ ਕੁਮਾਰ, ਲਖਵਿੰਦਰ ਕੁਮਾਰ, ਰੌਸ਼ਨ ਲਾਲ ਪ੍ਰਧਾਨ, ਮਾਸਟਰ.ਮਲਵਿੰਦਰ ਸਿੰਘ, ਕੁਲਵੰਤ ਸਿੰਘ ਅਤੇ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ | ਗ੍ਰਾਮ ਪੰਚਾਇਤ ਤਲਵੰਡੀ ਚੌਧਰੀਆਂ ਵਲੋਂ ਮੁਲਾਜ਼ਮਾਂ ਦੀ ਹੜਤਾਲ ਨੂੰ ਪੂਰਨ ਹਮਾਇਤ ਤਲਵੰਡੀ ਚੌਧਰੀਆਂ, (ਪਰਸਨ ਲਾਲ ਭੋਲਾ)-ਮੁਲਾਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ ਦਿੱਤੇ ਸੱਦੇ ‘ਤੇ ਅੱਜ ਦੀ ਹੜਤਾਲ ਨੂੰ ਵੱਡਾ ਹੁੰਗਾਰਾ ਮਿਲਿਆ | ਤਲਵੰਡੀ ਚੌਧਰੀਆਂ ਸਬ-ਤਹਿਸੀਲ ਦੇ ਆਸ ਪਾਸ ਦੇ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਦੇ ਕਰਮਚਾਰੀ ਮੁਕੰਮਲ ਤੌਰ ਤੇ ਹੜਤਾਲ ਤੇ ਰਹੇ | ਜ਼ਿਲ੍ਹਾ ਕਪੂਰਥਲਾ ਦੀ ਉਦਯੋਗ ਸਿਖਲਾਈ ਸੰਸਥਾ ਮੁਕੰਮਲ ਹੜਤਾਲ ਤੇ ਰਹੀ | ਗੁਰਪ੍ਰੀਤ ਸਿੰਘ ਸੂਬਾ ਕਮੇਟੀ ਮੈਂਬਰ ਨੇ ਦੱਸਿਆ ਕਿ ਕੁੱਝ ਵਿਦਿਆਰਥੀ ਸਰਟੀਫਿਕੇਟ ਮੰਗਦੇ ਸਨ, ਪਰ ਅਸੀਂ ਉਨ੍ਹਾਂ ਨੂੰ ਕਿਹਾ ਕਿ ਅਸੀਂ ਤਾਂ ਹੜਤਾਲ ਤੇ ਹਾਂ | ਸਬ ਡਿਵੀਜ਼ਨ ਟਿੱਬਾ ਪਾਵਰਕਾਮ ਦੇ ਕਾਮਿਆਂ ਵੱਲੋਂ ਵੀ ਪੂਰਨ ਰੂਪ ਵਿਚ ਹੜਤਾਲ ਕੀਤੀ ਅਤੇ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਸਬ-ਤਹਿਸੀਲ ਤਲਵੰਡੀ ਚੌਧਰੀਆਂ ਦੇ ਸਮੂਹ ਕਰਮਚਾਰੀ ਅਤੇ ਅਧਿਕਾਰੀ ਹੜਤਾਲ ਤੇ ਦੇਖੇ ਗਏ | ਸਰਕਾਰੀ ਸਕੂਲਾਂ ਤੋਂ ਇਲਾਵਾ ਵੈਟਰਨਰੀ ਤਲਵੰਡੀ ਚੌਧਰੀਆਂ, ਚੂਹੜਪੁਰ ਅਤੇ ਟਿੱਬਾ ਨੂੰ ਵੀ ਤਾਲੇ ਲੱਗੇ ਦੇਖੇ ਗਏ | ਆਂਗਣਵਾੜੀ ਵਰਕਰਾਂ ਵੱਲੋਂ ਵੀ ਮੁਕੰਮਲ ਹੜਤਾਲ ਕੀਤੀ | ਕੋਆਪਰੇਟਿਵ ਸੁਸਾਇਟੀਆਂ ਦੇ ਬਲਾਕ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਸੁਸਾਇਟੀ ਤਲਵੰਡੀ ਚੌਧਰੀਆਂ, ਸੈਦਪੁਰ, ਬਿਧੀਪੁਰ, ਨਵਾਂ ਠੱਟਾ ਫੱਤੋਵਾਲ, ਪਰਮਜੀਤਪੁਰ, ਕਬੀਰਪੁਰ, ਬੂਲਪੁਰ ਆਦਿ ਸੁਸਾਇਟੀਆਂ ਦੇ ਕਰਮਚਾਰੀ ਮੁਕੰਮਲ ਹੜਤਾਲ ਰਹੇ | ਗ੍ਰਾਮ ਪੰਚਾਇਤ ਤਲਵੰਡੀ ਚੌਧਰੀਆਂ ਦੇ ਸਰਪੰਚ ਬਲਵਿੰਦਰ ਸਿੰਘ ਲੱਡੂ, ਦਵਿੰਦਰ ਸਿੰਘ ਓਠੀ, ਕਮਲਜੀਤ ਸਿੰਘ ਬਬਲਾ, ਰਣਜੀਤ ਸਿੰਘ ਰਾਜਾ, ਲਖਵਿੰਦਰ ਸਿੰਘ ਲੱਖਾ, ਵੀਰਪਾਲ ਅਟਵਾਲ, ਸੁਖਦੇਵ ਸਿੰਘ ਥਾਣਾ, ਸੁਰਿੰਦਰ ਕੌਰ ਸੰਧੂ, ਰਜਿੰਦਰ ਸਿੰਘ ਭਾਰਜ ਸਾਰੇ ਮੈਂਬਰ ਪੰਚਾਇਤ ਵੱਲੋਂ ਮੁਲਾਜ਼ਮਾਂ ਦੀ ਇਸ ਹੜਤਾਲ ਦੀ ਪੂਰਨ ਹਮਾਇਤ ਕੀਤੀ ਅਤੇ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਲਈ ਅਪੀਲ ਕੀਤੀ | .ਪੰਜਾਬ ਮਹਾਂ ਬੰਦ ਦੌਰਾਨ ਸਿਵਲ ਹਸਪਤਾਲ ’ਚ ਸਰਕਾਰ ਖ਼ਿਲਾਫ਼ ਗੂੰਜਿਆ ਰੋਸ ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ)-ਪੰਜਾਬ ਮਹਾਂ ਬੰਦ ਦੇ ਸੱਦੇ ਦਾ ਅਸਰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਚ ਵੀ ਸਪਸ਼ਟ ਤੌਰ ‘ਤੇ ਦੇਖਣ ਨੂੰ ਮਿਲਿਆ | ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਕਟਰਾਂ ਅਤੇ ਹਸਪਤਾਲ ਦੇ ਹੋਰ ਸਟਾਫ਼ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ | ਮੁਲਾਜ਼ਮਾਂ ਦੇ ਰੋਸ ਕਾਰਨ ਓਪੀਡੀ, ਲੈਬ, ਐਕਸ-ਰੇ, ਫਾਰਮੇਸੀ ਅਤੇ ਪੀ.ਪੀ. ਯੂਨਿਟ ਸਮੇਤ ਕਈ ਵਿਭਾਗਾਂ ਵਿਚ ਕੰਮਕਾਜ ਪ੍ਰਭਾਵਿਤ ਰਿਹਾ, ਜਦਕਿ ਮਰੀਜ਼ਾਂ ਲਈ ਐਮਰਜੈਂਸੀ ਸੇਵਾ ਨਿਰਵਿਘਨ ਜਾਰੀ ਰੱਖੀ ਗਈ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਡਾ. ਹਰਪ੍ਰੀਤ ਸਿੰਘ ਅਤੇ ਡਾ. ਜਸਪ੍ਰੀਤ ਸਿੰਘ ਨੇ ਕਿਹਾ ਕਿ ਮੁਲਾਜ਼ਮ ਲਗਾਤਾਰ ਆਪਣੀਆਂ ਜਾਇਜ਼ ਮੰਗਾਂ ਸਰਕਾਰ ਦੇ ਧਿਆਨ ਵਿਚ ਮਾਮਲਾ ਲਿਆ ਰਹੇ ਹਨ ਪਰ ਵਾਰ-ਵਾਰ ਭਰੋਸਿਆਂ ਦੇ ਬਾਵਜੂਦ ਮਸਲਿਆਂ ਦਾ ਢੁਕਵਾਂ ਹੱਲ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਹੁਣ ਮੁਲਾਜ਼ਮ ਸਿਰਫ਼ ਭਰੋਸਿਆਂ ਦੀ ਬਜਾਏ ਸਰਕਾਰ ਵੱਲੋਂ ਠੋਸ ਫ਼ੈਸਲੇ ਲਏ ਜਾਣ ਦੀ ਉਡੀਕ ਕਰ ਰਹੇ ਹਨ | ਇਸ ਮੌਕੇ ਡਾ. ਅਰਪਣ, ਡਾ. ਸੁਪਨੀਤ ਕੌਰ, ਡਾ. ਨਵਨੀਤ ਕੌਰ ਅਤੇ ਡਾ. ਅਮਿੱਤ ਆਨੰਦ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ਼ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ | ਇਸ ਦੇ ਬਾਵਜੂਦ ਮੁਲਾਜ਼ਮਾਂ ਦੇ ਹੱਕਾਂ, ਸੇਵਾ ਸ਼ਰਤਾਂ ਅਤੇ ਭਵਿੱਖ ਦੀ ਸੁਰੱਖਿਆ ਨਾਲ ਜੁੜੇ ਮਸਲਿਆਂ ਨੂੰ ਲਗਾਤਾਰ ਟਾਲਿਆ ਜਾਣਾ ਚਿੰਤਾਜਨਕ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ, ਐਡਹਾਕ ਅਤੇ ਆਊਟਸੋਰਸਡ ਭਰਤੀ ਦੀ ਪ੍ਰਥਾ ਖ਼ਤਮ ਕਰਕੇ ਨਿਯਮਤ ਭਰਤੀ ਕੀਤੀ ਜਾਵੇ ਅਤੇ ਸਿਹਤ ਵਿਭਾਗ ਵਿਚ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇ ਤਾਂ ਜੋ ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਡਾਕਟਰਾਂ ਅਤੇ ਸਟਾਫ਼ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਡਾ. ਜਸਪ੍ਰੀਤ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਸੁਖਵਿੰਦਰ ਕੌਰ, ਡਾ. ਅਰਪਣ, ਡਾ. ਸੁਪਨੀਤ ਕੌਰ, ਡਾ. ਨਵਨੀਤ ਕੌਰ, ਡਾ. ਅਮਿੱਤ ਆਨੰਦ, ਡਾਕਟਰ ਆਸ਼ੀਸ਼, ਨਰਸ ਸੰਦੀਪ ਕੌਰ, ਨਰਸ ਰਵਿੰਦਰ ਕੌਰ, ਐਕਸ-ਰੇ ਟੈਕਨੀਸ਼ੀਅਨ ਮਲਕੀਤ ਸਿੰਘ, ਦੀਵਾਨ ਸਿੰਘ, ਸੁਨੀਲ ਕੁਮਾਰ, ਮਨਪ੍ਰੀਤ ਸਿੰਘ, ਸੰਜੇ, ਬਲਹਾਰ ਸਿੰਘ, ਅਜੀਤ ਪਾਲ ਸਿੰਘ ਬਾਜਵਾ ਅਤੇ ਸੋਨੀ ਸਮੇਤ ਹੋਰ ਸਟਾਫ਼ ਮੌਜੂਦ ਸੀ |