ਮੁਹੱਲਾ ਪਰਮਜੀਤ ਗੰਜ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਪਰਮਜੀਤ ਗੰਜ ਵਿਖੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਸਾਹਮਣੇ ਮੁਹੱਲਾ ਪਰਮਜੀਤ ਗੰਜ ਵਿਖੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੋਇਆ ਸੀ, ਜਿਸਨੂੰ ਮੁਹੱਲਾ ਵਾਸੀਆਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਜਿੱਥੇ ਡਿਊਟੀ ਡਾਕਟਰ ਨੇ ਜਾਂਚ ਉਪਰੰਤ ਉਸਨੂੰ ਮਿ੍ਤਕ ਐਲਾਨ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ 108 ਐਂਬੂਲੈਂਸ ਦੇ ਪਾਈਲਟ ਕੁਲਵਿੰਦਰ ਸਿੰਘ ਤੇ ਈ. ਐਮ.
ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਪਰਮਜੀਤ ਗੰਜ ਵਿਖੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਸਾਹਮਣੇ ਮੁਹੱਲਾ ਪਰਮਜੀਤ ਗੰਜ ਵਿਖੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੋਇਆ ਸੀ, ਜਿਸਨੂੰ ਮੁਹੱਲਾ ਵਾਸੀਆਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਜਿੱਥੇ ਡਿਊਟੀ ਡਾਕਟਰ ਨੇ ਜਾਂਚ ਉਪਰੰਤ ਉਸਨੂੰ ਮਿ੍ਤਕ ਐਲਾਨ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ 108 ਐਂਬੂਲੈਂਸ ਦੇ ਪਾਈਲਟ ਕੁਲਵਿੰਦਰ ਸਿੰਘ ਤੇ ਈ.ਐਮ.ਟੀ. ਸ਼ਾਹਿਦ ਆਲਮ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਪਰਮਜੀਤ ਗੰਜ ਵਿਖੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ ਜਿਸ ਕੋਲੋਂ ਕੋਈ ਵੀ ਪਹਿਚਾਣ ਪੱਤਰ ਨਾ ਹੋਣ ਕਾਰਨ ਉਸਦੀ ਸ਼ਨਾਖ਼ਤ ਨਹੀਂ ਹੋ ਸਕੀ ਜਿਸਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਤਾਂ ਡਿਊਟੀ ਡਾ. ਯੁਕਤਾ ਵਲੋਂ ਜਾਂਚ ਤੋਂ ਬਾਅਦ ਉਸਨੂੰ ਮਿ੍ਤਕ ਐਲਾਨ ਦਿੱਤਾ | ਇਸ ਸਬੰਧੀ ਸਬੰਧਿਤ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਟੈਂਪੂ ਵਲੋਂ ਟੱਕਰ ਮਾਰਨ ਕਾਰਨ ਮਹਿਲਾ ਦੀ ਹੋਈ ਮੌਤ ਸਬੰਧੀ ਕੇਸ ਦਰਜ ਫਗਵਾੜਾ, 27 ਅਗਸਤ (ਹਰਜੋਤ ਸਿੰਘ ਚਾਨਾ)- ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਕਾਰਨ ਇੱਕ ਮਹਿਲਾ ਦੀ ਹੋਈ ਮੌਤ ਦੇ ਸਬੰਧ ‘ਚ ਸਿਟੀ ਪੁਲਿਸ ਨੇ ਟੈਂਪੂ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਵਰਿੰਦਰ ਕੁਮਾਰ ਪੁੱਤਰ ਹਰਮੇਸ਼ ਲਾਲ ਵਾਸੀ ਪਿੰਡ ਤੇਂਗ ਤਹਿਸੀਲ ਫਿਲੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਆਪਣੀ ਮਾਤਾ ਇੰਦਰਜੀਤ ਕੌਰ ਨਾਲ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਘਰ ਤੋਂ ਨਾਨਕੇ ਕਿਸ਼ਨਪੁਰਾ ਚੌਂਕ ਜਲੰਧਰ ਨੂੰ ਜਾ ਰਹੇ ਸੀ ਜਦੋਂ ਉਹ ਪਿੰਡ ਚਾਚੋਕੀ ਨੇੜੇ ਪੁੱਜਾ ਤਾਂ ਇੱਕ ਛੋਟਾ ਹਾਥੀ ਬੜੀ ਤੇਜ਼ੀ ਨਾਲ ਆਇਆ ਤੇ ਉਸ ‘ਚ ਟੱਕਰ ਮਾਰ ਦਿੱਤੀ ਜਿਸ ਨਾਲ ਉਸ ਦੀ ਮਾਤਾ ਇੰਦਰਜੀਤ ਕੌਰ ਮੋਟਰਸਾਈਕਲ ਤੋਂ ਡਿਗ ਪਈ ਤੇ ਉਸ ਦੇ ਕਾਫ਼ੀ ਸੱਟਾ ਲੱਗੀਆਂ, ਜਿਸ ਨੂੰ ਜ਼ਖਮੀ ਹਾਲਤ ‘ਚ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਮੌਤ ਹੋ ਗਈ | ਜਿਸ ਸਬੰਧ ‘ਚ ਪੁਲਿਸ ਨੇ ਜਗਨਦੀਪ ਸਿੰਘ ਪੁੱਤਰ ਸ਼ਾਮ ਸਿੰਘ ਵਾਸੀ ਪਿੰਡ ਵਡਾਲਾ ਖ਼ੁਰਦ ਖ਼ਿਲਾਫ਼ ਕੇਸ ਦਰਜ ਕੀਤਾ ਹੈ |