28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਰੱਖੜੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ’ਚ ਰੌਣਕਾਂ, ਰੱਖੜੀਆਂ ਤੇ ਮਠਿਆਈਆਂ ਨਾਲ ਸਜੀਆਂ ਦੁਕਾਨਾਂ

ਭੁਲੱਥ, 27 ਅਗਸਤ (ਮਨਜੀਤ ਸਿੰਘ ਰਤਨ)- ਭੈਣ-ਭਰਾ ਦੇ ਪਿਆਰ ਅਤੇ ਸਨੇਹ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਆਉਂਦਿਆਂ ਹੀ ਭੁਲੱਥ ਦੇ ਬਾਜ਼ਾਰਾਂ ਵਿਚ ਰੌਣਕਾਂ ਵਧ ਗਈਆਂ ਹਨ | ਰੱਖੜੀ ਦੇ ਤਿਉਹਾਰ ਨੂੰ ਲੈ ਕੇ ਭੈਣਾਂ ਵੱਲੋਂ ਆਪਣੇ ਵੀਰਾਂ ਲਈ ਮਨਪਸੰਦ ਰੱਖੜੀਆਂ ਦੀ ਖ਼ਰੀਦਦਾਰੀ ਕੀਤੀ ਜਾ ਰਹੀ ਹੈ | ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਸਥਿਤ ਰੱਖੜੀ ਦੀਆਂ ਦੁਕਾਨਾਂ ਵੱਖ-ਵੱਖ ਡਿਜ਼ਾਈਨਾਂ, ਰੰਗਾਂ ਅਤੇ ਆਕਰਸ਼ਕ ਸਜਾਵਟਾਂ ਵਾਲੀਆਂ ਰੱਖੜੀਆਂ ਨਾਲ ਸਜੀਆਂ ਹੋਈਆਂ ਹਨ | ਦੁਕਾਨਦਾਰਾਂ ਵੱਲੋਂ ਗਾਹਕਾਂ ਦੀ ਪਸੰਦ ਨੂੰ ਧਿਆਨ ਵਿਚ ਰੱਖਦਿਆਂ ਸਾਧਾਰਨ ਰੱਖੜੀਆਂ ਤੋਂ ਲੈ ਕੇ ਫੈਂਸੀ, ਮੋਤੀਦਾਰ, ਕਾਰਟੂਨ ਅਤੇ ਬੱਚਿਆਂ ਦੀ ਪਸੰਦ ਵਾਲੀਆਂ ਰੱਖੜੀਆਂ ਦੀਆਂ ਵੱਖ-ਵੱਖ ਕਿਸਮਾਂ ਉਪਲਬਧ ਕਰਵਾਈਆਂ ਗਈਆਂ ਹਨ | ਭੈਣਾਂ ਆਪਣੇ ਵੀਰਾਂ ਲਈ ਰੱਖੜੀਆਂ ਦੀ ਚੋਣ ਕਰਨ ਦੇ ਨਾਲ-ਨਾਲ ਤੋਹਫ਼ਿਆਂ ਦੀ ਖ਼ਰੀਦਦਾਰੀ ਵੀ ਕਰ ਰਹੀਆਂ ਹਨ | ਇਸ ਦੇ ਨਾਲ ਹੀ ਭੁਲੱਥ ਦੇ ਹਲਵਾਈਆਂ ਅਤੇ ਮਠਿਆਈਆਂ ਦੀਆਂ ਦੁਕਾਨਾਂ ‘ਤੇ ਵੀ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਖ਼ਾਸ ਤਿਆਰੀਆਂ ਕੀਤੀਆਂ ਗਈਆਂ ਹਨ | ਦੁਕਾਨਾਂ ‘ਤੇ ਵੱਖ-ਵੱਖ ਕਿਸਮਾਂ ਦੀਆਂ ਮਠਿਆਈਆਂ ਨੂੰ ਖ਼ੂਬਸੂਰਤੀ ਨਾਲ ਸਜਾਇਆ ਗਿਆ ਹੈ | ਲੋਕ ਆਪਣੇ ਰਿਸ਼ਤੇਦਾਰਾਂ ਅਤੇ ਭੈਣਾਂ-ਭਰਾਵਾਂ ਲਈ ਮਠਿਆਈਆਂ ਦੇ ਡੱਬੇ ਖ਼ਰੀਦਦੇ ਨਜ਼ਰ ਆ ਰਹੇ ਹਨ | ਰੱਖੜੀ ਸਿਰਫ਼ ਇੱਕ ਤਿਉਹਾਰ ਹੀ ਨਹੀਂ, ਸਗੋਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਵੀ ਹੈ | ਇਸ ਦਿਨ ਭੈਣਾਂ ਆਪਣੇ ਵੀਰਾਂ ਦੇ ਗੁੱਟ ‘ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਲੰਮੀ ਉਮਰ ਅਤੇ ਖ਼ੁਸ਼ਹਾਲੀ ਦੀ ਕਾਮਨਾ ਕਰਦੀਆਂ ਹਨ, ਜਦਕਿ ਭਰਾ ਵੀ ਆਪਣੀਆਂ ਭੈਣਾਂ ਦੀ ਸਦਾ ਰੱਖਿਆ ਕਰਨ ਦਾ ਵਾਅਦਾ ਕਰਦੇ ਹਨ | ਭੁਲੱਥ ਵਿਚ ਵੀ ਇਸ ਪਵਿੱਤਰ ਤਿਉਹਾਰ ਨੂੰ ਲੈ ਕੇ ਲੋਕਾਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ |

ਅਜੀਤ ਡੈਸਕ 28-08-2026

ਪਿਛਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ’ਚ ਰੱਖੜੀ ਦੇ ਤਿਉਹਾਰ ਸੰਬੰਧੀ ਸਮਾਗਮ ਅਗਲੀ ਖ਼ਬਰ ਰੱਖੜ ਪੁੰਨਿਆਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ- ਬਾਬਾ ਮਨਜੀਤ ਸਿੰਘ ਬੇਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।