28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਨਡਾਲਾ ’ਚ ਅਲੌਕਿਕ ਕੀਰਤਨ ਸਮਾਗਮ ਅੱਜ

ਨਡਾਲਾ, 27 ਅਗਸਤ (ਰਘਬਿੰਦਰ ਸਿੰਘ)- ਬਾਬਾ ਮੱਖਣ ਸ਼ਾਹ ਲੁਬਾਣਾ ਵੈੱਲਫੇਅਰ ਸੇਵਾ ਸੁਸਾਇਟੀ ਨਡਾਲਾ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਛੇਵਾਂ ਅਲੌਕਿਕ ਕੀਰਤਨ ਸਮਾਗਮ 28 ਅਗਸਤ ਸ਼ਾਮ 7:30 ਵਜੇ ਤੋਂ ਰਾਤ 10:30 ਵਜੇ ਤੱਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ |ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਪਲਵਿੰਦਰ ਸਿੰਘ ਘੋਤੜਾ, ਸਤਪਾਲ ਸਿੰਘ ਮੁਲਤਾਨੀ ਯੂ. ਐਸ.

ਪਲਵਿੰਦਰ ਸਿੰਘ ਘੋਤੜਾ ਅਤੇ ਸਤਪਾਲ ਸਿੰਘ ਮੁਲਤਾਨੀ ਯੂ.ਐਸ.ਏ. ਦੀ ਤਸਵੀਰ 28-08-2026
ਨਡਾਲਾ, 27 ਅਗਸਤ (ਰਘਬਿੰਦਰ ਸਿੰਘ)- ਬਾਬਾ ਮੱਖਣ ਸ਼ਾਹ ਲੁਬਾਣਾ ਵੈੱਲਫੇਅਰ ਸੇਵਾ ਸੁਸਾਇਟੀ ਨਡਾਲਾ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਛੇਵਾਂ ਅਲੌਕਿਕ ਕੀਰਤਨ ਸਮਾਗਮ 28 ਅਗਸਤ ਸ਼ਾਮ 7:30 ਵਜੇ ਤੋਂ ਰਾਤ 10:30 ਵਜੇ ਤੱਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ |ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਪਲਵਿੰਦਰ ਸਿੰਘ ਘੋਤੜਾ, ਸਤਪਾਲ ਸਿੰਘ ਮੁਲਤਾਨੀ ਯੂ.ਐਸ.ਏ. ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਭਾਈ ਜੋਬਨਪ੍ਰੀਤ ਸਿੰਘ ਕਥਾਵਾਚਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਗੁਰਬਾਣੀ ਕੀਰਤਨ ਸੇਵਾ ਟਰੱਸਟ ਨਡਾਲਾ ਦਾ ਕੀਰਤਨੀ ਜਥਾ, ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ ਪ੍ਰਸਿੱਧ ਕਥਾਵਾਚਕ ਗੁਰਬਾਣੀ ਕੀਰਤਨ ਤੇ ਕਥਾ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ |ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾਉਂਦਿਆਂ ਮੁਫ਼ਤ ਦੰਦਾਂ ਦਾ ਜਾਂਚ ਕੈਂਪ, ਖ਼ੂਨਦਾਨ ਕੈਂਪ ਅਤੇ ਫਿਜ਼ੀਉਥੈਰੇਪੀ ਕੈਂਪ ਵੀ ਲਗਾਏ ਜਾਣਗੇ | ਇਸ ਤੋਂ ਇਲਾਵਾ ਗੁਰੂ ਸਾਹਿਬ ਨਾਲ ਸਬੰਧਿਤ ਇਤਿਹਾਸਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ |
ਪਿਛਲੀ ਖ਼ਬਰ ‘ ਆਪ’ ਆਗੂਆਂ ਵਲੋਂ ਚੇਅਰਮੈਨ ਸਰਬਜੀਤ ਸਿੰਘ ਪੱਪਲ ਦਾ ਸਨਮਾਨ ਅਗਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ’ਚ ਰੱਖੜੀ ਦੇ ਤਿਉਹਾਰ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।